ਆਖਰ ਮਨਾ ਹੀ ਲਏ ਕੈਪਟਨ ਨੇ ਕਿਸਾਨ

ਏਬੀਪੀ ਸਾਂਝਾ   |  21 Nov 2020 03:57 PM (IST)

ਕਿਸਾਨਾਂ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਰੇਲ ਅਤੇ ਯਾਤਰੀ ਗੱਡੀਆਂ ਨੂੰ ਚਾਲੂ ਕਰਨ ਲਈ ਕਿਸਾਨ ਪੂਰੀ ਤਰ੍ਹਾਂ ਰੇਲਵੇ ਟ੍ਰੈਕ ਖਾਲੀ ਕਰਨ ਲਈ ਤਿਆਰ ਹੋ ਗਏ ਹਨ।

ਪੁਰਾਣੀ ਤਸਵੀਰ

ਚੰਡੀਗੜ੍ਹ: ਕਿਸਾਨਾਂ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਰੇਲ ਅਤੇ ਯਾਤਰੀ ਗੱਡੀਆਂ ਨੂੰ ਚਾਲੂ ਕਰਨ ਲਈ ਕਿਸਾਨ ਪੂਰੀ ਤਰ੍ਹਾਂ ਰੇਲਵੇ ਟ੍ਰੈਕ ਖਾਲੀ ਕਰਨ ਲਈ ਤਿਆਰ ਹੋ ਗਏ ਹਨ। ਕਿਸਾਨਾਂ ਦੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਹੋਈ ਜਿਸ ਵਿੱਚ ਸੋਮਵਾਰ ਤੋਂ ਬਾਅਦ ਰੇਲ ਟ੍ਰੈਕ ਪੂਰੀ ਤਰ੍ਹਾਂ ਖਾਲੀ ਕੀਤੇ ਜਾਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਿਸਾਨ ਯੂਨੀਅਨਾਂ ਨੂੰ ਉਨ੍ਹਾਂ ਦੀਆਂ ਹੋਰ ਮੰਗਾਂ, ਜਿਨ੍ਹਾਂ ਵਿੱਚ ਗੰਨੇ ਦੇ ਰੇਟ ਅਤੇ ਬਕਾਏ ਦੇ ਨਾਲ ਨਾਲ 2019 ਦੀਆਂ ਪਰਾਲੀ ਸਾੜਨ ਦੇ ਕੇਸਾਂ ਵਿੱਚ 30 ਨਵੰਬਰ ਤੋਂ ਪਹਿਲਾਂ ਐਫਆਈਆਰ ਸ਼ਾਮਲ ਹਨ, ਬਾਰੇ ਵਿਚਾਰ ਵਟਾਂਦਰੇ ਲਈ ਅਧਿਕਾਰੀਆਂ ਦੀ ਕਮੇਟੀ ਬਣਾਉਣ ਦਾ ਭਰੋਸਾ ਦਿੱਤਾ ਹੈ। ਕੈਪਟਨ ਨੇ ਟਵੀਟ ਕਰ ਕਿਹਾ,
ਕਿਸਾਨ ਯੂਨੀਅਨਾਂ ਨਾਲ ਮੀਟਿੰਗ ਫਲਦਾਇਕ ਰਹੀ।ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ 23 ਨਵੰਬਰ ਦੀ ਰਾਤ ਤੋਂ, ਕਿਸਾਨ ਯੂਨੀਅਨਾਂ ਨੇ 15 ਦਿਨਾਂ ਲਈ ਰੇਲ ਰੋਕੋ ਅੰਦੋਲਨ ਨੂੰ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ। ਮੈਂ ਇਸ ਕਦਮ ਦਾ ਸਵਾਗਤ ਕਰਦਾ ਹਾਂ ਕਿਉਂਕਿ ਇਹ ਸਾਡੀ ਆਰਥਿਕਤਾ ਵਿੱਚ ਸਧਾਰਣਤਾ ਨੂੰ ਬਹਾਲ ਕਰੇਗਾ। ਮੈਂ ਕੇਂਦਰ ਸਰਕਾਰ ਨੂੰ ਜਲਦੀ ਤੋਂ ਜਲਦੀ ਪੰਜਾਬ ਲਈ ਰੇਲ ਸੇਵਾਵਾਂ ਮੁੜ ਚਾਲੂ ਕਰਨ ਦੀ ਅਪੀਲ ਕਰਦਾ ਹਾਂ।- ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ
© Copyright@2026.ABP Network Private Limited. All rights reserved.