Punjab News: ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਹੁਣ ਹਰਿਆਣਾ ਦੇ ਕਿਸਾਨਾਂ ਦਾ ਵੀ ਸਾਥ ਮਿਲ ਸਕਦਾ ਹੈ। ਅੱਜ ਹਰਿਆਣਾ ਦੇ ਕਿਸਾਨ ਆਗੂ, ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂੰਨੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਸਰਹੱਦ ਵਿਖੇ ਮਿਲਣਗੇ।
ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਸਾਲ ਫਰਵਰੀ ਵਿੱਚ ਸ਼ੁਰੂ ਹੋਏ ਕਿਸਾਨ ਅੰਦੋਲਨ ਦਾ ਹਿੱਸਾ ਨਹੀਂ ਬਣਨ ਦਿੱਤਾ ਸੀ। ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਬੈਠੇ ਹਨ। ਅੱਜ ਉਨ੍ਹਾਂ ਦਾ 20ਵਾਂ ਦਿਨ ਹੈ।
ਚੜੂੰਨੀ ਅੱਜ ਉਨ੍ਹਾਂ ਦਾ ਹਾਲ-ਚਾਲ ਪੁੱਛਣਗੇ। ਸ਼ਨੀਵਾਰ ਨੂੰ ਖਨੌਰੀ ਬਾਰਡਰ 'ਤੇ ਮੰਜੇ 'ਤੇ ਲੇਟ ਕੇ ਅਤੇ ਹੱਥ 'ਚ ਮਾਈਕ ਫੜ ਕੇ ਡੱਲੇਵਾਲ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਦੀ ਜਾਨ ਮੇਰੀ ਜਾਨ ਤੋਂ ਵੱਧ ਕੀਮਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।