Farmers Protest: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਕੋਲ ਲਾਇਆ ਧਰਨਾ ਕੱਲ੍ਹ ਚੱਕ ਲਿਆ ਜਾਏਗਾ। ਕਿਸਾਨ ਜਥੇਬੰਦੀ ਤੇ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਸਰਕਾਰ ਨੇ ਕਿਸਾਨਾਂ ਨੂੰ ਲਿਖਤੀ ਭਰੋਸਾ ਦਿੱਤਾ ਹੈ। ਇਸ ਮਗਰੋਂ ਕਿਸਾਨ ਪਿਛਲੇ 20 ਦਿਨਾਂ ਤੋਂ ਜਾਰੀ ਧਰਨਾ ਚੁੱਕਣ ਲਈ ਤਿਆਰ ਹੋ ਗਏ ਹਨ। 


ਹਾਸਲ ਜਾਣਕਾਰੀ ਮੁਤਾਬਕ ਕਿਸਾਨ ਜਥੇਬੰਦੀਆਂ ਵੱਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ 29 ਅਕਤੂਬਰ ਨੂੰ ਖਤਮ ਹੋ ਜਾਵੇਗਾ। ਇਹ ਫੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰ ਕੁਲਦੀਪ ਸਿੰਘ ਧਾਲੀਵਾਲ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸਮੇਤ 5 ਪ੍ਰਮੁੱਖ ਆਗੂਆਂ ਦਰਮਿਆਨ ਹੋਈ ਸਾਂਝੀ ਬੈਠਕ ਵਿੱਚ ਲਿਆ ਗਿਆ। 




ਪਟਿਆਲਾ ਦੇ ਸਰਕਟ ਹਾਊਸ ਵਿਖੇ ਹੋਈ ਇਸ ਬੈਠਕ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਮੇਤ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ, ਝੰਡਾ ਸਿੰਘ ਜੇਠੂਕੇ, ਸ਼ੰਗਾਰਾ ਸਿੰਘ ਤੇ ਰੂਪ ਸਿੰਘ ਛੰਨਾ ਤੋਂ ਇਲਾਵਾ ਆਈਜੀ ਜਤਿੰਦਰ ਸਿੰਘ ਔਲਖ, ਆਈਜੀ ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਤੇ ਐਸਐਸਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ।



ਕੁਲਦੀਪ ਸਿੰਘ ਧਾਲੀਵਾਲ, ਜਿਨ੍ਹਾਂ ਕੋਲ ਪੇਂਡੂ ਵਿਕਾਸ ਤੇ ਪੰਚਾਇਤ ਤੇ ਪਰਵਾਸੀ ਮਾਮਲੇ ਵਿਭਾਗ ਵੀ ਹਨ, ਨੇ ਇਸ ਬੈਠਕ ਤੋਂ ਬਾਅਦ ਕਿਹਾ ਕਿ ਕਿਸਾਨ ਆਗੂਆਂ ਨਾਲ ਬਹੁਤ ਵਿਸਥਾਰ ਵਿੱਚ ਚਰਚਾ ਹੋਈ ਹੈ ਤੇ ਸਾਰੀਆਂ ਕਿਸਾਨ ਮੰਗਾਂ ਉਪਰ ਸਹਿਮਤੀ ਬਣੀ ਹੈ, ਜਿਸ ਲਈ ਕਿਸਾਨ ਜਥੇਬੰਦੀਆਂ ਵੱਲੋਂ 29 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ ਉਠਾ ਲਿਆ ਜਾਵੇਗਾ।


ਇਸੇ ਦੌਰਾਨ ਕਿਸਾਨ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ 29 ਅਕਤੂਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਚੁੱਕੇ ਜਾਣ ਬਾਬਤ ਦੱਸਦਿਆਂ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਹੋਈ ਸੀ, ਜਿਸ ਵਿੱਚ ਮੁੱਖ ਮੰਤਰੀ ਨੇ ਕਿਸਾਨ ਮੰਗਾਂ ਮੰਨ ਲਈਆਂ ਸਨ ਤੇ ਅੱਜ ਖੇਤੀਬਾੜੀ ਮੰਤਰੀ ਧਾਲੀਵਾਲ ਤੇ ਹੋਰ ਅਧਿਕਾਰੀਆਂ ਨਾਲ ਇਸ ਬੈਠਕ ਵਿੱਚ ਲਿਖਤੀ ਪ੍ਰਵਾਨਗੀ ਦੇ ਦਿੱਤੀ ਗਈ ਤੇ ਉਨ੍ਹਾਂ ਵੱਲੋਂ ਆਪਣਾ ਧਰਨਾ ਚੁੱਕ ਲਿਆ ਜਾਵੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: