ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਦੋ ਹੋਰ ਉਮੀਦਵਾਰ ਐਲਾਨ ਦਿੱਤੇ ਹਨ। ਬਟਾਲਾ ਹਲਕੇ ਤੋਂ ਮੌਜੂਦਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਹੁਣ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਚੋਣ ਲੜਨਗੇ ਜਦੋਂਕਿ ਰਵੀਕਰਨ ਸਿੰਘ ਕਾਹਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ।
ਦੱਸ ਦਈਏ ਕਿ ਅੱਜ ਐਲਾਨੇ ਦੋਵੇਂ ਉਮੀਦਵਾਰਾਂ ਸਮੇਤ ਪਾਰਟੀ ਵੱਲੋਂ ਹੁਣ ਤੱਕ 76 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਅੱਜ ਦੋਵੇਂ ਉਮੀਦਵਾਰਾਂ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੀਤਾ।
ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨਾਲ ਸਮਝੌਤੇ ਤਹਿਤ 97 ਸੀਟਾਂ 'ਤੇ ਚੋਣ ਲੜਨੀ ਹੈ। ਇਸ ਤੋਂ ਪਹਿਲਾਂ ਸਤੰਬਰ ਮਹੀਨੇ ਅਕਾਲੀ ਦਲ ਨੇ 64 ਉਮੀਦਵਾਰਾਂ ਦੀ ਸੂਚੀ ਪਹਿਲੀ ਜਾਰੀ ਕੀਤੀ ਸੀ।
ਪਾਰਟੀ ਹੁਣ ਤੱਕ ਦੋਵਾਂ ਉਮੀਦਵਾਰਾਂ ਸਮੇਤ 76 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਪਾਰਟੀ ਦੇ ਮੁੱਖ ਦਫਤਰ ਤੋਂ ਦਿੱਤੀ।
ਇਹ ਵੀ ਪੜ੍ਹੋ: ਅਕਾਲੀ ਦਲ ਖਿਲਾਫ ਲੋਕ ਇਨਸਾਫ਼ ਪਾਰਟੀ ਦੇ ਮਾਰਚ 'ਚ ਹੰਗਾਮਾ, ਦੋਵਾਂ ਧਿਰਾਂ ਵੱਲੋਂ ਗੰਭੀਰ ਇਲਜ਼ਾਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/