ਪੜਚੋਲ ਕਰੋ

ਕੇਂਦਰ ਵਲੋਂ ਕਿਸਾਨਾਂ ਨਾਲ 4 ਮਈ ਨੂੰ ਹੋਣ ਵਾਲੀ ਮੀਟਿੰਗ ਕੀਤੀ ਮੁਲਤਵੀ, ਜਾਣੋ ਹੁਣ ਕਿਉਂ ਨਹੀਂ ਬੈਠਕ ਕਰੇਗੀ ਕੇਂਦਰ ਸਰਕਾਰ

ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਕਿਸਾਨੀ ਮੰਗਾਂ ਨੂੰ ਲੈ ਕੇ 4 ਮਈ ਨੂੰ ਮੀਟਿੰਗ ਰੱਖੀ ਗਈ ਸੀ, ਜਿਸ ਨੂੰ ਹੁਣ ਕੇਂਦਰ ਸਰਕਾਰ ਨੇ ਮੁਲਤਵੀ ਕਰ ਦਿੱਤਾ ਹੈ।

Punjab News: ਕੇਂਦਰ ਅਤੇ ਕਿਸਾਨਾਂ ਵਿਚਾਲੇ 4 ਮਈ ਨੂੰ ਮੀਟਿੰਗ ਹੋਣ ਵਾਲੀ ਸੀ ਜਿਸ ਨੂੰ ਲੈਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਕੇਂਦਰ ਸਰਕਾਰ ਨੇ ਇਹ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਇਸ ਦੇ ਪਿੱਛੇ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਦੀ ਮੌਜੂਦਗੀ ਹੋਣੀ ਬਹੁਤ ਜ਼ਰੂਰੀ ਹੈ। ਇੱਥੇ ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਨੂੰ ਮੀਟਿੰਗ ਵਿੱਚ ਸ਼ਾਮਲ ਨਾ ਕਰਨ ਦੀ ਮੰਗ ਕੀਤੀ ਗਈ ਸੀ।

ਦੱਸ ਦਈਏ ਕਿ ਜਾਰੀ ਕੀਤੀ ਚਿੱਠੀ ਵਿਚ ਕਿਹਾ ਗਿਆ ਹੈ ਕਿ ਮਾਨਯੋਗ ਕੇਂਦਰੀ ਮੰਤਰੀਆਂ ਅਤੇ ਦੋਵਾਂ ਜਥੇਬੰਦੀਆਂ ਵਿਚਕਾਰ ਹੋਈ ਪਿਛਲੀ ਮੀਟਿੰਗ ਵਿੱਚ ਅਗਲੀ ਮੀਟਿੰਗ 4 ਮਈ ਨੂੰ ਤੈਅ ਕੀਤੀ ਗਈ ਸੀ, ਜਿਸ ਦੇ ਸੰਦਰਭ ਵਿੱਚ 25.04.2025 ਨੂੰ ਇੱਕ ਪੱਤਰ ਵੀ ਭੇਜਿਆ ਗਿਆ ਸੀ। ਇਸ ਤੋਂ ਬਾਅਦ ਤੁਹਾਡਾ 27 ਅਪ੍ਰੈਲ 2025 ਦਾ ਪੱਤਰ ਪ੍ਰਾਪਤ ਹੋਇਆ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਆਉਣ ਵਾਲੀ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਸ਼ਾਮਲ ਨਾ ਕੀਤਾ ਜਾਵੇ, ਨਹੀਂ ਤਾਂ ਦੋਵੇਂ ਜਥੇਬੰਦੀਆਂ ਇਸ ਮੀਟਿੰਗ ਵਿੱਚ ਹਾਜ਼ਰ ਨਹੀਂ ਹੋਣਗੀਆਂ।

ਜਿਵੇਂ ਕਿ ਤੁਸੀਂ ਜਾਣਦੇ ਹੋ, ਰਾਜ ਸਰਕਾਰਾਂ ਸੰਘੀ ਢਾਂਚੇ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਲਈ ਮੀਟਿੰਗ ਵਿੱਚ ਸੂਬਾ ਸਰਕਾਰ ਨੂੰ ਸ਼ਾਮਲ ਕਰਨਾ ਉਚਿਤ ਹੋਵੇਗਾ। ਤੁਹਾਨੂੰ ਬੇਨਤੀ ਹੈ ਕਿ ਕਿਰਪਾ ਕਰਕੇ ਉਪਰੋਕਤ ਫੈਸਲੇ 'ਤੇ ਮੁੜ ਵਿਚਾਰ ਕਰੋ, ਤਾਂ ਜੋ ਅਸੀਂ ਗੱਲਬਾਤ ਰਾਹੀਂ ਹੱਲ ਵੱਲ ਵਧ ਸਕੀਏ। ਇਸ ਲਈ ਬੇਨਤੀ ਕੀਤੀ ਜਾਂਦੀ ਹੈ ਕਿ ਹਾਂ-ਪੱਖੀ ਵਿਚਾਰ ਕਰਕੇ ਰਾਜ ਦੀ ਸ਼ਮੂਲੀਅਤ ਨਾਲ ਮੀਟਿੰਗ ਲਈ ਸਹਿਮਤੀ ਦਿੱਤੀ ਜਾਵੇ। 4 ਮਈ ਦੀ ਮੀਟਿੰਗ ਤੁਹਾਡੇ ਸਹਿਮਤ ਹੋਣ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਅਗਲੀ ਮੀਟਿੰਗ ਦੀ ਤਰੀਕ ਤੁਹਾਡੇ ਤੋਂ ਜਾਣਕਾਰੀ ਲੈਣ ਤੋਂ ਬਾਅਦ ਤੈਅ ਕੀਤੀ ਜਾਵੇਗੀ। ਇੱਥੇ ਤੁਹਾਨੂੰ ਦੱਸ ਦਈਏ ਕਿ ਇਹ ਪੱਤਰ ਜਗਜੀਤ ਸਿੰਘ ਡੱਲੇਵਾਲ ਦੇ ਨਾਮ ‘ਤੇ ਜਾਰੀ ਕੀਤਾ ਗਿਆ ਹੈ।

ਕੇਂਦਰ ਵਲੋਂ ਕਿਸਾਨਾਂ ਨਾਲ 4 ਮਈ ਨੂੰ ਹੋਣ ਵਾਲੀ ਮੀਟਿੰਗ ਕੀਤੀ ਮੁਲਤਵੀ, ਜਾਣੋ ਹੁਣ ਕਿਉਂ ਨਹੀਂ ਬੈਠਕ ਕਰੇਗੀ ਕੇਂਦਰ ਸਰਕਾਰ

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਅਖੀਰਲੀ ਮੀਟਿੰਗ ਜਿਸ ਦਿਨ ਹੋਈ ਸੀ, ਉਸ ਦਿਨ ਪੰਜਾਬ ਸਰਕਾਰ ਨੇ ਮੀਟਿੰਗ ਤੋਂ ਬਾਅਦ ਕਈ ਕਿਸਾਨ ਆਗੂਆਂ ਨੂੰ ਡਿਟੇਨ ਕਰ ਲਿਆ ਸੀ ਅਤੇ ਇੰਨਾ ਹੀ ਦੋਵੇਂ ਮੋਰਚਿਆਂ ‘ਤੇ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਕਰਕੇ ਦੋਵੇਂ ਸਰਹੱਦਾਂ ਖੁਲਵਾ ਦਿੱਤੀਆਂ ਸਨ, ਜਿਸ ਤੋਂ ਬਾਅਦ ਕਿਸਾਨਾਂ ਨੂੰ ਪੰਜਾਬ ਸਰਕਾਰ ਖਿਲਾਫ ਕਾਫੀ ਗੁੱਸਾ ਹੈ, ਉੱਥੇ ਹੀ ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਕਿਸਾਨ ਆਗੂਆਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਲਈ 2 ਵਾਰ ਸੱਦਾ ਦਿੱਤਾ ਸੀ ਕਿ 4 ਮਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਕਿਸਾਨ ਆਗੂ ਸ਼ਾਮਲ ਹੋਣ, ਕਿਸਾਨਾਂ ਨੇ ਹਾਂ ਤਾਂ ਕਰ ਦਿੱਤੀ ਸੀ ਪਰ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਨਾ ਸ਼ਾਮਲ ਕਰਨ ਦੀ ਮੰਗ ਕੀਤੀ ਸੀ ਜਿਸ ਤੋਂ ਬਾਅਦ ਅੱਜ ਹੁਣ ਕੇਂਦਰ ਸਰਕਾਰ ਨੇ ਇੱਕ ਚਿੱਠੀ ਜਾਰੀ ਕਰਕੇ 4 ਮਈ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਹੈ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget