Punjab Floods Update: ਪਹਾੜੀ ਇਲਾਕਿਆਂ ਵਿੱਚ ਮੀਂਹ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਸਾਰਾ ਪਾਣੀ ਮੈਦਾਨੀ ਇਲਾਕਿਆਂ ਵਿੱਚ ਆ ਰਿਹਾ ਹੈ। ਇਸ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ। ਸਤਲੁਜ ਦਰਿਆ ਊਫਾਨ ਉੱਤੇ ਆਇਆ ਹੋਇਆ ਹੈ। ਇਸ ਕਾਰਨ ਸੂਬੇ ਦੇ ਕਈ ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਫਿਰੋਜ਼ਪੁਰ ਦੇ ਲਗਭਗ 100 ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹਨ। ਪਿੰਡਾਂ ਵਿੱਚ ਕਈ ਫੁੱਟ ਤੱਕ ਪਾਣੀ ਭਰ ਗਿਆ ਹੈ ਅਤੇ ਲੋਕਾਂ ਦੇ ਘਰ ਘਿਰ ਗਏ ਹਨ। ਹਜ਼ਾਰਾਂ ਏਕੜ ਵਿੱਚ ਉਗਾਈ ਗਈ ਫਸਲ ਨੂੰ ਨੁਕਸਾਨ ਪਹੁੰਚਿਆ ਹੈ।

ਇਸ ਦੇ ਨਾਲ ਹੀ ਲੋਕ ਇਸ ਮੁਸ਼ਕਲ ਸਮੇਂ ਵਿੱਚ ਇੱਕ ਦੂਜੇ ਦਾ ਸਾਥ ਦੇ ਰਹੇ ਹਨ। ਫਿਰੋਜ਼ਪੁਰ ਦੇ ਵੱਖ-ਵੱਖ ਪਿੰਡਾਂ ਦੇ ਨੌਜਵਾਨ ਅਤੇ ਸਮਾਜ ਸੇਵੀ ਸੰਗਠਨ ਮੀਂਹ ਵਿੱਚ ਵੀ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਲੰਗਰ ਪਹੁੰਚਾ ਰਹੇ ਹਨ। ਸ੍ਰੀ ਮੁਕਤਸਰ ਸਾਹਿਬ ਤੇ ਫਿਰੋਜ਼ਪੁਰ ਦੇ ਵੱਖ-ਵੱਖ ਥਾਵਾਂ ਤੋਂ ਨੌਜਵਾਨ ਅਤੇ ਸਮਾਜ ਸੇਵੀ ਸੰਗਠਨਾਂ ਦੇ ਮੈਂਬਰ ਸੁੱਕਾ ਰਾਸ਼ਨ, ਦਵਾਈਆਂ ਅਤੇ ਲੰਗਰ ਲੈ ਕੇ ਪਹੁੰਚ ਰਹੇ ਹਨ।

ਭਾਖੜਾ, ਪੌਂਗ ਅਤੇ ਰਣਜੀਤ ਸਾਗਰ ਡੈਮਾਂ ਦੇ ਗੇਟ ਲਗਾਤਾਰ ਖੁੱਲ੍ਹਣ ਕਾਰਨ ਸੂਬੇ ਵਿੱਚ ਹੜ੍ਹ ਖੇਤਰ ਹੋਰ ਵਧ ਗਿਆ ਹੈ। ਜਾਣਕਾਰੀ ਅਨੁਸਾਰ, 10 ਜ਼ਿਲ੍ਹਿਆਂ ਦੇ 900 ਤੋਂ ਵੱਧ ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿੱਚੋਂ 300 ਤੋਂ ਵੱਧ ਪਿੰਡ 5 ਤੋਂ 8 ਫੁੱਟ ਤੱਕ ਪਾਣੀ ਨਾਲ ਭਰੇ ਹੋਏ ਹਨ।

ਹੜ੍ਹਾਂ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਪੇਂਡੂ ਖੇਤਰਾਂ ਵਿੱਚ ਪਾਣੀ ਦੇ ਪੱਧਰ ਵਿੱਚ ਵਾਧੇ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੁੱਗਣਾ ਕਰ ਦਿੱਤਾ ਹੈ। ਫਸਲਾਂ ਦੀ ਤਬਾਹੀ ਕਾਰਨ ਅਣਗਿਣਤ ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਕਈ ਏਕੜ ਵਿੱਚ ਫਸਲਾਂ ਦੀ ਤਬਾਹੀ ਕਾਰਨ ਕਿਸਾਨਾਂ ਦਾ ਜੀਵਨ-ਨਿਰਬਾਹ ਤਬਾਹ ਹੋ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।