Viral Video: ਫ਼ਤਹਿਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਵਿੱਚ ਇੱਕ ਪੇਂਟਰ ਨੂੰ ਗੋਲੀ ਮਾਰਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦਿਆਂ ਹੀ ਇੱਥੋਂ ਦੀ ਪੁਲਿਸ ਦੀ ਨੀਂਦ ਉੱਡ ਗਈ। ਇਹ ਵੀਡੀਓ ਇੱਕ ਤੋਂ ਬਾਅਦ ਇੱਕ ਗਰੁੱਪ ਵਿੱਚ ਵਾਇਰਲ ਹੋ ਰਿਹਾ ਹੈ। ਜਿਵੇਂ ਹੀ ਇਹ ਮਾਮਲਾ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿੱਚ ਆਇਆ ਤਾਂ ਤੁਰੰਤ ਐਸਐਚਓ ਦੀ ਡਿਊਟੀ ਲਾਈ ਗਈ। ਜਾਂਚ ਦੌਰਾਨ ਇਹ ਵੀਡੀਓ ਫਰਜ਼ੀ ਨਿਕਲਿਆ।


ਸੋਸ਼ਲ ਮੀਡੀਆ 'ਤੇ ਵਾਇਰਲ ਹੋਈ 12 ਸੈਕਿੰਡ ਦੀ ਇਹ ਵੀਡੀਓ ਜਾਂਚ ਦਾ ਵਿਸ਼ਾ ਬਣ ਗਈ ਹੈ। ਇਸ ਵੀਡੀਓ ਨੂੰ ਵਾਇਰਲ ਕਰਦਿਆਂ ਹੋਇਆਂ ਲਿਖਿਆ ਗਿਆ ਕਿ ਮੰਡੀ ਗੋਬਿੰਦਗੜ੍ਹ 'ਚ ਘਰ ਦੀ ਪੇਂਟਿੰਗ ਕਰ ਰਹੇ ਪੇਂਟਰ ਨੂੰ ਮਕਾਨ ਮਾਲਕ ਨੇ ਗੋਲੀ ਮਾਰ ਦਿੱਤੀ ਹੈ। ਇਸ ਸੰਦੇਸ਼ ਦੇ ਨਾਲ ਮਿਤੀ 16 ਜੁਲਾਈ 2024 ਵੀ ਲਿਖੀ ਗਈ ਸੀ ਤਾਂ ਜੋ ਕਿਸੇ ਨੂੰ ਸ਼ੱਕ ਨਾ ਹੋਵੇ ਕਿ ਇਹ ਵੀਡੀਓ ਪੁਰਾਣੀ ਹੈ। ਵੀਡੀਓ ਵਿੱਚ ਇੱਕ ਪੇਂਟਰ ਨੂੰ ਗੋਲੀ ਮਾਰਦਿਆਂ ਦਿਖਾਇਆ ਗਿਆ ਹੈ। ਪੇਂਟਰ ਨੂੰ ਇੱਕ ਤੋਂ ਬਾਅਦ ਇੱਕ ਕਈ ਗੋਲੀਆਂ ਨਾਲ ਭੁੰਨਦਿਆਂ ਹੋਇਆਂ ਦਿਖਾਇਆ ਗਿਆ ਹੈ।


ਮੰਡੀ ਗੋਬਿੰਦਗੜ੍ਹ ਥਾਣੇ ਦੇ ਐਸਐਚਓ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਵੀ ਸਵੇਰ ਤੋਂ ਫੋਨ ਆ ਰਹੇ ਸਨ ਕਿ ਵੀਡੀਓ ਵਿੱਚ ਕਿੰਨੀ ਸੱਚਾਈ ਹੈ। ਇਸ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਗਈ। ਪੁਲਿਸ ਨੇ ਸਰਕਾਰੀ ਹਸਪਤਾਲ ਸਮੇਤ ਸਾਰੇ ਪ੍ਰਾਈਵੇਟ ਹਸਪਤਾਲਾਂ ਤੋਂ ਪੁੱਛਗਿੱਛ ਕੀਤੀ। ਸ਼ਹਿਰ ਦੇ ਪ੍ਰਮੁੱਖ ਲੋਕਾਂ ਨਾਲ ਗੱਲਬਾਤ ਕੀਤੀ ਗਈ। ਜਾਂਚ ਤੋਂ ਬਾਅਦ ਮੀਡੀਆ ਰਾਹੀਂ ਸਪੱਸ਼ਟ ਕੀਤਾ ਗਿਆ ਕਿ ਇਹ ਵੀਡੀਓ ਮੰਡੀ ਗੋਬਿੰਦਗੜ੍ਹ ਦੀ ਨਹੀਂ ਹੈ। ਵੀਡੀਓ ਕਿੱਥੋਂ ਦੀ ਹੈ ਅਤੇ ਕਿਵੇਂ ਬਣੀ ਹੈ? ਕਿਸਨੇ ਕੀਤਾ ਵਾਇਰਲ? ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।