ਕਿਸਾਨਾਂ ਨੂੰ ਮਿਲਦੀ ਰਹੇਗੀ ਮੁਫ਼ਤ ਬਿਜਲੀ, ਕੈਪਟਨ ਨੇ ਕੀਤਾ ਐਲਾਨ
ਕੈਪਟਨ ਨੇ ਵਿਰੋਧੀਆਂ ਵੱਲੋਂ ਲਾਏ ਇਲਜ਼ਾਮਾਂ ਨੂੰ ਨਕਾਰਦਿਆਂ ਕਿਹਾ ਕਿ ਸੂਬਾ ਸਰਕਾਰ ਕੇਂਦਰ ਵੱਲੋਂ ਸ਼ਰਤਾਂ ਤਹਿਤ ਪੇਸ਼ ਕੀਤੀ ਮਾਲੀ ਇਮਦਾਦ ਲੈਣ ਦੀ ਬਜਾਏ ਘਾਟਾ ਸਹਿਣ ਲਈ ਤਿਆਰ ਹੈ ਪਰ ਕਿਸੇ ਕੀਮਤ 'ਤੇ ਵੀ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ।
ਰਮਨਦੀਪ ਕੌਰ ਦੀ ਰਿਪੋਰਟ
ਚੰਡੀਗੜ੍ਹ: ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸੁਵਿਧਾ ਖ਼ਤਮ ਕੀਤੇ ਜਾਣ ਦੇ ਮੁੱਦੇ 'ਤੇ ਹੋਈ ਆਲੋਚਨਾ ਮਗਰੋਂ ਆਖਰ ਕੈਪਟਨ ਸਰਕਾਰ ਨੇ ਸਪਸ਼ਟ ਕਰ ਦਿੱਤਾ ਕਿ ਕਿਸਾਨਾਂ ਨੂੰ ਆਉਣ ਵਾਲੇ ਸਮੇਂ 'ਚ ਮੁਫ਼ਤ ਬਿਜਲੀ ਮਿਲਦੀ ਜਾਵੇਗੀ। ਕੈਪਟਨ ਨੇ ਐਲਾਨ ਕੀਤਾ ਕਿ ਜਿੰਨਾ ਚਿਰ ਪੰਡਾਬ ਵਿੱਚ ਉਨ੍ਹਾਂ ਦੀ ਸਰਕਾਰ ਹੈ, ਕਿਸਾਨਾਂ ਨੂੰ ਬਿਜਲੀ ਦੇ ਬਿੱਲ ਨਹੀਂ ਦੇਣੇ ਪੈਣਗੇ।
ਕੈਪਟਨ ਨੇ ਵਿਰੋਧੀਆਂ ਵੱਲੋਂ ਲਾਏ ਇਲਜ਼ਾਮਾਂ ਨੂੰ ਨਕਾਰਦਿਆਂ ਕਿਹਾ ਕਿ ਸੂਬਾ ਸਰਕਾਰ ਕੇਂਦਰ ਵੱਲੋਂ ਸ਼ਰਤਾਂ ਤਹਿਤ ਪੇਸ਼ ਕੀਤੀ ਮਾਲੀ ਇਮਦਾਦ ਲੈਣ ਦੀ ਬਜਾਏ ਘਾਟਾ ਸਹਿਣ ਲਈ ਤਿਆਰ ਹੈ ਪਰ ਕਿਸੇ ਕੀਮਤ 'ਤੇ ਵੀ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ।
ਕੈਪਟਨ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਸੂਬੇ ਦੇ ਕਿਸਾਨਾਂ ਨੂੰ ਕਾਂਗਰਸ ਸਰਕਾਰ ਦੇ ਰਹਿਣ ਤਕ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਕੈਪਟਨ ਨੇ ਕਿਹਾ ਬੇਸ਼ੱਕ ਪਿਛਲੀ ਅਕਾਲੀ ਸਰਕਾਰ ਤੋਂ ਆਰਥਿਕ ਘਾਟਾ ਮਿਲਿਆ ਪਰ ਇਸ ਦੇ ਬਾਵਜੂਦ 2017 ਤੋਂ ਲਗਾਤਾਰ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇ ਰਹੇ ਹਾਂ। ਕੈਪਟਨ ਨੇ ਸੁਖਬੀਰ ਬਾਦਲ ਨੂੰ ਐਨਡੀਏ ਛੱਡਣ ਤੇ ਹਰਸਿਮਰਤ ਬਾਦਲ ਨੂੰ ਅਸਤੀਫ਼ਾ ਦੇਣ ਦੀ ਗੱਲ ਵੀ ਆਖੀ।
ਸੁਖਬੀਰ ਬਾਦਲ ਨੇ ਕੈਪਟਨ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਮੁਫ਼ਤ ਬਿਜਲੀ ਦੀ ਸੁਵਿਧਾ ਜੇਕਰ ਬੰਦ ਕੀਤੀ ਗਈ ਤਾਂ ਸੂਬਾ ਪੱਧਰੀ ਅੰਦੋਲਨ ਦਾ ਸਾਹਮਣਾ ਕਰਨ ਲਈ ਕੈਪਟਨ ਤਿਆਰ ਰਹੇ। ਕੈਪਟਨ ਅਮਰਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਟਵੀਟ ਕਰਕੇ ਵੀ ਇਹ ਸਪਸ਼ਟ ਕਰ ਦਿੱਤਾ ਸੀ ਕਿ ਪੰਜਾਬ ਦੇ ਕਿਸਾਨਾਂ ਤੋਂ ਮੋਟਰਾਂ ਦੇ ਬਿੱਲ ਨਹੀਂ ਲਏ ਜਾਣਗੇ।
ਟਰੰਪ ਨੇ ਚੁੱਕਿਆ ਚੀਨ ਖ਼ਿਲਾਫ਼ ਵੱਡਾ ਕਦਮ, ਤਾਂ ਚੀਨ ਨੇ ਅੱਗਿਓਂ ਦਿੱਤੀ ਸਖ਼ਤ ਚੇਤਾਵਨੀ
ਇਸ ਤੋਂ ਬਾਅਦ ਕੈਬਨਿਟ ਮੰਤਰੀ ਤ੍ਰਪਤ ਰਾਜਿੰਦਰ ਬਾਜਵਾ ਨੇ ਵੀ ਪ੍ਰੈੱਸ ਕਾਨਫਰੰਸ ਦੌਰਾਨ ਖ਼ੁਲਾਸਾ ਕੀਤਾ ਸੀ ਕਿ ਸੂਬਾ ਸਰਕਾਰ ਦਾ ਅਜਿਹਾ ਕੋਈ ਵਿਚਾਰ ਨਹੀਂ। ਹਾਲਾਂਕਿ ਉਨ੍ਹਾਂ ਇਹ ਕਿਹਾ ਸੀ ਕਿ ਕੇਂਦਰ ਸਰਕਾਰ ਕਿਸਾਨਾਂ ਤੋਂ ਬਿਜਲੀ ਦੇ ਬਿੱਲ ਵਸੂਲਣ ਲਈ ਮਜ਼ਬੂਰ ਕਰ ਰਹੀ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ