ਪੰਜਾਬ ਦੇ ਕਿਸਾਨ ਦਾ ਟਿੱਕਰੀ ਬਾਰਡਰ 'ਤੇ ਕਤਲ
ਟਿੱਕਰੀ-ਬਹਾਦੁਰਗੜ੍ਹ ਬਾਰਡਰ 'ਤੇ ਬੀਤੀ ਰਾਤ ਪੰਜਾਬ ਦੇ 61 ਸਾਲਾ ਕਿਸਾਨ ਦੀ ਕਤਲ ਕੀਤੀ ਹੋਈ ਲਾਸ਼ ਬੱਸ ਸਟੈਂਡ ਦੇ ਨੇੜੇ ਮਿਲੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਅਜੇ ਕਿਸੇ ਦੇ ਵੀ ਖਿਲਾਫ਼ ਕੇਸ ਦਰਜ ਨਹੀਂ ਕੀਤਾ ਗਿਆ।
ਝੱਜਰ: ਟਿੱਕਰੀ-ਬਹਾਦੁਰਗੜ੍ਹ ਬਾਰਡਰ 'ਤੇ ਬੀਤੀ ਰਾਤ ਪੰਜਾਬ ਦੇ 61 ਸਾਲਾ ਕਿਸਾਨ ਦੀ ਕਤਲ ਕੀਤੀ ਹੋਈ ਲਾਸ਼ ਬੱਸ ਸਟੈਂਡ ਦੇ ਨੇੜੇ ਮਿਲੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਅਜੇ ਕਿਸੇ ਦੇ ਵੀ ਖਿਲਾਫ਼ ਕੇਸ ਦਰਜ ਨਹੀਂ ਕੀਤਾ ਗਿਆ।
ਮ੍ਰਿਤਕ ਕਿਸਾਨ ਦੀ ਪਛਾਣ ਹਾਕਮ ਸਿੰਘ ਵਾਸੀ ਪਿੰਡ ਪੱਟੀ ਫੁੱਦੂ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਹਾਕਮ ਸਿੰਘ ਦੀ ਲਾਸ਼ ਸੱਟਾਂ ਦੇ ਨਿਸ਼ਾਨਾਂ ਨਾਲ ਮਿਲੀ। ਉਸ ਦੇ ਗਲੇ ਤੇ ਵੀ ਤੇਜ਼ਧਾਰ ਹਥਿਆਰ ਨਾਲ ਹਮਲੇ ਦੇ ਨਿਸ਼ਾਨ ਸੀ।
ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ
ਪੁਲਿਸ ਮੁਤਾਬਕ ਸ਼ੁਰੂਆਤੀ ਜਾਂਚ ਤੋਂ ਇਹ ਕਤਲ ਦਾ ਮਾਮਲਾ ਲੱਗਦਾ ਹੈ। ਹਲਾਂਕਿ ਮੌਤ ਦੀ ਅਸਲ ਵਜ੍ਹਾ ਪੋਸਟਮਾਰਟਮ ਤੋਂ ਬਆਦ ਹੀ ਸਾਫ਼ ਹੋ ਪਾਏਗੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਬਹਾਦੁਰਗੜ੍ਹ ਦੇ ਮੁਰਦਾ ਘਰ ਵਿੱਚ ਰੱਖਿਆ ਹੋਇਆ ਹੈ।
ਪੁਲਿਸ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ। ਜਲਦ ਹੀ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੀ ਵੀ ਗੱਲ ਕਹੀ ਗਈ ਹੈ।
ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :