Punjab Vidhan Sabha Elections: ਪੰਜਾਬ ਵਿਧਾਨ ਸਭਾ ਚੋਣਾਂ ਲਈ ਮੈਦਾਨ ਵਿੱਚ ਨਿੱਤਰੇ 1276 ਉਮੀਦਵਾਰਾਂ ਵਿੱਚੋਂ 25 ਫੀਸਦੀ ਉਮੀਦਵਾਰਾਂ ਨੇ ਆਪਣੇ ਖਿਲਾਫ ਅਪਰਾਧਿਕ ਮਾਮਲੇ ਦਰਜ ਹੋਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ‘ਪੰਜਾਬ ਇਲੈਕਸ਼ਨ ਵਾਚ’ ਵੱਲੋਂ ਤਿਆਰ ਕੀਤੀ ਰਿਪੋਰਟ ਵਿੱਚ ਦਿੱਤੀ ਗਈ ਹੈ। ਐਸੋਸੀਏਸ਼ਨ ਆਫ਼ ਡੈਮੋਕਰੇਟਿਕ ਰਿਫਾਰਮਜ਼ (ਏਡੀਆਰ) ਨਾਲ ਸਬੰਧਤ ਪੰਜਾਬ ਇਲੈਕਸ਼ਨ ਵਾਚ (ਪੀਈਡਬਲਯੂ) ਨੇ 20 ਫਰਵਰੀ ਦੀਆਂ ਚੋਣਾਂ ਵਿੱਚ ਕੁੱਲ 1,304 ਉਮੀਦਵਾਰਾਂ ਵਿੱਚੋਂ 1,276 ਉਮੀਦਵਾਰਾਂ ਦੇ ਚੋਣ ਹਲਫ਼ਨਾਮਿਆਂ ਦਾ ਵਿਸ਼ਲੇਸ਼ਣ ਕੀਤਾ।



ਅੱਧੇ ਤੋਂ ਵੱਧ 12ਵੀਂ ਤੱਕ ਹੀ ਪੜ੍ਹੇ- 
PEW ਨੇ ਕਿਹਾ ਕਿ ਉਹ 28 ਉਮੀਦਵਾਰਾਂ ਦੇ ਹਲਫਨਾਮਿਆਂ ਦਾ ਵਿਸ਼ਲੇਸ਼ਣ ਨਹੀਂ ਕਰ ਸਕਿਆ ਕਿਉਂਕਿ ਉਨ੍ਹਾਂ ਦੀ ਸਹੀ ਢੰਗ ਨਾਲ ਸਕੈਨ ਨਹੀਂ ਕੀਤੀ ਗਈ ਸੀ ਜਾਂ ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਪੂਰੇ ਵੇਰਵੇ ਅਪਲੋਡ ਨਹੀਂ ਕੀਤੇ ਗਏ ਸਨ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜਿੱਥੋਂ ਤੱਕ ਉਮੀਦਵਾਰਾਂ ਦੀ ਵਿੱਦਿਅਕ ਯੋਗਤਾ ਦਾ ਸਵਾਲ ਹੈ, ਉਨ੍ਹਾਂ ਵਿੱਚੋਂ ਅੱਧੇ ਤੋਂ ਵੱਧ ਨੇ 12ਵੀਂ ਜਮਾਤ ਤੱਕ ਪੜ੍ਹਾਈ ਕੀਤੀ ਹੈ।



ਉਮੀਦਵਾਰਾਂ ਦੀ ਔਸਤ ਜਾਇਦਾਦ 4.31 ਕਰੋੜ ਰੁਪਏ -
PEW ਦੇ ਸੂਬਾ ਕਨਵੀਨਰ ਜਸਕੀਰਤ ਸਿੰਘ ਨੇ ਇਹ ਰਿਪੋਰਟ ਜਾਰੀ ਕੀਤੀ। ਰਿਪੋਰਟ ਮੁਤਾਬਕ ਵਿਧਾਨ ਸਭਾ ਚੋਣਾਂ ਲੜ ਰਹੇ ਉਮੀਦਵਾਰਾਂ ਦੀ ਔਸਤ ਜਾਇਦਾਦ 4.31 ਕਰੋੜ ਰੁਪਏ ਹੈ ਅਤੇ 2017 ਵਿੱਚ ਇਹ ਅੰਕੜਾ 3.49 ਕਰੋੜ ਸੀ।



ਆਮ ਆਦਮੀ ਪਾਰਟੀ ਦੇ ਉਮੀਦਵਾਰ ਕੋਲ ਹੈ ਸਭ ਤੋਂ ਵੱਧ ਜਾਇਦਾਦ -


ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਨੇ 238 ਕਰੋੜ ਰੁਪਏ ਦੀ ਜਾਇਦਾਦ ਦੱਸੀ ਹੈ। ਇਸ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਆਗੂ ਕਰਨ ਕੌਰ ਬਰਾੜ ਹਨ ਜਿਨ੍ਹਾਂ ਕੋਲ ਕ੍ਰਮਵਾਰ 202 ਅਤੇ 155 ਕਰੋੜ ਰੁਪਏ ਦੀ ਜਾਇਦਾਦ ਹੈ। ਬਰਾੜ ਮੁਕਤਸਰ ਤੋਂ ਚੋਣ ਮੈਦਾਨ ਵਿੱਚ ਹਨ


ਇਹ ਵੀ ਪੜ੍ਹੋ: Punjab Election 2022: ਇੱਕ ਵਾਰ ਫਿਰ ਤੋਂ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ 'ਤੇ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904