ਪੜਚੋਲ ਕਰੋ

ਭ੍ਰਿਸ਼ਟਾਚਾਰ ਤੇ ਮਾਫੀਆ ਦਾ ਖਾਤਮਾ ਕਰ ਕੇ ਦੇਸ਼ 'ਚ ਇਮਾਨਦਾਰ ਸ਼ਾਸਨ ਦੀ ਮਿਸਾਲ ਕਾਇਮ ਕਰਾਂਗੇ : ਭਗਵੰਤ ਮਾਨ

'ਆਪ' ਸਰਕਾਰ ਵਿੱਚ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨਾਂ ਦਾ ਹੱਲ ਕੀਤਾ ਜਾਵੇਗਾ।  ਪੰਜਾਬ ਅਤੇ ਪੰਜਾਬੀਆਂ ਦੀ ਤਕਦੀਰ ਬਦਲਣ ਲਈ ਇਸ ਵਾਰ ਝਾੜੂ ਦਾ ਬਟਨ ਦਬਾਓ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਓ।

ਬਰਨਾਲਾ :  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ  (Bhagwant Mann) ਨੇ 'ਮਿਸ਼ਨ ਪੰਜਾਬ 2022' (Mission Punjab 2022) ਤਹਿਤ ਬਰਨਾਲਾ ਅਤੇ ਮਹਿਲ ਕਲਾਂ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਇਲਾਕਿਆਂ ਵਿੱਚ ਚੋਣ ਪ੍ਰਚਾਰ ਕੀਤਾ। ਚੋਣ ਕਮਿਸ਼ਨ ਦੇ ਕੋਵਿਡ ਦਿਸਾ-ਨਿਰਦੇਸਾਂ ਦੀ ਪਾਲਣਾ ਕਰਦੇ ਹੋਏ ਮਾਨ ਨੇ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ। ਬਰਨਾਲਾ ਅਤੇ ਮਹਿਲ ਕਲਾਂ ਦੇ ਲੋਕਾਂ ਵਿੱਚ ਮਾਨ ਪ੍ਰਤੀ ਭਾਰੀ ਉਤਸ਼ਾਹ ਸੀ। ਥਾਂ-ਥਾਂ ਲੋਕਾਂ ਨੇ ਮਾਨ ਦਾ ਫੁੱਲਾਂ ਦੀ ਵਰਖਾ ਕਰਕੇ ਅਤੇ ਹਾਰ ਪਾ ਕੇ ਸਵਾਗਤ ਕੀਤਾ ਅਤੇ ਉਨ੍ਹਾਂ ਦੀ ਜਿੱਤ ਲਈ ਸੁਭਕਾਮਨਾਵਾਂ ਦਿੱਤੀਆਂ।

ਸੁੱਕਰਵਾਰ ਨੂੰ ਮਾਨ ਆਪਣੇ ਤੈਅ ਪ੍ਰੋਗਰਾਮ ਅਨੁਸਾਰ ਮੇਹਲ ਕਲਾਂ ਵਿਧਾਨ ਸਭਾ ਹਲਕੇ ਦੇ ਖੇਤਰ ਮੇਹਲ ਕਲਾਂ, ਮਹਿਲ ਖੁਰਦ, ਪੰਡੋਰੀ, ਛਾਪਾ, ਕੁਰੜ, ਮਨਾਲ, ਮਾਂਗੇਵਾਲ, ਠੁੱਲੀਵਾਲ, ਗੁੰਮਟੀ, ਭਗਵਾਨਪੁਰ, ਸੇਰਪੁਰ, ਖੇੜੀ ਕਲਾਂ, ਗੁਰਮ, ਹਮੀਦੀ, ਵਜੀਦਕੇ ਖੁਰਦ, ਵਜੀਦਕੇ ਕਲਾਂ ਅਤੇ ਠੀਕਰੀਵਾਲ ਪਿੰਡਾਂ ਦੇ ਲੋਕਾਂ ਵਿਚਕਾਰ ਪਹੁੰਚੇ। ਇਸ ਦੇ ਨਾਲ ਹੀ ਹਲਕਾ ਬਰਨਾਲਾ ਦੇ ਪਿੰਡ ਸੰਘੇੜਾ ਅਤੇ ਹੰਢਿਆਇਆ ਅਤੇ ਸਹਿਰ ਦੇ ਸੰਧੂ ਪੱਤੀ, ਵਾਲਮੀਕੀ ਚੌਂਕ, ਸ਼ਹੀਦ ਭਗਤ ਸਿੰਘ ਚੌਂਕ ਅਤੇ ਜਵਾਹਰ ਲਾਲ ਨਹਿਰੂ ਚੌਂਕ ਦੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ ਅਤੇ 'ਆਪ' ਦੀ ਸਰਕਾਰ ਬਣਨ 'ਤੇ ਉਨਾਂ ਦੀਆਂ ਸਾਰੀਆਂ ਬੁਨਿਆਦੀ ਅਤੇ ਜ਼ਰੂਰੀ ਸਮੱਸਿਆਵਾਂ ਨੂੰ ਹੱਲ ਕਰਨ ਦਾ ਵਾਅਦਾ ਕੀਤਾ।

ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ  ਸ਼ਾਸਨ-ਪ੍ਰਸਾਸਨ 'ਚ ਹੋ ਰਹੀ  ਲੁੱਟ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰ ਕੇ ਪੰਜਾਬ ਦਾ ਖਜਾਨਾ ਭਰੇਗੀ ਅਤੇ ਉਸ ਪੈਸੇ ਨਾਲ ਲੋਕਾਂ ਨੂੰ ਮੁਫ਼ਤ ਵਿੱਚ ਚੰਗੀ ਸਿੱਖਿਆ ਅਤੇ ਮੈਡੀਕਲ ਵਿਵਸਥਾ, ਮੁਫਤ ਬਿਜਲੀ- ਪਾਣੀ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਏਗੀ। ਅਸੀਂ ਸ਼ਾਸਨ ਵਿਵਸਥਾ ਵਿੱਚ ਫੈਲੇ ਭ੍ਰਿਸ਼ਟਾਚਾਰ, ਰੇਤ ਮਾਫੀਆ, ਕੇਬਲ ਮਾਫੀਆ ਅਤੇ ਡਰੱਗ ਮਾਫੀਆ ਨੂੰ ਪੂਰੀ ਤਰਾਂ ਖਤਮ ਕਰਾਂਗੇ ਅਤੇ ਪੰਜਾਬ ਨੂੰ ਦੇਸ ਵਿੱਚ ਇਮਾਨਦਾਰ ਸਾਸਨ ਦੀ ਇੱਕ ਮਿਸਾਲ ਬਣਾਵਾਂਗੇ।

ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਆਪਣੀ ਕੁਰਸੀ ਅਤੇ ਪਰਿਵਾਰ ਬਚਾਉਣ ਲਈ ਲੜ ਰਹੀਆਂ ਹਨ। ਇਨਾਂ ਪਾਰਟੀਆਂ ਦੀ ਪਰਿਵਾਰਵਾਦ ਦੀ ਰਾਜਨੀਤੀ ਅਤੇ ਭ੍ਰਿਸ਼ਟਾਚਾਰ ਨੇ ਰਾਜਨੀਤੀ ਨੂੰ ਗੰਧਲਾ ਕਰ ਦਿੱਤਾ ਹੈ। ਸਾਡੀ ਲੜਾਈ ਪੰਜਾਬ ਬਚਾਉਣ ਦੀ ਹੈ। ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਬਚਾਉਣ ਦੀ ਹੈ। ਸਾਡੀ ਲੜਾਈ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਤੋਂ ਬਚਾਉਣ ਦੀ ਹੈ ਅਤੇ ਬੰਦ ਹੋ ਰਹੇ ਉਦਯੋਗਾਂ ਅਤੇ ਪਲਾਇਨ ਕਰ ਰਹੇ ਕਾਰੋਬਾਰੀਆਂ ਨੂੰ ਬਚਾਉਣ ਦੀ ਹੈ।  ਅਸੀਂ ਪੰਜਾਬ ਦੀ ਕਿਸਾਨੀ, ਜਵਾਨੀ ਅਤੇ ਵਪਾਰੀ, ਸਾਰੀਆਂ ਨੂੰ ਬਚਾਵਾਂਗੇ।  ਰੁਜ਼ਗਾਰ ਅਤੇ ਉਚੇਰੀ ਸਿੱਖਿਆ ਦੀ ਘਾਟ ਕਾਰਨ ਵਿਦੇਸ ਜਾਣ ਲਈ ਮਜਬੂਰ ਹੋ ਰਹੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਸਿੱਖਿਆ ਅਤੇ ਰੁਜ਼ਗਾਰ ਦੇ ਯੋਗ ਮੌਕੇ ਮੁਹੱਈਆ ਕਰਵਾ ਕੇ ਪੰਜਾਬ ਵਿੱਚੋਂ ਪੈਸੇ ਅਤੇ ਹੁਨਰ ਦੀ ਨਿਕਾਸੀ ਨੂੰ ਰੋਕਾਂਗੇ।

ਕਿਸਾਨਾਂ ਦੇ ਮੁੱਦੇ 'ਤੇ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਪਿਛਲੀਆਂ ਸਰਕਾਰਾਂ ਨੇ ਮੰਡੀਆਂ ਦੀ ਹਾਲਤ ਖਰਾਬ ਕਰਕੇ ਬਹੁਤ ਦੁੱਖ ਦਿੱਤਾ ਹੈ। ਦਿਨ-ਰਾਤ ਮਿਹਨਤ ਕਰਕੇ ਅਨਾਜ ਦੀ ਉਪਜ ਕਰਨ ਤੋਂ ਬਾਅਦ ਉਨ੍ਹਾਂ ਦਾ ਅਨਾਜ ਮੰਡੀਆਂ ਵਿੱਚ ਖਰਾਬ ਹੋ ਜਾਂਦਾ ਹੈ ਅਤੇ ਉਨਾਂ ਨੂੰ ਲੱਖਾਂ ਦਾ ਨੁਕਸਾਨ ਝੱਲਣਾ ਪੈਂਦਾ ਹੈ। ਅਸੀਂ ਕਿਸਾਨਾਂ ਨੂੰ ਕਿਸੇ ਵੀ ਕੀਮਤ 'ਤੇ ਨੁਕਸਾਨ ਨਹੀਂ ਹੋਣ ਦੇਵਾਂਗੇ। ਟਰਾਲੀ ਮੰਡੀ ਦੇ ਅੰਦਰ ਆਉਂਦੇ ਹੀ ਅਨਾਜ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਜੇਕਰ ਝੱਖੜ ਤੂਫ਼ਾਨ ਅਤੇ ਬਰਸਾਤ ਕਾਰਨ ਅਨਾਜ ਖਰਾਬ ਹੋ ਜਾਂਦਾ ਹੈ ਤਾਂ ਇਸ ਦਾ ਨੁਕਸਾਨ ਕਿਸਾਨ ਨਹੀਂ ਸਰਕਾਰ ਉਠਾਏਗੀ। ਅਨਾਜ ਮੰਡੀ ਵਿੱਚ ਪਹੁੰਚਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਫਸਲ ਦੀ ਪੂਰੀ ਅਦਾਇਗੀ ਕੀਤੀ ਜਾਵੇਗੀ।
ਮਾਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੋਵੇਗੀ।  

'ਆਪ' ਸਰਕਾਰ ਵਿੱਚ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨਾਂ ਦਾ ਹੱਲ ਕੀਤਾ ਜਾਵੇਗਾ।  ਪੰਜਾਬ ਅਤੇ ਪੰਜਾਬੀਆਂ ਦੀ ਤਕਦੀਰ ਬਦਲਣ ਲਈ ਇਸ ਵਾਰ ਝਾੜੂ ਦਾ ਬਟਨ ਦਬਾਓ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਓ, ਉਸੇ ਤਰਾਂ ਮੁੱਖ ਮੰਤਰੀ ਬਣਨ 'ਤੇ ਅਸੀਂ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਦਿਨ-ਰਾਤ ਮਿਹਨਤ ਕਰਾਂਗੇ। ਲੋਕਾਂ ਨੂੰ ਉਨਾਂ ਦੇ ਹੱਕ ਦਿਵਾਵਾਂਗੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Donkey Milk Benefits: ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Gold Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਫਿਰ ਆਇਆ ਉਛਾਲ, ਜਾਣੋ 22 ਅਤੇ 23 ਕੈਰੇਟ ਦਾ ਤੁਹਾਡੇ ਸ਼ਹਿਰ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਫਿਰ ਆਇਆ ਉਛਾਲ, ਜਾਣੋ 22 ਅਤੇ 23 ਕੈਰੇਟ ਦਾ ਤੁਹਾਡੇ ਸ਼ਹਿਰ ਕੀ ਰੇਟ ?
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
Embed widget