ਚੰਡੀਗੜ੍ਹ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ 15 ਅਕਤੂਬਰ ਤਕ ਵਧਾ ਦਿੱਤਾ ਹੈ। ਇਸ ਤੋਂ ਇਲਾਵਾ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਸ਼ੁੱਕਰਵਾਰ ਯਾਨੀ ਅੱਜ ਰੇਲ ਗੱਡੀਆਂ ਦੇ ਨਾਲ-ਨਾਲ ਸੜਕੀ ਆਵਾਜਾਈ ਵੀ ਠੱਪ ਕੀਤੀ ਜਾਵੇਗੀ।
ਬੀਤੇ ਦਿਨ ਉਪ ਮੁੱਖ ਮੰਤਰੀ ਦੁਸ਼ਯੰਤ ਚੋਟਾਲਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ 'ਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ। ਇਸ ਦੇ ਵਿਰੋਧ ਵਿਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਦੋ ਘੰਟੇ ਦੁਪਹਿਰ ਕਰੀਬ 12 ਤੋਂ ਦੋ ਵਜੇ ਤਕ ਅੰਤਰਰਾਸ਼ਟਰੀ ਤੇ ਰਾਜ ਮਾਰਗਾਂ 'ਤੇ ਆਵਾਜਾਈ ਠੱਪ ਕਰਨ ਦਾ ਐਲਾਨ ਕੀਤਾ ਹੈ।
ਕੈਨੇਡਾ ਦੀ ਝੀਲ 'ਚ ਡੁੱਬਣ ਨਾਲ ਪੰਜਾਬੀ ਨੌਜਵਾਨ ਮੁੰਡੇ-ਕੁੜੀ ਦੀ ਮੌਤ
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਜੇਕਰ 15 ਅਕਤੂਬਰ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਕਾਨੂੰਨ ਰੱਦ ਕਰਨ ਦਾ ਫੈਸਲਾ ਨਾ ਕੀਤਾ ਤਾਂ ਬੀਜੇਪੀ ਵਾਂਗ ਕਾਂਗਰਸ ਦਾ ਵੀ ਬਾਈਕਾਟ ਕੀਤਾ ਜਾਵੇਗਾ।
ਕਿਸਾਨਾਂ ਦਾ ਇਲਜ਼ਾਮ: ਰੇਲ ਰੋਕੋ ਅੰਦੋਲਨ ਖਤਮ ਕਰਨ ਲਈ ਰਚੀ ਜਾ ਰਹੀ ਇਹ ਸਾਜ਼ਿਸ਼
ਕਿਸਾਨਾਂ ਨੇ ਪਟੜੀਆਂ 'ਤੇ ਤਪਾਏ ਚੁੱਲੇ, ਸੰਘਰਸ਼ ਹੋਰ ਤਪਾਉਣ ਦੇ ਸੰਕੇਤ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ