ਪੰਜਾਬ ਸਰਕਾਰ ਨੇ ਸੂਬੇ ਵਿੱਚ ਤੇਜ਼ ਠੰਢ, ਸੰਘਣੇ ਕੋਹਰੇ ਅਤੇ ਸ਼ੀਤਲਹਿਰ ਨੂੰ ਦੇਖਦੇ ਹੋਏ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ 7 ਜਨਵਰੀ 2026 ਤੱਕ ਛੁੱਟੀਆਂ ਵਧਾ ਦਿੱਤੀਆਂ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੁੱਧਵਾਰ ਨੂੰ ਐਕਸ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਦੀ ਜਾਣਕਾਰੀ ਦਿੱਤੀ।

Continues below advertisement

ਹੁਣ ਇਸ ਦਿਨ ਖੁੱਲਣਗੇ ਇਹ ਸਕੂਲ

ਉਨ੍ਹਾਂ ਦੱਸਿਆ ਕਿ ਬੱਚਿਆਂ ਅਤੇ ਸਕੂਲੀ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਪਹਿਲ ਦਿੱਤੀ ਗਈ ਹੈ। ਸਾਰੇ ਸਕੂਲ 8 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲਣਗੇ। ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਇਹ ਫੈਸਲਾ ਲਿਆ ਗਿਆ। ਪਹਿਲਾਂ ਸਕੂਲ 1 ਜਨਵਰੀ ਨੂੰ ਖੁੱਲਣੇ ਸਨ, ਪਰ ਮੌਸਮ ਦੀ ਮਾਰ ਕਾਰਨ ਇਹ ਫੈਸਲਾ ਅੱਗੇ ਟਾਲਿਆ ਗਿਆ।

Continues below advertisement

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ ਉੱਤੇ ਲਿਖਿਆ ਹੈ- 'ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।''

 

ਸੂਬੇ ਵਿੱਚ ਠੰਢ ਲਗਾਤਾਰ ਵੱਧ ਰਹੀ ਹੈ। ਸਾਰੇ ਮੈਦਾਨੀ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ 4 ਤੋਂ 6 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ, ਜਦਕਿ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹਿ ਗਈ ਹੈ। ਮੌਸਮ ਵਿਭਾਗ ਨੇ 1 ਤੋਂ 6 ਜਨਵਰੀ ਤੱਕ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਬਰਫ਼ੀਲੀਆਂ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।