ਪੰਜਾਬ 'ਚ ਮੁੱਖ ਮੰਤਰੀ ਉਮੀਦਵਾਰ ਦੇ ਐਲਾਨ ਤੋਂ ਬਾਅਦ ਕਾਂਗਰਸ ਨੇ ਜਾਰੀ ਕੀਤਾ ਨਵਾਂ ਕੈਂਪੇਨ ਥੀਮ ਸੌਂਗ 'ਚੰਨੀ ਕਰਦਾ ਮਸਲੇ ਹੱਲ'
Punjab Election 2022: ਕਰੀਬ ਸਾਢੇ ਤਿੰਨ ਮਿੰਟ ਦੀ ਇਸ ਵੀਡੀਓ ਵਿੱਚ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਮਾਜ ਦੇ ਹਰ ਵਰਗ ਦੇ ਲੋਕਾਂ ਨਾਲ ਮੁਲਾਕਾਤ ਕਰਦੇ ਦਿਖਾਇਆ ਗਿਆ ਹੈ। ਗੀਤ ਦੇ ਬੋਲ ਹਨ ਚੰਨੀ ਕਰਦਾ ਮਸਲੇ ਹੱਲ।
Punjab Congress Campaign Song: ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਨੇ CM ਚਰਨਜੀਤ ਚੰਨੀ 'ਤੇ ਬਾਜ਼ੀ ਲਗਾਉਂਦੇ ਹੋਏ ਮੁੜ ਮੁੱਖ ਮੰਤਰੀ ਅਹੁਦੇ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਸੂਬੇ 'ਚ 20 ਫਰਵਰੀ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਪਾਰਟੀ ਵੱਲੋਂ ਇੱਕ ਨਵਾਂ ਕੈਂਪੇਨ ਥੀਮ ਸੌਂਗ ਰਿਲੀਜ਼ ਕੀਤਾ ਗਿਆ ਹੈ। ਕਰੀਬ ਸਾਢੇ ਤਿੰਨ ਮਿੰਟ ਦੀ ਇਸ ਵੀਡੀਓ ਵਿੱਚ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਮਾਜ ਦੇ ਹਰ ਵਰਗ ਦੇ ਲੋਕਾਂ ਨਾਲ ਮੁਲਾਕਾਤ ਕਰਦੇ ਦਿਖਾਇਆ ਗਿਆ ਹੈ। ਗੀਤ ਦੇ ਬੋਲ ਹਨ ਚੰਨੀ ਕਰਦਾ ਮਸਲੇ ਹੱਲ।
Campaign Song #SadaChanniSadaCM pic.twitter.com/blt60tvD1k
— Charanjit S Channi (@CHARANJITCHANNI) February 6, 2022
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬੇ 'ਚ ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਹੋਣਗੇ। ਜਿਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਹਾਈਕਮਾਂਡ ਅਤੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕੀਤਾ ਕਿ ਮੇਰੇ 'ਤੇ ਭਰੋਸਾ ਕਰਨ ਲਈ ਮੈਂ ਕਾਂਗਰਸ ਹਾਈ ਕਮਾਂਡ ਅਤੇ ਪੰਜਾਬ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਜਿਵੇਂ ਕਿ ਤੁਸੀਂ ਸਾਨੂੰ ਪਿਛਲੇ 111 ਦਿਨਾਂ ਵਿੱਚ ਪੰਜਾਬ ਨੂੰ ਅੱਗੇ ਲਿਜਾਣ ਲਈ ਇੰਨੀ ਮਿਹਨਤ ਕਰਦੇ ਦੇਖਿਆ ਹੈ, ਮੈਂ ਤੁਹਾਨੂੰ ਪੰਜਾਬ ਅਤੇ ਪੰਜਾਬੀਆਂ ਨੂੰ ਨਵੇਂ ਜੋਸ਼ ਅਤੇ ਸਮਰਪਣ ਨਾਲ ਤਰੱਕੀ ਦੇ ਰਾਹ 'ਤੇ ਲੈ ਕੇ ਜਾਣ ਦਾ ਭਰੋਸਾ ਦਿਵਾਉਂਦਾ ਹਾਂ।
ਇਸ ਵੇਲੇ ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਸੀਐਮ ਉਮੀਦਵਾਰ ਦਾ ਚਿਹਰਾ ਸਾਫ਼ ਹੋਣ ਕਾਰਨ ਸੂਬੇ ਵਿੱਚ ਸਿਆਸੀ ਗਰਮੀ ਵਧ ਗਈ ਹੈ। ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਲਗਾਤਾਰ ਪ੍ਰਚਾਰ ਵਿੱਚ ਲੱਗੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਚੰਨੀ ਜੀ ਮੁੱਖ ਮੰਤਰੀ ਬਣਨ, ਕੋਈ ਹਉਮੈ ਨਹੀਂ ਹੈ, ਉਹ ਲੋਕਾਂ ਵਿੱਚ ਜਾਂਦੇ ਹਨ। ਕੀ ਤੁਸੀਂ ਕਦੇ ਨਰਿੰਦਰ ਮੋਦੀ ਨੂੰ ਜਨਤਾ ਦੇ ਵਿਚਕਾਰ ਜਾਂਦੇ ਹੋਏ, ਸੜਕ 'ਤੇ ਕਿਸੇ ਦੀ ਮਦਦ ਕਰਦੇ ਦੇਖਿਆ ਹੈ? ਨਹੀਂ ਕਰਨਗੇ ਕਿਉਂਕਿ ਉਹ ਰਾਜਾ ਹੈ ਪ੍ਰਧਾਨ ਮੰਤਰੀ ਨਹੀਂ।
ਫਿਲਹਾਲ ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਚਿਹਰੇ ਤੋਂ ਪਰਦਾ ਉਠਾਏ ਜਾਣ 'ਤੇ ਸਿੱਧੂ ਨੇ ਚੰਨੀ ਨੂੰ ਕਿਹਾ, ਚੰਨੀ ਸਾਹਿਬ, ਤਾੜੀ ਠਕੋ। ਇਹ ਸੁਣ ਕੇ ਚੰਨੀ ਨੇ ਉੱਠ ਕੇ ਸਿੱਧੂ ਨੂੰ ਜੱਫੀ ਪਾ ਲਈ। ਨਵਜੋਤ ਸਿੰਘ ਸਿੱਧੂ ਦੇ ਭਾਸ਼ਣ ਦੌਰਾਨ ਚਰਨਜੀਤ ਸਿੰਘ ਚੰਨੀ ਅਤੇ ਸਿੱਧੂ ਇੱਕ ਦੂਜੇ ਨੂੰ ਜੱਫੀ ਪਾਉਂਦੇ ਵੀ ਨਜ਼ਰ ਆਏ। ਸਿੱਧੂ ਨੇ ਸ਼ੇਰ ਪੜ੍ਹ ਕੇ ਰਾਹੁਲ ਗਾਂਧੀ ਦੀ ਤਾਰੀਫ਼ ਵੀ ਕੀਤੀ, ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇੱਕ ਦਲਿਤ, ਗਰੀਬ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਬਹੁਤ ਚੰਗੇ ਨੇਤਾ ਹਨ।
ਇਹ ਵੀ ਪੜ੍ਹੋ: ਪੰਜਾਬ-ਹਰਿਆਣਾ ਹਾਈਕੋਰਟ ਦਾ ਹੁਕਮ- ਜੇਕਰ ਪਤਨੀ ਕਮਾਉਦੀ ਹੈ ਤਾਂ ਵੀ ਪਤੀ ਗੁਜਾਰਾ ਭੱਤਾ ਦੇਣ ਲਈ ਪਾਬੰਦ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin