ਪੜਚੋਲ ਕਰੋ

ਪੰਜਾਬ ਦੇ ਆਬਕਾਰੀ ਵਿਭਾਗ ਵੱਲੋਂ ਸਕਾਚ ਦੀਆਂ ਬੋਤਲਾਂ 'ਚ ਨਕਲੀ ਸ਼ਰਾਬ ਭਰਨ ਵਾਲੇ ਗਿਰੋਹ ਦਾ ਪਰਦਾਫਾਸ਼

ਸੰਯੁਕਤ ਆਬਕਾਰੀ ਕਮਿਸ਼ਨਰ ਨਰੇਸ਼ ਦੂਬੇ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਸੰਗਠਿਤ ਗਿਰੋਹ ਚੰਡੀਗੜ੍ਹ ਤੋਂ ਪੰਜਾਬ ਵਿੱਚ ਸਸਤੀ ਸ਼ਰਾਬ ਦੀ ਤਸਕਰੀ ਕਰਕੇ ਇਸ ਨੂੰ ਮਹਿੰਗੇ ਸਕਾਚ ਬ੍ਰਾਂਡਾਂ ਦੀਆਂ ਬੋਤਲਾਂ ਵਿੱਚ ਭਰਦਾ ਹੈ।

ਚੰਡੀਗੜ੍ਹ : ਪੰਜਾਬ ਦੇ ਆਬਕਾਰੀ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਫਤਿਹਗੜ੍ਹ ਸਾਹਿਬ ਵੱਲੋਂ ਸ਼ਰਾਬ ਤਸਕਰਾਂ ਦੇ ਇੱਕ ਸੰਗਠਿਤ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਹ ਗਿਰੋਹ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਦੀ ਤਸਕਰੀ ਕਰਕੇ ਉਸਨੂੰ ਮਹਿੰਗੇ ਇੰਪੋਰਟਡ ਸਕਾਚ ਬ੍ਰਾਂਡਾਂ ਦੀਆਂ ਬੋਤਲਾਂ ਵਿੱਚ ਭਰਦਾ ਸੀ। ਗਿਰੋਹ ਦੇ 4 ਮੈਂਬਰਾਂ ਨੂੰ ਨਕਲੀ ਸ਼ਰਾਬ ਸਮੇਤ ਕਾਬੂ ਕੀਤਾ ਗਿਆ, ਜਿਨ੍ਹਾਂ ਕੋਲੋਂ ਸ਼ੀਵਾਸ ਰੀਗਲ ਦੇ 4 ਕੇਸ, ਗਲੇਨਲਿਵਟ ਦੇ 4 ਕੇਸ ਅਤੇ ਗੋਲਡ ਲੇਬਲ ਰਿਜ਼ਰਵ ਦੇ 2 ਕੇਸ ਮੌਕੇ 'ਤੇ ਮਿਲੇ ਹਨ। ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸ਼ਰਾਬ ਦੀ ਤਸਕਰੀ ਜਾਂ ਆਬਕਾਰੀ ਨਾਲ ਸਬੰਧਤ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਯੁਕਤ ਆਬਕਾਰੀ ਕਮਿਸ਼ਨਰ ਨਰੇਸ਼ ਦੂਬੇ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਸੰਗਠਿਤ ਗਿਰੋਹ ਚੰਡੀਗੜ੍ਹ ਤੋਂ ਪੰਜਾਬ ਵਿੱਚ ਸਸਤੀ ਸ਼ਰਾਬ ਦੀ ਤਸਕਰੀ ਕਰਕੇ ਇਸ ਨੂੰ ਮਹਿੰਗੇ ਸਕਾਚ ਬ੍ਰਾਂਡਾਂ ਦੀਆਂ ਬੋਤਲਾਂ ਵਿੱਚ ਭਰਦਾ ਹੈ। ਆਬਕਾਰੀ ਵਿਭਾਗ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸ.ਓ.ਜੀ.) ਅਤੇ ਜ਼ਿਲ੍ਹਾ ਪੁਲਿਸ ਫਤਿਹਗੜ੍ਹ ਸਾਹਿਬ ਦੇ ਸਾਂਝੇ ਯਤਨਾਂ ਨਾਲ ਇਹ ਖੁਫ਼ੀਆ ਜਾਣਕਾਰੀ ਹਾਸਲ ਕੀਤੀ ਗਈ ਸੀ। ਦੋ ਦਿਨ ਪਹਿਲਾਂ ਟੀਮ ਨੂੰ ਇਤਲਾਹ ਮਿਲੀ ਕਿ ਮੁਲਜ਼ਮ ਕੁੰਦਨ ਵਿਸ਼ਟ ਪੁੱਤਰ ਮੋਹਨ ਸਿੰਘ ਵਾਸੀ ਮਕਾਨ ਨੰਬਰ 226 ਪਿੰਡ ਕਝੇੜੀ, ਚੰਡੀਗੜ੍ਹ ਆਪਣੇ ਗਰੋਹ ਦੇ ਮੈਂਬਰਾਂ ਨਾਲ ਮਿਲ ਕੇ ਨਕਲੀ ਸਕਾਚ ਸ਼ਰਾਬ ਦੀ ਸਪਲਾਈ ਕਰੇਗਾ। ਮੁਲਜ਼ਮਾਂ ਨੂੰ ਰੰਗੇ ਹੱਥੀਂ ਫੜਨ ਲਈ ਆਬਕਾਰੀ ਤੇ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਗਰੁੱਪ ਦੀਆਂ ਟੀਮਾਂ ਹਰਕਤ ਵਿੱਚ ਆਈਆਂ ਅਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ।

ਟੀਮਾਂ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਦੋ ਕਾਰਾਂ ਟਾਟਾ ਟਿਆਗੋ ਸੀਐਚ01ਬੀਵੀ9460 ਅਤੇ ਸਵਿਫਟ ਐਚਆਰ51ਬੀਡੀ5918 ਨੂੰ ਖਮਾਣੋਂ ਨੇੜੇ ਨਾਕੇ ’ਤੇ ਰੋਕਿਆ ਗਿਆ ਅਤੇ ਗਰੋਹ ਦੇ ਚਾਰ ਮੈਂਬਰ ਕੁੰਦਨ ਵਿਸ਼ਟ, ਹਰਸ਼ਵਰਦਨ ਪੁੱਤਰ ਸਤੀਸ਼ਵਰ ਪ੍ਰਸ਼ਾਦ ਵਾਸੀ ਮਕਾਨ ਨੰ. 19, ਡਿਫੈਂਸ ਕਲੋਨੀ ਅੰਬਾਲਾ, ਪਰਦੀਪ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਨਰਾਇਣਗੜ੍ਹ, ਜ਼ਿਲ੍ਹਾ ਜੀਂਦ, ਹਰਿਆਣਾ ਅਤੇ ਜੈਸਮੀਨ ਕੌਰ ਪੁੱਤਰੀ ਰਾਜਵੀਰ ਸਿੰਘ ਵਾਸੀ ਸੰਗਰੂਰ ਨੂੰ ਮੌਕੇ ਤੋਂ ਕਾਬੂ ਕੀਤਾ ਗਿਆ। ਟੀਮ ਨੇ ਮੌਕੇ `ਤੇ ਸ਼ੀਵਾਸ ਰੀਗਲ ਦੇ 4 ਕੇਸ, ਗਲੇਨਲਵਿਟ ਦੇ 4 ਕੇਸ ਅਤੇ ਗੋਲਡ ਲੇਬਲ ਰਿਜ਼ਰਵ ਦੇ 2 ਕੇਸ ਬਰਾਮਦ ਕੀਤੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget