ਚੰਡੀਗੜ੍ਹ : ਪੰਜਾਬ ਦੀ ਮਹਿਲਾ ਆਈਏਐਸ ਅਧਿਕਾਰੀ ਅੰਮ੍ਰਿਤ ਕੌਰ ਗਿੱਲ ਨੇ ਸਰਕਾਰ ਤੋਂ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਦੀ ਮੰਗ ਕੀਤੀ ਹੈ। ਉਸ ਨੇ ਵਲੰਟੀਅਰ ਰਿਟਾਇਰਮੈਂਟ ਸਕੀਮ (VRS) ਤਹਿਤ ਸਰਕਾਰ ਨੂੰ ਅਰਜ਼ੀ ਦਿੱਤੀ ਹੈ। ਸੇਵਾ ਨਿਯਮ ਅਨੁਸਾਰ ਉਨ੍ਹਾਂ ਨੇ ਸਰਕਾਰ ਨੂੰ 3 ਮਹੀਨੇ ਦਾ ਨੋਟਿਸ ਦਿੱਤਾ ਹੈ। ਉਨ੍ਹਾਂ ਪੰਜਾਬ ਰਾਜ ਸਿਵਲ ਸਪਲਾਈ ਕਾਰਪੋਰੇਸ਼ਨ ਲਿਮਟਿਡ (ਪਨਸੈਪ) ਦੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਅਧਿਕਾਰੀਆਂ ਵਿੱਚ ਚਰਚਾ ਹੈ ਕਿ ਆਈਏਐਸ ਗਿੱਲ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਵੱਈਏ ਅਤੇ ਉਨ੍ਹਾਂ ਵੱਲੋਂ ਨਿਯੁਕਤ ਕੀਤੇ ਗਏ ਸੀਨੀਅਰ ਅਧਿਕਾਰੀਆਂ ਤੋਂ ਨਾਖੁਸ਼ ਸਨ। ਹਾਲਾਂਕਿ ਸਰਕਾਰ ਜਾਂ ਖੁਦ ਅੰਮ੍ਰਿਤ ਕੌਰ ਗਿੱਲ ਨੇ ਇਸ ਬਾਰੇ ਅਜੇ ਤੱਕ ਰਸਮੀ ਤੌਰ 'ਤੇ ਕੁਝ ਨਹੀਂ ਕਿਹਾ ਹੈ।
ਵਿਦੇਸ਼ ਜਾਣਾ ਚਾਹੁੰਦੀ ਹੈ ਗਿੱਲ
ਸੂਤਰਾਂ ਅਨੁਸਾਰ ਅੰਮ੍ਰਿਤ ਕੌਰ ਗਿੱਲ ਹੁਣ ਵਿਦੇਸ਼ ਜਾਣਾ ਚਾਹੁੰਦੀ ਹੈ। ਇਸ ਕਾਰਨ ਉਸ ਨੇ ਸਮੇਂ ਤੋਂ ਪਹਿਲਾਂ ਨੌਕਰੀ ਛੱਡਣ ਦਾ ਮਨ ਬਣਾ ਲਿਆ ਹੈ। ਉਹ ਇਸ ਤੋਂ ਪਹਿਲਾਂ ਫਤਹਿਗੜ੍ਹ ਸਾਹਿਬ ਅਤੇ ਮਲੇਰਕੋਟਲਾ ਵਿੱਚ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੀ ਹੈ। ਅੰਮ੍ਰਿਤ ਕੌਰ ਗਿੱਲ 2010 ਬੈਚ ਦੀ ਆਈ.ਏ.ਐਸ. ਅਫਸਰ ਹੈ। ਗਿੱਲ ਨੂੰ ਸਖ਼ਤ ਅਕਸ ਵਾਲੀ ਅਫ਼ਸਰ ਮੰਨਿਆ ਜਾਂਦਾ ਹੈ। ਕਿਸੇ ਨਾਲ ਕੁਝ ਗਲਤ ਹੋਣ 'ਤੇ ਉਹ ਕਿਸੇ ਨਾਲ ਵੀ ਭਿੜਨ ਲਈ ਤਿਆਰ ਰਹਿੰਦੀ ਹੈ।
ਪਰਿਵਾਰਕ ਕਾਰਨਾਂ ਕਰਕੇ ਛੱਡ ਰਹੀ ਨੌਕਰੀ
ਇਸ ਦੇ ਨਾਲ ਹੀ ਆਈਏਐਸ ਗਿੱਲ ਦੇ ਨੇੜਲੇ ਸੂਤਰਾਂ ਦਾ ਕਹਿਣਾ ਹੈ ਕਿ ਉਹ ਪਰਿਵਾਰਕ ਕਾਰਨਾਂ ਕਰਕੇ ਨੌਕਰੀ ਛੱਡ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਦਾ ਕੋਈ ਸਿਆਸੀ ਕਾਰਨ ਨਹੀਂ ਹੈ। ਨਾ ਹੀ ਕਿਸੇ ਅਧਿਕਾਰੀ ਜਾਂ ਸਰਕਾਰ ਨਾਲ ਕੋਈ ਮਤਭੇਦ ਹੈ। ਉਨ੍ਹਾਂ ਨੇ ਕਈ ਮੰਤਰੀਆਂ ਨਾਲ ਕੰਮ ਕੀਤਾ ਹੈ ਅਤੇ ਚੰਗਾ ਅਨੁਭਵ ਰਿਹਾ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।