Death of The Constable: ਪੰਜਾਬ ਦੇ ਫਰੀਦਕੋਟ ਵਿੱਚ ਡਿਊਟੀ ਦੌਰਾਨ ਅਚਾਨਕ ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਮਹਿਮੂਆਣਾ ਨਿਵਾਸੀ ਬਲਤੇਜ ਸਿੰਘ ਵਜੋਂ ਹੋਈ ਹੈ, ਜੋ ਕਿ ਇਨ੍ਹੀਂ ਦਿਨੀਂ ਥਾਣਾ ਸਿਟੀ ਫਰੀਦਕੋਟ ਵਿੱਚ ਪੀਸੀਆਰ ਪਾਰਟੀ ਵਿੱਚ ਤੈਨਾਤ ਸੀ।
ਮ੍ਰਿਤਕ ਦੇ ਸਾਥੀ ਏਐਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਬਲਤੇਜ ਸਿੰਘ ਵੀਰਵਾਰ ਰਾਤ ਤੋਂ ਹੀ ਉਨ੍ਹਾਂ ਦੇ ਨਾਲ ਰਾਤ ਦੀ ਡਿਊਟੀ 'ਤੇ ਸੀ। ਸ਼ੁੱਕਰਵਾਰ ਸਵੇਰੇ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਤਲਵੰਡੀ ਪੁਲ 'ਤੇ ਕੈਂਟਰ ਹਾਦਸਾਗ੍ਰਸਤ ਹੋ ਗਿਆ ਹੈ, ਤਾਂ ਉਹ ਦੋਵੇਂ ਬਾਈਕ 'ਤੇ ਹਾਦਸੇ ਵਾਲੀ ਥਾਂ ਵੱਲ ਜਾ ਰਹੇ ਸਨ। ਰਸਤੇ ਵਿੱਚ, ਬਲਤੇਜ ਸਿੰਘ ਨੇ ਬਾਈਕ ਰੁਕਵਾਈ ਇਸ ਦੌਰਾਨ ਉਹ ਹੇਠਾਂ ਡਿੱਗ ਪਏ।
ਉਨ੍ਹਾਂ ਨੇ ਆਪਣੇ ਸਾਥੀ ਕਰਮਚਾਰੀਆਂ ਨੂੰ ਬੁਲਾਇਆ ਅਤੇ ਇੱਕ ਨਿੱਜੀ ਵਾਹਨ ਵਿੱਚ ਮੈਡੀਕਲ ਕਾਲਜ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਡਿਊਟੀ ਦੌਰਾਨ ਆਖਰੀ ਸਾਹ ਲਏ
ਪੀਸੀਆਰ ਇੰਚਾਰਜ ਧਰਮਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਵੇਰੇ ਬਲਤੇਜ ਸਿੰਘ ਨਾਲ ਗੱਲ ਕੀਤੀ ਸੀ ਪਰ ਅਚਾਨਕ ਉਨ੍ਹਾਂ ਨੂੰ ਦਿਲ ਦੀ ਸਮੱਸਿਆ ਹੋ ਗਈ ਅਤੇ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਪਰ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ। ਉਨ੍ਹਾਂ ਕਿਹਾ ਕਿ ਕਾਂਸਟੇਬਲ ਬਲਤੇਜ ਸਿੰਘ ਆਪਣੀ ਮੌਤ ਦੇ ਸਮੇਂ ਡਿਊਟੀ 'ਤੇ ਸਨ ਅਤੇ ਆਪਣੇ ਆਖਰੀ ਸਾਹ ਤੱਕ ਡਿਊਟੀ 'ਤੇ ਰਹੇ।
ਮ੍ਰਿਤਕ ਕਾਂਸਟੇਬਲ ਬਲਤੇਜ ਸਿੰਘ ਦੀ ਲਾਸ਼ ਨੂੰ ਫਰੀਦਕੋਟ ਮੈਡੀਕਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Read MOre: Punjab News: ਪੰਜਾਬ ਪੁਲਿਸ ਨੇ ਆਪਣੇ ਹੀ ਕਰਮਚਾਰੀ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕਿਵੇਂ ਹੋਇਆ ਪਰਦਾਫਾਸ਼