ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਲੋਕ ਕਾਂਗਰਸ ਦਾ ਮਿਸ਼ਨ ਪੰਜਾਬ ਵਿੱਚ ਅਗਲੀ ਸਰਕਾਰ ਬਣਾਉਣਾ ਹੈ ਨਾ ਕਿ ਸਿਰਫ਼ ਕਾਂਗਰਸ ਨੂੰ ਹਰਾਉਣਾ ਹੈ। ਇਹ ਵਿਚਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪਾਰਟੀ ਦੇ ਪ੍ਰੋਗਰਾਮ ਦੌਰਾਨ ਰੱਖੇ। ਇਸ ਦੌਰਾਨ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਈ ਆਗੂ ਪੀਐਲਸੀ 'ਚ ਸ਼ਾਮਲ ਹੋ ਗਏ।


ਕੈਪਟਨ ਅਮਰਿੰਦਰ ਨੇ ਕਿਹਾ ਕਿ ਸੂਬੇ ਭਰ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਮਿਲ ਰਹੇ ਉਤਸ਼ਾਹ ਤੋਂ ਉਹ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਤਿੰਨੋਂ ਸਿਆਸੀ ਪਾਰਟੀਆਂ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਮੌਜੂਦਾ ਅਤੇ ਸਾਬਕਾ ਵਿਧਾਇਕ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਣਗੇ। ਇਸ ਦਾ ਖੁਲਾਸਾ ਜਲਦੀ ਹੀ ਇੱਕ ਵੱਡੇ ਸਮਾਗਮ ਵਿੱਚ ਕੀਤਾ ਜਾਵੇਗਾ।






ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਵਿੱਚ ਨੇਤਾਵਾਂ ਦਾ ਆਉਣਾ ਜਾਰੀ ਹੈ। ਮੰਗਲਵਾਰ ਨੂੰ ਸਾਬਕਾ ਕਾਂਗਰਸੀ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ, ਪ੍ਰੇਮ ਮਿੱਤਲ, ਫਰਜ਼ਾਨਾ ਆਲਮ ਅਤੇ ਰਾਜਵਿੰਦਰ ਕੌਰ ਭਾਗੀਕੇ ਅਤੇ ਕੁਝ ਹੋਰ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਲੋਕ ਕਾਂਗਰਸ ਵਿੱਚ ਬਹੁਤ ਸਾਰੇ ਪ੍ਰਮੁੱਖ ਪੰਜਾਬੀਆਂ ਦਾ ਸਵਾਗਤ ਕਰਦਿਆਂ ਖੁਸ਼ੀ ਹੋ ਰਹੀ ਹੈ।






ਇਸ ਦੇ ਨਾਲ ਹੀ ਆਪਣੇ ਮਿਸ਼ਨ ਦਾ ਖੁਲਾਸਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇੱਥੇ ਸਿਰਫ਼ ਇੱਕ ਵਾਰ ਮੁੜ ਮੁੱਖ ਮੰਤਰੀ ਬਣਨ ਲਈ ਨਹੀਂ ਆਏ ਸੀ। ਇਸ ਦੌਰਾਨ ਸੂਬੇ ਨੂੰ ਦਰਪੇਸ਼ ਕੁਝ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਨਾ ਸਿਰਫ਼ ਪੰਜਾਬ ਨੂੰ ਬਚਾਉਣਾ ਹੈ, ਸਗੋਂ ਇਸ ਦੇ ਪੁਰਾਣੇ ਸਨਮਾਨ ਨੂੰ ਬਹਾਲ ਕਰਨਾ ਵੀ ਹੈ।


ਸਾਬਕਾ ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਪੰਜਾਬ ਕਰੀਬ ਪੰਜ ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਦੱਬਿਆ ਹੋਇਆ ਹੈ, ਜੋ ਸੂਬੇ ਦੀ ਕੁੱਲ ਜੀਡੀਪੀ ਦਾ 70 ਫੀਸਦੀ ਬਣਦਾ ਹੈ। ਇਸ ਰਕਮ ਨੂੰ ਮੋੜਨ ਲਈ ਕਈ ਪੀੜ੍ਹੀਆਂ ਲੱਗ ਜਾਣਗੀਆਂ ਅਤੇ ਇਸ ਲਈ ਤੁਰੰਤ ਕਾਰਵਾਈ ਦੀ ਲੋੜ ਹੈ।



ਇਹ ਵੀ ਪੜ੍ਹੋ: Budget 2022: ਬਜਟ ਤੋਂ ਪਹਿਲਾਂ ਚਰਚਾ ਕਰਨਗੇ ਵਿੱਤ ਮੰਤਰੀ, ਪੈਟਰੋਲ-ਡੀਜ਼ਲ 'ਤੇ ਵੈਟ ਨੇ ਭਰੇ ਸਰਕਾਰ ਦੇ ਖਜਾਨੇ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904