Congress To Amarinder Singh's Wife: ਕਾਂਗਰਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਪਾਰਟੀ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ, "ਕਈ ਦਿਨਾਂ ਤੋਂ ਸਾਨੂੰ ਤੁਹਾਡੀ (ਪ੍ਰਨੀਤ ਕੌਰ) ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਕਾਂਗਰਸੀ ਵਰਕਰਾਂ, ਵਿਧਾਇਕਾਂ, ਪਟਿਆਲਾ ਦੇ ਆਗੂਆਂ ਅਤੇ ਮੀਡੀਆ ਰਾਹੀਂ ਜਾਣਕਾਰੀ ਮਿਲ ਰਹੀ ਹੈ।"


ਨੋਟਿਸ ਵਿੱਚ ਅੱਗੇ ਲਿਖਿਆ ਗਿਆ ਹੈ, “ਇਹ ਜਾਣਕਾਰੀ ਅਜਿਹੇ ਸਮੇਂ ਹਾਸਲ ਹੋਈ ਹੈ ਜਦੋਂ ਤੁਹਾਡੇ ਪਤੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਤੋਂ ਅਸਤੀਫਾ ਦੇ ਕੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਹੈ। ਤੁਸੀਂ ਮੀਡੀਆ ਦੇ ਸਾਹਮਣੇ ਆਪਣੇ ਪਤੀ ਦੇ ਪਾਰਟੀ ਨਾਲ ਰਹਿਣ ਦੀ ਗੱਲ ਕਹੀ ਹੈ। ਕਿਰਪਾ ਕਰਕੇ ਅਗਲੇ 7 ਦਿਨਾਂ ਦੇ ਅੰਦਰ ਆਪਣੀ ਸਥਿਤੀ ਸਾਫ਼ ਕਰੋ। ਨਹੀਂ ਤਾਂ ਪਾਰਟੀ ਤੁਹਾਡੇ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਨ ਲਈ ਮਜਬੂਰ ਹੋਵੇਗੀ।


ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਤੰਬਰ ਮਹੀਨੇ ਵਿੱਚ ਨਵਜੋਤ ਸਿੰਘ ਸਿੱਧੂ ਨਾਲ ਸੱਤਾ ਦੇ ਟਕਰਾਅ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦੀ ਥਾਂ 'ਤੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚੁਣ ਲਿਆ ਗਿਆ। ਅਮਰਿੰਦਰ ਸਿੰਘ ਨੇ ਬਾਅਦ ਵਿੱਚ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਬਣਾਉਣ ਦਾ ਐਲਾਨ ਕੀਤਾ।


ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਟਿਆਲਾ ਸੀਟ ਤੋਂ ਚੋਣ ਲੜਨਗੇ। ਪਟਿਆਲਾ ਵਿਧਾਨ ਸਭਾ ਸੀਟ ਸਾਬਕਾ ਮੁੱਖ ਮੰਤਰੀ ਦਾ ਪਰਿਵਾਰਕ ਗੜ੍ਹ ਰਹੀ ਹੈ। ਉਹ 2002, 2007, 2012 ਅਤੇ 2017 ਵਿੱਚ ਚਾਰ ਵਾਰ ਇਸ ਸੀਟ ਤੋਂ ਜਿੱਤੇ ਸੀ।



ਇਹ ਵੀ ਪੜ੍ਹੋ: Weather Alert: ਅਗਲੇ 5 ਦਿਨਾਂ ਤੱਕ ਇਨ੍ਹਾਂ 4 ਸੂਬਿਆਂ ਅਤੇ 1 ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਬਾਰਸ਼ ਦਾ ਅਲਰਟ, IMD ਨੇ ਜਾਰੀ ਕੀਤੀ ਚੇਤਾਵਨੀ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904