ਪੜਚੋਲ ਕਰੋ

Punjab News: ਪੰਜਾਬ 'ਚ ਨਕਲੀ ਨੋਟਾਂ ਦਾ ਖੇਡ ਬੇਨਕਾਬ, 2.35 ਲੱਖ ਦੀ ਜਾਅਲੀ ਕਰੰਸੀ ਬਰਾਮਦ, ਦੋ ਮੁਲਜ਼ਮ ਗ੍ਰਿਫ਼ਤਾਰ ਤੇ ਇੱਕ ਸਾਥੀ ਫਰਾਰ, ਇਲਾਕੇ 'ਚ ਮੱਚੀ ਹਾਹਾਕਾਰ

ਦਿਨਾਨਗਰ ਪੁਲਿਸ ਨੂੰ 23 ਅਗਸਤ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਦੋ ਵਿਅਕਤੀਆਂ ਕੋਲੋਂ ਲੱਖਾਂ ਰੁਪਏ ਦੀ ਨਕਲੀ ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਇਸ ਬਾਰੇ ਪ੍ਰੈਸ ਕਾਨਫਰੰਸ ਦੌਰਾਨ ਡੀਐਸਪੀ ਦਿਨਾਨਗਰ ਰਜਿੰਦਰ...

ਦਿਨਾਨਗਰ ਪੁਲਿਸ ਨੂੰ 23 ਅਗਸਤ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਦੋ ਵਿਅਕਤੀਆਂ ਕੋਲੋਂ ਲੱਖਾਂ ਰੁਪਏ ਦੀ ਨਕਲੀ ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਇਸ ਬਾਰੇ ਪ੍ਰੈਸ ਕਾਨਫਰੰਸ ਦੌਰਾਨ ਡੀਐਸਪੀ ਦਿਨਾਨਗਰ ਰਜਿੰਦਰ ਸਿੰਘ ਮਿਨਹਾਸ ਨੇ ਦੱਸਿਆ ਕਿ ਪੁਲਿਸ ਨੂੰ ਸੁਨੀਲ ਕੁਮਾਰ, ਨਿਵਾਸੀ ਤਾਲਾਬਪੁਰ ਪੰਡੋਰੀ, ਨੇ ਸ਼ਿਕਾਇਤ ਦਿੱਤੀ ਸੀ ਕਿ ਉਨ੍ਹਾਂ ਦੇ ਇਲਾਕੇ ਵਿੱਚ ਠੇਕੇਦਾਰ ਕਮਲਦੀਪ ਸਿੰਘ, ਪੁੱਤਰ ਮੋਹਨ ਸਿੰਘ, ਨਿਵਾਸੀ ਸੰਤਨਗਰ, ਥਾਣਾ ਸਿਟੀ ਗੁਰਦਾਸਪੁਰ, ਨਕਲੀ ਭਾਰਤੀ ਕਰੰਸੀ ਦਾ ਇਸਤੇਮਾਲ ਕਰ ਰਿਹਾ ਹੈ।

ਪੁਲਿਸ ਕਰ ਰਹੀ ਜਾਂਚ

ਇਸ ‘ਤੇ ਕਾਰਵਾਈ ਕਰਦਿਆਂ ਥਾਣਾ ਦੋਰਾਂਗਲਾ ਪੁਲਿਸ ਟੀਮ ਨੇ ਮੁਲਜ਼ਮ ਕਮਲਦੀਪ ਸਿੰਘ ਨੂੰ ਕਾਬੂ ਕਰਕੇ ਉਸਦੇ ਕੋਲੋਂ 7 ਨਕਲੀ 500 ਰੁਪਏ ਦੇ ਨੋਟ (ਲਗਭਗ 3,500 ਰੁਪਏ) ਬਰਾਮਦ ਕੀਤੇ। ਸਖ਼ਤ ਪੁੱਛਗਿੱਛ ਤੋਂ ਬਾਅਦ ਉਸਦੇ ਪਿੱਛੇ ਦੇ ਲਿੰਕ ਦੀ ਜਾਂਚ ਕੀਤੀ ਗਈ। ਇਸ ਤੋਂ ਬਾਅਦ ਮੁਲਜ਼ਮ ਨਿਰਮਲ ਸਿੰਘ, ਪੁੱਤਰ ਦਿਆਲ ਸਿੰਘ, ਨਿਵਾਸੀ ਬਸੰਤਕੋਟ, ਥਾਣਾ ਕੋਟਲੀ ਸੂਰਤ ਮੱਲੀਆਂ, ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸਦੇ ਕੋਲੋਂ 400 ਨਕਲੀ 500 ਰੁਪਏ ਦੇ ਨੋਟ (ਲਗਭਗ 2 ਲੱਖ ਰੁਪਏ) ਬਰਾਮਦ ਹੋਏ। ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਹਾਹਾਕਾਰ ਮੱਚ ਗਈ।
ਡੀਐਸਪੀ ਨੇ ਦੱਸਿਆ ਕਿ ਦੋਵਾਂ ਦਾ ਪੁਲਿਸ ਰਿਮਾਂਡ ਲੈ ਕੇ ਸਖ਼ਤ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਖੁਲਾਸੇ ਹੋ ਸਕਦੇ ਹਨ। ਇਨ੍ਹਾਂ ਖ਼ਿਲਾਫ਼ ਥਾਣਾ ਦੋਰਾਂਗਲਾ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨਕਲੀ ਕਰੰਸੀ ਦੇ ਨੁਕਸਾਨ

ਨਕਲੀ ਕਰੰਸੀ ਦੇ ਨੁਕਸਾਨ ਬਹੁਤ ਗੰਭੀਰ ਹੁੰਦੇ ਹਨ ਕਿਉਂਕਿ ਇਹ ਸਿੱਧਾ ਦੇਸ਼ ਦੀ ਅਰਥਵਿਵਸਥਾ ਅਤੇ ਆਮ ਲੋਕਾਂ ਦੇ ਭਰੋਸੇ ਨੂੰ ਝਟਕਾ ਦਿੰਦੀ ਹੈ। ਨਕਲੀ ਨੋਟ ਮਾਰਕੀਟ ਵਿੱਚ ਆ ਜਾਣ ਕਾਰਨ ਅਸਲੀ ਕਰੰਸੀ ਦੀ ਕੀਮਤ ਘੱਟ ਹੋ ਸਕਦੀ ਹੈ ਅਤੇ ਮਹਿੰਗਾਈ ਵਧਣ ਦਾ ਖ਼ਤਰਾ ਬਣਦਾ ਹੈ। ਲੋਕ ਅਣਜਾਣੇ ਵਿੱਚ ਨਕਲੀ ਨੋਟ ਲੈ ਲੈਂਦੇ ਹਨ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ ਕਿਉਂਕਿ ਬੈਂਕ ਜਾਂ ਸਰਕਾਰ ਅਜਿਹੀ ਕਰੰਸੀ ਕਬੂਲ ਨਹੀਂ ਕਰਦੀ।

ਨਕਲੀ ਕਰੰਸੀ ਦੇ ਜ਼ਰੀਏ ਅਕਸਰ ਗੈਰਕਾਨੂੰਨੀ ਕੰਮਾਂ ਨੂੰ ਵਾਧਾ ਮਿਲਦਾ ਹੈ, ਜਿਸ ਨਾਲ ਅਪਰਾਧ ਅਤੇ ਭ੍ਰਿਸ਼ਟਾਚਾਰ ਵਿੱਚ ਵੀ ਵਾਧਾ ਹੁੰਦਾ ਹੈ। ਇਸ ਤਰ੍ਹਾਂ, ਨਕਲੀ ਕਰੰਸੀ ਨਾ ਸਿਰਫ਼ ਲੋਕਾਂ ਦੀ ਜੇਬ ‘ਤੇ ਭਾਰ ਬਣਦੀ ਹੈ, ਸਗੋਂ ਦੇਸ਼ ਦੀ ਆਰਥਿਕ ਸੁਰੱਖਿਆ ਲਈ ਵੀ ਵੱਡਾ ਖ਼ਤਰਾ ਹੈ।

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget