ਪੜਚੋਲ ਕਰੋ

ਖ਼ਬਰ ਪੰਜਾਬ ਦੀ ਦੋ ਮਿੰਟ 'ਚ

1...'ਆਪ' ਦੇ ਪੰਜਾਬ ਦੇ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਫਰੀਦਕੋਟ ਵਿੱਚ ਇਹ ਐਲਾਨ ਕੀਤਾ ਹੈ ਕਿ ਜਲਦੀ ਹੀ ਨਵੀਂ ਪਾਰਟੀ ਦਾ ਗਠਨ ਕੀਤਾ ਜਾਵੇਗਾ। ਛੋਟੇਪੁਰ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਧਰਮਵੀਰ ਗਾਂਧੀ ਨੂੰ ਨਾਲ ਲੈ ਕੇ ਚੱਲਾਂਗਾ। ਪਰਿਵਰਤਨ ਯਾਤਰਾ 'ਤੇ ਨਿਕਲੇ ਛੋਟੇਪੁਰ ਨੇ ਕਿਹਾ ਕਿ ਪਾਰਟੀ ਦੇ ਨਾਮ ਬਾਰੇ ਮਿਲ ਕੇ ਕਰਾਗੇ ਚਰਚਾ। 2….ਪੰਜਾਬ ਸਰਕਾਰ ਵੱਲੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਚਲਾਈਆਂ ਜਾ ਰਹੀਆਂ ਮੁਫ਼ਤ ਬੱਸਾਂ ਵਿੱਚ ਦਿੱਤੀ ਜਾ ਰਹੀ ਮੁਫ਼ਤ ਡਾਕਟਰੀ ਸੇਵਾ ‘ਤੇ ਭਾਜਪਾ ਦੀ ਸੀਨੀਅਰ ਲੀਡਰ ਤੇ ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੇ ਸਵਾਲ ਖੜ੍ਹੇ ਕੀਤੇ ਹਨ।ਚਾਵਲਾ ਮੁਤਾਬਕ, ਹਰ ਰੋਜ਼ ਆਪਣੀ ਜੇਬ ਵਿੱਚੋਂ ਪੈਸੇ ਖਰਚ ਕਰਕੇ ਧਾਰਮਿਕ ਸਥਾਨਾਂ ‘ਤੇ ਜਾਣ ਵਾਲਿਆਂ ਲਈ ਅਜਿਹੀ ਕੋਈ ਸਹੂਲਤ ਨਹੀਂ ਹੈ। 3…. ਉਨ੍ਹਾਂ ਬਾਦਲ ਨੂੰ ਅਪੀਲ ਕੀਤੀ ਕਿ ਜਿੰਨੀਆਂ ਵੀ ਸਰਕਾਰੀ ਬੱਸਾਂ ਚੱਲ ਰਹੀਆਂ ਹਨ, ਉਨ੍ਹਾਂ ਵਿੱਚ ਵੀ ਇਸੇ ਤਰਜ਼ ‘ਤੇ ਡਾਕਟਰਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਸਲਾਹ ਦਿੱਤੀ ਕਿ ਟਰਾਂਸਪੋਰਟ ਵਿਭਾਗ ਵੱਲੋਂ ਹੁਣ ਮਹਿਲਾ ਤੇ ਪੁਰਸ਼ ਨਰਸਾਂ ਦੀ ਵੀ ਭਰਤੀ ਕੀਤੀ ਜਾਣੀ ਚਾਹੀਦੀ ਹੈ। 4...ਬੰਗਾ ਤੋਂ ਕਾਂਗਰਸ ਦੇ ਵਿਧਾਇਕ ਤਰਲੋਚਨ ਸਿੰਘ ਸੂੰਢ ਵੱਲੋਂ ਵਿਧਾਨ ਸਭਾ ਵਿੱਚ ਅਕਾਲੀ ਵਿਧਾਇਕ ਵੱਲ ਸੁੱਟ ਗਈ ਜੁੱਤੀ ਦੀ ਕੀਮਤ 50 ਹਜ਼ਾਰ ਹੈ। ਕੈਨੇਡਾ ਦੇ ਇੱਕ ਪੰਜਾਬੀ ਟੀ.ਵੀ. ਚੈਨਲ ਨੇ ਐਲਾਨ ਕੀਤਾ ਹੈ ਕਿ ਜੇਕਰ ਕਾਂਗਰਸੀ ਵਿਧਾਇਕ ਤਰਲੋਚਨ ਸੂੰਢ ਜੁੱਤੀ ਲੈ ਕੇ ਚੈਨਲ ਦੇ ਦਫ਼ਤਰ ਵਿੱਚ ਆਉਣਗੇ ਤਾਂ ਉਨ੍ਹਾਂ ਨੂੰ ਪੰਜਾਹ ਹਜ਼ਾਰ ਰੁਪਇਆ ਦਿੱਤਾ ਜਾਵੇਗਾ। 5….ਚੈਨਲ ਦੇ ਇਸ ਆਫ਼ਰ ਤੋਂ ਬਾਅਦ ਕਾਂਗਰਸੀ ਵਿਧਾਇਕ ਤਰਲੋਚਨ ਸੂੰਢ ਵੀਰਵਾਰ ਸ਼ਾਮ ਵਿਧਾਨ ਸਭਾ ਵਿੱਚ ਆਪਣੀ ਜੁੱਤੀ ਲੈਣ ਵੀ ਗਏ। ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਮਦਨ ਮੋਹਨ ਮਿੱਤਲ ਨੇ ਦੱਸਿਆ ਕਿ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇੜੇ ਬਰਾਮਦ ਹੋਈ ਜੁੱਤੀ ਸਪੀਕਰ ਦੇ ਦਫ਼ਤਰ ਵਿੱਚ ਜਮ੍ਹਾ ਕਰਵਾ ਦਿੱਤੀ ਗਈ ਹੈ। 6….ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਨੂਰਮਹਿਲ ਦੇ ਸੰਸਥਾਪਕ ਆਸ਼ੂਤੋਸ਼ ਮਹਾਰਾਜ ਦੇ ਅੰਤਿਮ ਸੰਸਕਾਰ ਦੇ ਮਾਮਲੇ ‘ਤੇ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਪਰ ਸਰਕਾਰ ਵੱਲੋਂ ਅੱਜ ਵੀ ਕੋਈ ਰਿਪੋਰਟ ਪੇਸ਼ ਨਹੀਂ ਕੀਤੀ ਗਈ। ਸਰਕਾਰ ਵੱਲੋਂ ਪੇਸ਼ ਹੋਏ ਵਕੀਲਾਂ ਨੇ ਅਦਾਲਤ ਤੋਂ ਹੋਰ ਸਮਾਂ ਮੰਗਿਆ ਹੈ। ਇਸ ਤੇ ਅਦਾਲਤ ਨੇ ਅਗਲੀ ਸੁਮਵਾਈ ਲਈ 9 ਨਵੰਬਰ ਦੀ ਤਾਰੀਖ ਤੈਅ ਕੀਤੀ ਹੈ। 7….ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਫੌਜੀਆਂ ਦੇ ਹੱਕ ਦੀ ਅਵਾਜ਼ ਚੁੱਕੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਾਬਕਾ ਫੌਜੀਆਂ ਸਮੇਤ ਰਾਜ ਭਵਨ ਤੱਕ ਮਾਰਚ ਕੀਤਾ ਅਤੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਫੌਜੀਆਂ ਦੀਆਂ ਤਨਖਾਹਾਂ ਅਤੇ ਹੋਰ ਭੱਤੇ ਸਿਵਲ ਸਰਵਿਸਜ਼ ਦੇ ਬਰਾਬਰ ਕਰਨ ਦੀ ਮੰਗ ਕੀਤੀ ਗਈ। 8...ਚੰਡੀਗੜ੍ਹ ਦੇ ਸੈਕਟਰ 52 ਦੀ ਫਰਨੀਚਰ ਮਾਰਕਿਟ 'ਚ ਪੀ.ਐਫ.ਏ. ਯਾਨਿ ਪੀਪਲ ਫਾਰ ਐਨੀਮਲਜ਼ ਡਿਪਾਰਟਮੈਂਟ ਨੇ ਬਤਖਾਂ ਦੇ 15 ਬੱਚਿਆਂ ਨੂੰ ਬਰਾਮਦ ਕੀਤਾ ਹੈ। ਜਿਨ੍ਹਾਂ ਨੂੰ 2 ਸ਼ਖਸ ਵੇਚਣ ਆਏ ਸਨ, ਜੋ ਫਰਾਰ ਹੋ ਗਏ। ਇਨ੍ਹਾਂ ਬੱਚਿਆਂ ਦੀ ਕੀਮਤ 7 ਲੱਖ ਕੁਪਏ ਦੱਸੀ ਗਈ ਹੈ। ਪੀ.ਐਫ.ਏ. ਪ੍ਰਧਾਨ ਚੇਤਨ ਨੇ ਦੱਸਿਆ ਕਿ ਸੁਪਰੀਮ ਕੋਰਟ ਮੁਤਾਬਕ ਬਤਖ ਦੇ ਬੱਚੇ ਬਾਜ਼ਾਰ 'ਚ ਵੇਚਣਾ ਕਾਨੂੰਨਣ ਜ਼ੁਰਮ ਹੈ।

ਟਾਪ ਹੈਡਲਾਈਨ

Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Punjab News: ਪੰਜਾਬ 'ਆਪ' 'ਚ ਸਿਆਸੀ ਉਥਲ-ਪੁਥਲ, ਚੋਣਾਂ ਤੋਂ ਪਹਿਲਾਂ ਇਸ ਆਗੂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, 'ਭਾਜਪਾ' ਆਗੂਆਂ ਨਾਲ ਤਸਵੀਰ ਵਾਇਰਲ...
ਪੰਜਾਬ 'ਆਪ' 'ਚ ਸਿਆਸੀ ਉਥਲ-ਪੁਥਲ, ਚੋਣਾਂ ਤੋਂ ਪਹਿਲਾਂ ਇਸ ਆਗੂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, 'ਭਾਜਪਾ' ਆਗੂਆਂ ਨਾਲ ਤਸਵੀਰ ਵਾਇਰਲ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
Congress News: ਕਾਂਗਰਸ ਹਾਈਕਮਾਨ ਵੱਲੋਂ ਵੱਡਾ ਫੇਰਬਦਲ, ਪੰਜਾਬ-ਹਰਿਆਣਾ ਤੋਂ ਲੈ ਕੇ ਕਈ ਸੂਬਿਆਂ ਦੇ ਇੰਚਾਰਜ ਬਦਲੇ, 81 ਨਵੇਂ AICC ਸਕੱਤਰ ਦੀ ਲਿਸਟ ਕੀਤੀ ਜਾਰੀ...
ਕਾਂਗਰਸ ਹਾਈਕਮਾਨ ਵੱਲੋਂ ਵੱਡਾ ਫੇਰਬਦਲ, ਪੰਜਾਬ-ਹਰਿਆਣਾ ਤੋਂ ਲੈ ਕੇ ਕਈ ਸੂਬਿਆਂ ਦੇ ਇੰਚਾਰਜ ਬਦਲੇ, 81 ਨਵੇਂ AICC ਸਕੱਤਰ ਦੀ ਲਿਸਟ ਕੀਤੀ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Embed widget