ਪੜਚੋਲ ਕਰੋ

ਖੇਤੀ ਕਾਨੂੰਨਾਂ ਖਿਲਾਫ ਡਟਣ ਲਈ ਪੰਜਾਬ ਨੂੰ ਮਿਲੀ ਵੱਡੀ ਸਜ਼ਾ, ਬਦਲਾ ਲੈ ਰਹੀ ਮੋਦੀ ਸਰਕਾਰ?

ਸੂਬਾ ਸਰਕਾਰ ਦਾ ਕਹਿਣਾ ਹੈ ਕਿ ਰੇਲਵੇ ਤੇ ਕੇਂਦਰ ਸਰਕਾਰ ਫ਼ਜ਼ੂਲ ਦੇ ਤਰਕ ਦੇ ਰਹੇ ਹਨ ਕਿਉਂਕਿ ਸੂਬੇ ਵਿੱਚ ਪਟੜੀਆਂ ਪੂਰੀ ਤਰ੍ਹਾਂ ਖ਼ਾਲੀ ਹਨ ਪਰ ਮੋਦੀ ਸਰਕਾਰ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਇੱਥੋਂ ਦੇ ਕਿਸਾਨਾਂ ਨੂੰ ਸਜ਼ਾ ਦੇਣਾ ਚਾਹੁੰਦੀ ਹੈ।

ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ (Punjab Farmers) ਨੇ ਮੋਦੀ ਸਰਕਾਰ (Modi Government) ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕੀ ਕੀਤਾ, ਸਰਕਾਰ ਤਾਂ ਜਿਵੇਂ ਪੰਜਾਬ ਤੋਂ ਬਦਲਾ ਲੈਣ ਲੱਗ ਪਈ ਹੈ। ਕਿਸਾਨਾਂ ਦੇ ਅੰਦੋਲਨ (farmer Movement) ਕਾਰਨ ਕੇਂਦਰ ਸਰਕਾਰ ਪੰਜਾਬ ’ਚ ਬੀਤੇ ਡੇਢ ਮਹੀਨੇ ਤੋਂ ਮਾਲ ਗੱਡੀਆਂ ਤੇ ਯਾਤਰੀ ਰੇਲਾਂ ਨਹੀਂ ਭੇਜ ਰਹੀ। ਇਸੇ ਕਰਕੇ ਸੂਬੇ ’ਚ ਕੋਲਾ ਨਹੀਂ ਪੁੱਜ ਰਿਹਾ ਤੇ ਬਿਜਲੀ ਪਲਾਂਟ ਪੂਰੀ ਤਰ੍ਹਾਂ ਬੰਦ ਹੋ ਗਏ ਹਨ। ਹਾਲਾਤ ਨਿੱਤ ਵਿਗੜਦੇ ਜਾ ਰਹੇ ਹਨ ਪਰ ਕੇਂਦਰ ਸਰਕਾਰ ਜ਼ਿੱਦ ਉੱਤੇ ਅੜੀ ਹੋਈ ਹੈ ਕਿ ਕਿਸਾਨ ਪਟੜੀਆਂ ਖ਼ਾਲੀ ਕਰਨ, ਤਦ ਹੀ ਮਾਲ ਗੱਡੀਆਂ ਪੰਜਾਬ ਜਾਣ ਦੀ ਪ੍ਰਵਾਨਗੀ ਦਿੱਤੀ ਜਾਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਈ ਵਾਰ ਆਖ ਚੁੱਕੇ ਹਨ ਕਿ ਮਾਲ ਗੱਡੀਆਂ ਜਿਹੜੀ ਪਟੜੀ ਉੱਤੇ ਜਾਣਗੀਆਂ, ਉੱਥੇ ਉਨ੍ਹਾਂ ਦੀ ਸਰਕਾਰ ਪੂਰੀ ਸੁਰੱਖਿਆ ਦੇਵੇਗੀ ਪਰ ਰੇਲ ਮੰਤਰੀ ਪੀਯੂਸ਼ ਗੋਇਲ ਇਸ ਲਈ ਤਿਆਰ ਨਹੀਂ ਹਨ। ਸੂਬਾ ਸਰਕਾਰ ਦਾ ਕਹਿਣਾ ਹੈ ਕਿ ਰੇਲਵੇ ਤੇ ਕੇਂਦਰ ਸਰਕਾਰ ਫ਼ਜ਼ੂਲ ਦੇ ਤਰਕ ਦੇ ਰਹੇ ਹਨ ਕਿਉਂਕਿ ਸੂਬੇ ਵਿੱਚ ਪਟੜੀਆਂ ਪੂਰੀ ਤਰ੍ਹਾਂ ਖ਼ਾਲੀ ਹਨ ਪਰ ਮੋਦੀ ਸਰਕਾਰ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਇੱਥੋਂ ਦੇ ਕਿਸਾਨਾਂ ਨੂੰ ਸਜ਼ਾ ਦੇਣਾ ਚਾਹੁੰਦੀ ਹੈ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਕਈ ਵਾਰ ਰੇਲਵੇ ਨੂੰ ਰੇਲਾਂ ਦੀ ਸੁਰੱਖਿਆ ਦਾ ਭਰੋਸਾ ਦੇ ਚੁੱਕੀ ਹੈ ਪਰ ਉਹ ਟੱਸ ਤੋਂ ਮੱਸ ਹੋਣ ਨੂੰ ਤਿਆਰ ਨਹੀਂ। ਉੱਧਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੇਲਵੇ ਦੀ ਜ਼ਿੱਦ ਨੁੰ ਪੂਰੀ ਤਰ੍ਹਾਂ ਬੇਬੁਨਿਆਦ ਦੱਸਿਆ ਹੈ। ਖ਼ਬਰ ਏਜੰਸੀ ਪੀਟੀਆਈ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ‘ਭਾਜਪਾ ਦੀ ਗੰਦੀ ਸਿਆਸਤ ਕਾਰਨ ਪੰਜਾਬ ਤੇ ਗੁਆਂਢੀ ਰਾਜਾਂ ਦੇ ਲੋਕਾਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।’ ਤੁਹਾਨੂੰ ਯਾਦ ਹੋਵੇਗਾ ਕਿ 4 ਨਵੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁੱਦੇ ’ਤੇ ਪੂਰੀ ਕੈਬਨਿਟ ਨਾਲ ਦਿੱਲੀ ਦੇ ਜੰਤਰ-ਮੰਤਰ ਉੱਤੇ ਧਰਨਾ ਦਿੱਤਾ ਸੀ। ਇਸ ਦੌਰਾਨ ਭਾਰਤੀ ਰੇਲਵੇ ਨੇ ਦਾਅਵਾ ਕੀਤਾ ਕਿ ਪੰਜਾਬ ਤੇ ਕੇਂਦਰ ਵਿਚਾਲੇ ਚੱਲ ਰਹੇ ਝਗੜੇ ਕਾਰਨ ਉਸ ਨੂੰ 1,200 ਕਰੋੜ ਰੁਪਏ ਦਾ ਮਾਲੀ ਨੁਕਸਾਨ ਹੋ ਚੁੱਕਾ ਹੈ; ਜਦਕਿ ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮਾਲ ਗੱਡੀਆਂ ਬੰਦ ਹੋਣ ਕਾਰਣ ਹੁਣ ਤੱਕ ਸੂਬੇ ਦੇ ਉਦਯੋਗਾਂ ਨੂੰ 22 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Congress Crisis: ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
Embed widget