Ferozepur News: ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਮੁੱਖ ਚੋਣ ਅਧਿਕਾਰੀ ਪੰਜਾਬ ਰਾਸ਼ਟਰੀ ਵੋਟਰ ਦਿਵਸ ਨਾਲ ਸਬੰਧਤ ਪੰਜਾਬ ਚੋਣ ਕੁਇਜ਼ 2025 ਦਾ ਆਯੋਜਨ ਕਰ ਰਹੇ ਹਨ, ਜਿਸਦਾ ਉਦੇਸ਼ ਵੋਟਰਾਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਲ ਕਰਕੇ ਉਨ੍ਹਾਂ ਨੂੰ ਸਿੱਖਿਅਤ ਅਤੇ ਜਾਗਰੂਕ ਕਰਨਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਪੰਜਾਬ ਚੋਣ ਕੁਇਜ਼ 2025 ਲਈ ਆਨਲਾਈਨ ਰਜਿਸਟ੍ਰੇਸ਼ਨ 28 ਦਸੰਬਰ 2024 ਤੋਂ ਸ਼ੁਰੂ ਹੋ ਗਈ ਹੈ ਜੋ 17 ਜਨਵਰੀ 2025 ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਚੋਣ ਕੁਇਜ਼ 2025 ਦੇ ਰਾਜ ਪੱਧਰੀ ਮੁਕਾਬਲੇ ਵਿੱਚ, ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਪ੍ਰਤੀਯੋਗੀ ਨੂੰ ਇੱਕ ਵਿੰਡੋਜ਼ ਲੈਪਟਾਪ, ਦੂਜਾ ਸਥਾਨ ਤੇ ਆਉਣ ਵਾਲੇ ਪ੍ਰਤੀਯੋਗੀ ਨੂੰ ਐਂਡਰਾਇਡ ਟੈਬਲੇਟ ਅਤੇ ਤੀਜੇ ਵਾਲੇ ਨੂੰ ਇੱਕ ਸਮਾਰਟ ਵਾੱਚ ਇਨਾਮ ਵਜੋਂ ਦਿੱਤੀ ਜਾਵੇਗੀ। .
ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਔਨਲਾਈਨ ਅਤੇ ਔਫਲਾਈਨ ਦੋਵੇਂ ਤਰ੍ਹਾਂ ਕਰਵਾਏ ਜਾ ਰਹੇ ਹਨ ਅਤੇ ਔਨਲਾਈਨ ਚੋਣ ਕੁਇਜ਼ ਮੁਕਾਬਲਾ 19 ਜਨਵਰੀ 2025 ਨੂੰ ਅਤੇ ਰਾਜ ਪੱਧਰੀ ਔਫਲਾਈਨ ਮੁਕਾਬਲਾ 24 ਜਨਵਰੀ 2025 ਨੂੰ ਹੋਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।