ਫਤਿਹਗੜ੍ਹ: ਕੇਂਦਰ ਸਰਕਾਰ ਵੱਲੋਂ ਭਾਰਤ ਮਾਲਾ ਪ੍ਰਾਜੈਕਟ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਵਿਚੋਂ ਸੜਕ ਕੱਢੇ ਜਾਣ ਦੇ ਵਿਰੋਧ ਵਿੱਚ ਕਿਸਾਨ ਪਿਛਲੇ ਇੱਕ ਮਹੀਨੇ ਤੋਂ ਅਮਲੋਹ ਦੇ ਨੂਰਪੁਰਾ ਬੱਸ ਸਟੈਂਡ ’ਤੇ ਧਰਨਾ ਦੇ ਰਹੇ ਹਨ। ਇਸ ਦੌਰਾਨ ਸੋਮਵਾਰ ਨੂੰ ਕਿਸਾਨਾਂ ਨੇ ਨਾਭਾ ਅਮਲੋਹ ਰੋਡ ਜਾਮ ਕਰ ਕੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਧਰਨੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕੀਤੀ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਤੇ ਆਗੂ ਸ਼ਾਮਲ ਹੋਏ। ਰਾਜੂ ਖੰਨਾ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਨੂੰ ਜ਼ਮੀਨ ਦੀ ਸਹੀ ਕੀਮਤ, ਹਾਈਵੇਅ ਦੇ ਨਾਲ ਸਲੀਪ ਰੋਡ, ਮੁਫ਼ਤ ਟਿਊਬਵੈੱਲ ਕੁਨੈਕਸ਼ਨ ਨਹੀਂ ਮਿਲਦਾ, ਉਦੋਂ ਤੱਕ ਉਹ ਇਸ ਹਾਈਵੇ ਨੂੰ ਖੁੱਲ੍ਹਣ ਨਹੀਂ ਦੇਣਗੇ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਕਿਸਾਨਾਂ ਦੇ ਹੱਕ ਵਿੱਚ ਡਟਿਆ ਹੈ ਅਤੇ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਲਈ ਲੜਦਾ ਰਹੇਗਾ। ਉਨ੍ਹਾਂ ਵਿਧਾਨ ਸਭਾ ਹਲਕਾ ਅਮਲੋਹ ਦੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਭਾਰਤ ਮਾਲਾ ਪ੍ਰੋਜੈਕਟ ਤਹਿਤ ਹਾਈਵੇਅ ਰੋਡ ਦੇ ਮੁੱਦੇ 'ਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰਦੇ ਹੋਏ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ