Punjab budget 2022-23: ਪੰਜਾਬ ਵਿਧਾਨ ਸਭਾ ਵਿੱਚ ਅੱਜ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੇ ਪਹਿਲੇ ਨੰਬਰ ’ਤੇ ਹੋਣ ਦਾ ਮੁੱਦਾ ਵੀ ਉੱਠਿਆ। ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਵੇਲੇ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਫਰਜ਼ੀ ਨੰਬਰ ਵਨ ਹੈ।



ਉਨ੍ਹਾਂ ਕਿਹਾ ਕਿ ਅਸੀਂ ਇਸ ਨੂੰ ਸਹੀ ਅਰਥਾਂ ਵਿੱਚ ਨੰਬਰ ਵਨ ਬਣਾ ਕੇ ਦਿਖਾਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਿਰਫ਼ ਸਕੂਲਾਂ ਨੂੰ ਬਾਹਰੋਂ ਰੰਗਣ ਨਾਲ ਨੰਬਰ ਇੱਕ ਨਹੀਂ ਬਣ ਸਕਦੇ। ਇਸ ਲਈ ਬੁਨਿਆਦੀ ਸੁਧਾਰਾਂ ਦੀ ਲੋੜ ਹੈ।


ਗੈਂਗਸਟਰ ਪਿਛਲੀਆਂ ਸਰਕਾਰਾਂ ਨੇ ਬਣਾਏ, ਅਸੀਂ ਬੀਜੇ ਕੰਢੇ ਚੁੱਗ ਰਹੇ: ਅਮਨ ਅਰੋੜਾ 


ਪੰਜਾਬ ਵਿਧਾਨ ਸਭਾ ਵਿੱਚ ਅੱਜ ਸੱਤਾਧਾਰੀ ਆਮ ਆਦਮੀ ਪਾਰਟੀ ਤੇ ਵਿਰੋਧੀ ਧਿਰਾਂ ਵਿੱਚ ਤਿੱਖੀ ਨੋਕ-ਝੋਕ ਹੋਈ। ਵਿਰੋਧੀ ਧਿਰਾਂ ਨੇ ਅਮਨ-ਕਾਨੂੰਨ ਦੀ ਹਾਲਤ ਬਾਰੇ ਸਵਾਲ ਉਠਾਉਂਦਿਆਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ ਉਭਾਰਿਆ।


ਇਸ ਦੇ ਜਵਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਗੈਂਗਸਟਰ ਪਿਛਲੀਆਂ ਸਰਕਾਰਾਂ ਨੇ ਬਣਾਏ ਹਨ। ਇਹ ਸਾਡੀ ਸਰਕਾਰ ਨੇ ਨਹੀਂ ਪੈਦਾ ਕੀਤੇ। ਅਸੀਂ ਪੁਰਾਣੀਆਂ ਸਰਕਾਰਾਂ ਵੱਲੋਂ ਬੀਜੇ ਕੰਢੇ ਚੁੱਗਣ ਦਾ ਕੰਮ ਕਰ ਰਹੇ ਹਾਂ।


ਇਸ ਦੇ ਜਵਾਬ ਵਿੱਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਤੁਸੀਂ ਸਿੱਧੂ ਮੂਸੇਵਾਲਾ ਨੂੰ 10 ਸੁਰੱਖਿਆ ਗਾਰਡ ਦਿੱਤੇ ਸਨ ਪਰ ਤੁਹਾਡੀ ਸਰਕਾਰ ਨੇ ਗਾਰਡ ਵਾਪਸ ਲੈ ਲਏ। ਇਸ ਮਗਰੋਂ ਇਹ ਜਨਤਕ ਤੌਰ 'ਤੇ ਦੱਸਿਆ ਗਿਆ ਜਿਸ ਕਾਰਨ ਸਿੱਧੂ ਮੂਸੇਵਾਲਾ ਦੀ ਮੌਤ ਹੋਈ। 


ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਕਾਂਗਰਸ ਨੇ ਗੈਂਗਸਟਰ ਬਣਾਏ ਤਾਂ ਤੁਹਾਡੀ ਸਰਕਾਰ ਸਾਰੇ ਗੈਂਗਸਟਰਾਂ ਨੂੰ ਮਾਰ ਕੇ ਦੱਸ ਦੇਵੇ ਕਿ ਪੰਜਾਬ ਨੂੰ ਕੋਈ ਖ਼ਤਰਾ ਨਹੀਂ।


ਇਹ ਵੀ ਪੜ੍ਹੋ : ਕੇਂਦਰ ਸਰਕਾਰ ਫੌਜ ਤੇ ਪੁਲਿਸ ਦੇ ਨਿੱਜੀਕਰਨ ਤਹਿਤ ਇਨ੍ਹਾਂ ਵਿਭਾਗਾਂ ਨੂੰ ਨਿਗਮਾਂ ਹਵਾਲੇ ਕਰਨ ਜਾ ਰਹੀ : ਜੋਗਿੰਦਰ ਉਗਰਾਹਾਂ