Punjab Liquor Contracts Auction: ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਹਾਲੇ ਤੱਕ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਨਹੀਂ ਹੋਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ ਅਤੇ ਫਰੀਦਕੋਟ ਸ਼ਾਮਲ ਹਨ। ਇਸ ਦਾ ਮੁੱਖ ਕਾਰਨ ਇਹ ਹੈ ਕਿ ਇਨ੍ਹਾਂ ਖੇਤਰਾਂ ਵਿੱਚ ਆਮਦਨ ਦੂਜੇ ਜ਼ਿਲ੍ਹਿਆਂ ਦੇ ਮੁਕਾਬਲੇ ਘੱਟ ਹੈ। ਅਜਿਹੀ ਸਥਿਤੀ ਵਿੱਚ ਠੇਕੇਦਾਰ ਇਸ ਖੇਤਰ ਵਿੱਚ ਠੇਕਿਆਂ ਵਿੱਚ ਨਿਵੇਸ਼ ਕਰਨ ਤੋਂ ਪਿੱਛੇ ਹਟ ਰਹੇ ਹਨ। ਇਸ ਕਾਰਨ ਮਾਲ ਵਿਭਾਗ ਨੂੰ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਆਬਕਾਰੀ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ 150 ਕਰੋੜ ਰੁਪਏ ਦਾ ਟੀਚਾ ਰੱਖਿਆ ਹੈ। ਇਸ ਦੇ ਨਾਲ ਹੀ ਆਬਕਾਰੀ ਵਿਭਾਗ ਹੁਣ ਡਰਾਅ ਕੱਢਣ ਦੀ ਤਿਆਰੀ ਕਰ ਰਿਹਾ ਹੈ। ਇਸ ਸਬੰਧੀ ਅਧਿਕਾਰੀਆਂ ਦੀਆਂ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਜਲਦ ਹੀ ਸਰਕਾਰ ਚੋਣ ਕਮਿਸ਼ਨ ਤੋਂ ਮਨਜ਼ੂਰੀ ਲੈ ਕੇ ਇਸ ਸਬੰਧੀ ਡਰਾਅ ਕੱਢਣ ਦੀ ਕੋਸ਼ਿਸ਼ ਕਰੇਗੀ।
ਹੁਣ ਤੱਕ ਸੂਬੇ ਵਿੱਚ ਸਰਕਾਰ ਵੱਲੋਂ 232 ਗਰੁੱਪਾਂ ਦੀ ਨਿਲਾਮੀ ਦੀ ਪ੍ਰਕਿਰਿਆ ਪੂਰੀ ਕੀਤੀ ਜਾ ਚੁੱਕੀ ਹੈ। ਇਸ ਕਾਰਨ ਹੁਣ ਤੱਕ ਵਿਭਾਗ ਨੂੰ 1000 ਕਰੋੜ ਰੁਪਏ ਦੀ ਆਮਦਨ ਹੋ ਚੁੱਕੀ ਹੈ। ਇਸ ਵਾਰ ਸਰਕਾਰੀ ਆਬਕਾਰੀ ਵਿਭਾਗ ਨੇ 10350 ਕਰੋੜ ਰੁਪਏ ਕਮਾਉਣ ਦਾ ਟੀਚਾ ਰੱਖਿਆ ਹੈ। ਜਦਕਿ ਪਿਛਲੇ ਸਾਲ 9500 ਕਰੋੜ ਰੁਪਏ ਦਾ ਟੀਚਾ ਰੱਖਿਆ ਗਿਆ ਸੀ। ਹੁਣ ਇਹ ਟੀਚਾ 6 ਫੀਸਦੀ ਵਧਾ ਦਿੱਤਾ ਗਿਆ ਹੈ।
ਇਸ ਵਾਰ ਆਬਕਾਰੀ ਵਿਭਾਗ ਨੇ ਡਰਾਅ ਰਾਹੀਂ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਕੀਤੀ ਸੀ। ਮਾਹਰਾਂ ਅਨੁਸਾਰ ਇਸ ਵਾਰ ਮੈਦਾਨ ਵਿੱਚ ਕੋਈ ਵੱਡਾ ਖਿਡਾਰੀ ਨਹੀਂ ਹੈ, ਜਦਕਿ ਛੋਟੇ ਠੇਕੇਦਾਰਾਂ ਨੂੰ ਹੀ ਮੌਕਾ ਮਿਲਿਆ ਹੈ। ਸੂਬੇ ਵਿੱਚ 6400 ਦੇ ਕਰੀਬ ਸ਼ਰਾਬ ਦੇ ਠੇਕੇ ਹਨ। ਇਸ ਕਾਰਨ ਵੀ ਇਹ ਸਮੱਸਿਆ ਪੈਦਾ ਹੋਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।