ਪੜਚੋਲ ਕਰੋ

Punjab elections : ਹੁਣ ਕਾਂਗਰਸ ਨਹੀਂ ਕਰੇਗੀ ਵੱਡੀਆਂ ਰੈਲੀਆਂ, 'RSS ਮਾਡਲ' ਵਾਂਗ ਲੋਕਾਂ ਤਕ ਪਹੁੰਚਣ ਦਾ ਫੈਸਲਾ

ਸੂਤਰ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਮੀਟਿੰਗ ਵਿੱਚ ਸਿੱਧੂ ਅਤੇ ਚੰਨੀ ਲਗਾਤਾਰ ਇਕ ਦੂਜੇ ਦੀ ਤਾਰੀਫ਼ ਕਰ ਰਹੇ ਸਨ। ਇਸ ਦੌਰਾਨ ਕਈ ਵਾਰ ਅਜਿਹਾ ਲੱਗ ਰਿਹਾ ਸੀ

ਚੰਡੀਗੜ੍ਹ : ਕੋਰੋਨਾ ਦੇ ਓਮੀਕਰੋਨ ਵੇਰੀਐਂਟ ਤੋਂ ਸੰਕਰਮਣ ਦੀ ਤੀਜੀ ਲਹਿਰ ਦੇਸ਼ 'ਲਗਪਗ ਆ ਚੁੱਕੀ ਹੈ। ਚੋਣ ਰੈਲੀਆਂ 'ਚ ਇਕੱਠੀ ਹੋਈ ਭੀੜ ਹਰ ਸਿਆਸੀ ਪਾਰਟੀ ਲਈ ਚੁਣੌਤੀ ਬਣੀ ਹੋਈ ਹੈ ਤੇ ਹੁਣ ਪੰਜਾਬ ਕਾਂਗਰਸ ਨੇ ਇਸ ਨੂੰ ਤੋੜ ਦਿੱਤਾ ਹੈ। ਪਾਰਟੀ ਨੇ ਪੰਜਾਬ ਵਿਚ ਲੋਕਾਂ ਤਕ ਪਹੁੰਚਣ ਲਈ ਵੱਡੀਆਂ ਰੈਲੀਆਂ ਕਰਨ ਦੀ ਬਜਾਏ ਹੁਣ ਉਸੇ ਫਾਰਮੂਲੇ 'ਤੇ ਚੱਲਣ ਦਾ ਫੈਸਲਾ ਕੀਤਾ ਹੈ ਜਿਸ 'ਤੇ RSS ਦਰਅਸਲ ਐਤਵਾਰ ਨੂੰ ਪੰਜਾਬ ਚੋਣਾਂ ਲਈ ਗਠਿਤ ਪ੍ਰਚਾਰ ਕਮੇਟੀ ਦੀ ਮੀਟਿੰਗ 'ਚ ਫੈਸਲਾ ਕੀਤਾ ਗਿਆ ਹੈ ਕਿ ਪਾਰਟੀ ਹੁਣ ਆਰਐਸਐਸ ਵਾਂਗ ਜ਼ਮੀਨੀ ਪੱਧਰ ’ਤੇ ਕੰਮ ਕਰੇਗੀ ਅਤੇ ਵੋਟਰਾਂ ਨਾਲ ਨਿੱਜੀ ਤੌਰ ’ਤੇ ਸੰਪਰਕ ਕਰੇਗੀ।

ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੀ ਹਾਜ਼ਰ ਸਨ। ਇਸ ਦੌਰਾਨ ਫੈਸਲਾ ਕੀਤਾ ਗਿਆ ਕਿ ਕਾਂਗਰਸ ਵੱਡੀਆਂ ਰੈਲੀਆਂ ਕਰਨ ਦੀ ਬਜਾਏ ਹੁਣ ਬੂਥ ਪੱਧਰ 'ਤੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਦੇ ਹੋਏ ਲੋਕਾਂ ਨਾਲ ਮੁਲਾਕਾਤ ਕਰੇਗੀ।

ਮੀਡੀਆ ਰਿਪੋਰਟਾਂ ਮੁਤਾਬਕ ਇਕ ਸੂਤਰ ਨੇ ਇਹ ਜਾਣਕਾਰੀ ਦਿੱਤੀ ਹੈ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਕਾਂਗਰਸ ਆਗੂ ਅਤੇ ਵਰਕਰ ਹੁਣ ਬੂਥ ਪੱਧਰ 'ਤੇ ਮੀਟਿੰਗਾਂ ਕਰਨਗੇ, ਮਾਸਕ ਪਹਿਨਣਗੇ ਅਤੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਦੇ ਹੋਏ ਲੋਕਾਂ ਨੂੰ ਮਿਲਣਗੇ। ਇਸ ਦੌਰਾਨ ਛੋਟੀਆਂ-ਛੋਟੀਆਂ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ। ਇਸ ਨਾਲ ਵੱਡੀਆਂ ਰੈਲੀਆਂ ਦੀ ਲੋੜ ਘੱਟ ਜਾਵੇਗੀ। ਫਿਲਹਾਲ ਕਾਂਗਰਸ ਓਮੀਕਰੋਨ ਦਾ ਪੰਜਾਬ 'ਚ ਅਸਰ ਦੇਖ ਰਹੀ ਹੈ। ਇਨਫੈਕਸ਼ਨ ਦੀ ਰਫਤਾਰ ਨੂੰ ਦੇਖਦੇ ਹੋਏ ਵੱਡੀਆਂ ਰੈਲੀਆਂ 'ਤੇ ਬਾਅਦ 'ਚ ਵਿਚਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਾਂਗਰਸ ਇਹ ਵੀ ਦੇਖੇਗੀ ਕਿ ਹੋਰ ਪਾਰਟੀਆਂ ਕਿਸ ਤਰ੍ਹਾਂ ਆਪਣੀ ਚੋਣ ਮੁਹਿੰਮ ਚਲਾ ਰਹੀਆਂ ਹਨ।

ਸੂਤਰ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਮੀਟਿੰਗ ਵਿੱਚ ਸਿੱਧੂ ਅਤੇ ਚੰਨੀ ਲਗਾਤਾਰ ਇਕ ਦੂਜੇ ਦੀ ਤਾਰੀਫ਼ ਕਰ ਰਹੇ ਸਨ। ਇਸ ਦੌਰਾਨ ਕਈ ਵਾਰ ਅਜਿਹਾ ਲੱਗ ਰਿਹਾ ਸੀ ਕਿ ਦੋਵਾਂ ਵਿਚਾਲੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਦੁਸ਼ਮਣੀ ਖਤਮ ਹੋ ਗਈ ਹੈ। ਕਮੇਟੀ ਨੇ ਇਹ ਵੀ ਫੈਸਲਾ ਕੀਤਾ ਕਿ ਪਾਰਟੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਨੂੰ ਵੀ ਲੋਕਾਂ ਵਿੱਚ ਲੈ ਕੇ ਜਾਵੇਗੀ।

ਮੀਟਿੰਗ ਵਿਚ ਇਸ ਗੱਲ ’ਤੇ ਵੀ ਚਰਚਾ ਕੀਤੀ ਗਈ ਕਿ ਕੀ ਪਾਰਟੀ ਚੰਨੀ ਦੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੇ ਕੰਮਾਂ ਨੂੰ ਲੋਕਾਂ ਤਕ ਲੈ ਕੇ ਜਾਵੇਗੀ। ਹਾਲਾਂਕਿ ਬਾਅਦ ਵਿਚ ਇਹ ਫੈਸਲਾ ਕੀਤਾ ਗਿਆ ਕਿ ਪਾਰਟੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਕੀਤੇ ਗਏ ਕਿਸਾਨਾਂ ਦੀ ਕਰਜ਼ਾ ਮੁਆਫੀ ਪੈਨਸ਼ਨ ਅਤੇ ਸ਼ਗਨ ਸਕੀਮ ਸੁਧਾਰਾਂ ਵਰਗੇ ਕੰਮਾਂ ਨੂੰ ਵੀ ਲੋਕਾਂ ਤੱਕ ਪਹੁੰਚਾਏਗੀ। ਪਾਰਟੀ ਦਾ ਕਹਿਣਾ ਹੈ ਕਿ ਇਹ ਕੰਮ ਵੀ ਕਾਂਗਰਸ ਸਰਕਾਰ ਨੇ ਹੀ ਕਰਵਾਏ ਸਨ। ਪਾਰਟੀ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਸਾਰੇ ਮਿਲ ਕੇ ਚੋਣ ਪ੍ਰਚਾਰ ਕਰਨਗੇ। ਬਿਲਬੋਰਡਾਂ, ਪੋਸਟਰਾਂ 'ਤੇ ਸਾਰੇ ਅਹਿਮ ਨੇਤਾਵਾਂ ਦੀਆਂ ਤਸਵੀਰਾਂ ਹੋਣਗੀਆਂ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Gangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget