Punjab News: ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੇ ਬੀਜ ਵੰਡ ਕੇ ਵਾਪਸ ਆਉਣ ਵੇਲੇ ਸੜਕ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਕਿਸਾਨਾਂ ਲਈ ਵੱਡੀ ਕਦਮ ਚੁੱਕਿਆ ਹੈ। ਇਸ ਹਾਦਸੇ ਵਿੱਚ ਆਗੂ ਹਰਜੀਤ ਸਿੰਘ ਕੋਟਕਪੂਰਾ ਦੇ ਪਰਿਵਾਰ ਅਤੇ ਗੰਭੀਰ ਜ਼ਖਮੀ ਬਲਵੰਤ ਸਿੰਘ ਨੰਗਲ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸਥਾਨਕ ਡੀਸੀ ਦਫ਼ਤਰ ਦੇ ਸਾਹਮਣੇ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

Continues below advertisement

ਇਸ ਪ੍ਰਦਰਸ਼ਨ ਸਰਕਾਰ ਦੀ ਟਾਲ-ਮਟੋਲ ਅਤੇ ਅਣਗਹਿਲੀ ਦੀ ਨੀਤੀ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਹਰਬੰਸ ਸਿੰਘ ਕੋਟਲੀ, ਗੁਰਭਗਤ ਸਿੰਘ ਭਲਾਈਆਣਾ ਅਤੇ ਨੱਥਾ ਸਿੰਘ ਰੋਡੀ ਕਪੂਰਾ ਨੇ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਸਰਕਾਰ ਦੇ ਕਿਸਾਨ ਵਿਰੋਧੀ ਰਵੱਈਏ ਦਾ ਸਖ਼ਤ ਨੋਟਿਸ ਲੈਂਦਿਆਂ ਸੂਬਾ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 2 ਦਸੰਬਰ ਨੂੰ ਮਾਲਵੇ ਦੇ ਛੇ ਜ਼ਿਲ੍ਹਿਆਂ (ਮੋਗਾ, ਬਠਿੰਡਾ, ਮਾਨਸਾ, ਫਾਜ਼ਿਲਕਾ, ਫਰੀਦਕੋਟ) ਅਤੇ ਸਥਾਨਕ ਜ਼ਿਲ੍ਹੇ ਦੇ ਕਿਸਾਨ ਡੀਸੀ ਦਫ਼ਤਰ ਸਾਹਮਣੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਨਗੇ।

Continues below advertisement

ਕਿਸਾਨ ਆਗੂਆਂ ਨੇ ਕਿਹਾ ਕਿ ਹਜ਼ਾਰਾਂ ਕਿਸਾਨ ਸਰਕਾਰ ਦੇ ਬੋਲੇ ​​ਕੰਨਾਂ ਤੱਕ ਆਵਾਜ਼ ਪਹੁੰਚਾਉਣ ਅਤੇ ਮ੍ਰਿਤਕ ਕਿਸਾਨ ਆਗੂ ਹਰਜੀਤ ਸਿੰਘ ਦੇ ਪਰਿਵਾਰ ਨੂੰ 10 ਲੱਖ ਦਾ ਮੁਆਵਜਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ, ਪੂਰਾ ਕਰਜ਼ਾ ਮਾਫ ਅਤੇ ਗੰਭੀਰ ਜ਼ਖ਼ਮੀ ਬਲਵੰਤ ਸਿੰਘ ਨੰਗਲ ਦੇ ਇਲਾਜ ਸਰਕਾਰੀ ਖਰਚੇ 'ਤੇ ਕਰਵਾਉਣ ਦੀ ਮੰਗ ਲਈ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਾਂਗੇ।ਡੀਸੀ ਦਫ਼ਤਰ ਦੇ ਗੇਟ ਸਾਹਮਣੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਕੱਲ੍ਹ ਦੇ ਵਿਸ਼ਾਲ ਵਿਰੋਧ ਪ੍ਰਦਰਸ਼ਨ ਲਈ ਪਿੰਡਾਂ ਵਿੱਚ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।