Harpal Cheema: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਬਜਟ 'ਤੇ ਬਿਆਨ, ਖੁਲਾਸਾ ਕਰ ਦੱਸਿਆ ਕੀ-ਕੀ ਰੱਖੀਆਂ ਮੰਗਾਂ; ਪੜ੍ਹੋ ਡਿਟੇਲ
Punjab Finance Minister Harpal Cheema on Budget 2025: ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਕੇਂਦਰੀ ਬਜਟ ਪੇਸ਼ ਕਰ ਰਹੇ ਹਨ। ਦੱਸ ਦੇਈਏ ਕਿ ਵਿੱਤ ਮੰਤਰੀ ਸੰਸਦ ਭਵਨ ਪਹੁੰਚ ਗਏ ਹਨ। ਇੱਥੇ ਉਹ

Punjab Finance Minister Harpal Cheema on Budget 2025: ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਕੇਂਦਰੀ ਬਜਟ ਪੇਸ਼ ਕਰ ਰਹੇ ਹਨ। ਦੱਸ ਦੇਈਏ ਕਿ ਵਿੱਤ ਮੰਤਰੀ ਸੰਸਦ ਭਵਨ ਪਹੁੰਚ ਗਏ ਹਨ। ਇੱਥੇ ਉਹ ਬਜਟ 'ਤੇ ਕੈਬਨਿਟ ਮੀਟਿੰਗ ਵਿੱਚ ਹਿੱਸਾ ਲਵੇਗੀ। ਪ੍ਰਧਾਨ ਮੰਤਰੀ ਮੋਦੀ ਵੀ ਕੈਬਨਿਟ ਮੀਟਿੰਗ ਲਈ ਸੰਸਦ ਭਵਨ ਪਹੁੰਚ ਗਏ ਹਨ। ਬਜਟ 'ਤੇ ਕੈਬਨਿਟ ਦੀ ਮਨਜ਼ੂਰੀ ਮਿਲਣ ਤੋਂ ਬਾਅਦ, ਇਸਨੂੰ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਵਿਚਾਲੇ ਬਜਟ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਨਿਰਮਲਾ ਸੀਤਾਰਮਨ ਨਾਲ ਜੈਸਲਮੇਰ ਵਿਚ ਮੀਟਿੰਗ ਹੋਈ ਸੀ, ਤਾਂ ਉਨ੍ਹਾਂ ਨੇ ਪੰਜਾਬ ਦੀਆਂ ਕਈ ਮੰਗਾਂ ਉਨ੍ਹਾਂ ਸਾਹਮਣੇ ਰੱਖੀਆਂ ਸਨ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੈਂ ਕੇਂਦਰੀ ਵਿੱਤ ਮੰਤਰੀ ਨੂੰ ਬਜਟ ਪੇਸ਼ ਕਰਨ ਲਈ ਵਧਾਈ ਦਿੰਦਾ ਹਾਂ। ਅਸੀਂ ਪੰਜਾਬ ਨੂੰ ਵਿਸ਼ੇਸ਼ ਦਰਜਾ ਦੇਣ ਲਈ ਕੇਂਦਰ ਸਰਕਾਰ ਅਤੇ ਵਿੱਤ ਮੰਤਰਾਲੇ ਨੂੰ ਮੰਗ ਪੱਤਰ ਦਿੱਤਾ ਸੀ। ਇਸ ਤੋਂ ਇਲਾਵਾ, ਅਸੀਂ ਐਮਐਸਪੀ ਦੀ ਕਾਨੂੰਨੀ ਗਰੰਟੀ ਦੀ ਵੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਪਾਕਿਸਤਾਨ ਨਾਲ ਘੱਟੋ-ਘੱਟ 500 ਕਿਲੋਮੀਟਰ ਸਰਹੱਦ ਸਾਂਝੀ ਕਰਦਾ ਹੈ। ਘੱਟੋ-ਘੱਟ 5 ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ, ਤਰਨਤਾਰਨ...... ਨੂੰ ਟੈਕਸ ਮੁਕਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਇੱਥੇ ਉਦਯੋਗ ਸਥਾਪਿਤ ਕੀਤੇ ਜਾ ਸਕਣ। ਇਸ ਨਾਲ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਵਿੱਚ ਮਦਦ ਮਿਲੇਗੀ।
#WATCH | #UnionBudget2025 | Punjab Finance Minister Harpal Singh Cheema says, "I congratulate Union Finance Minister Nirmala Sitharaman as she is going to present the budget today. We have given a memorandum to the central govt and the finance minister in which we have demanded… pic.twitter.com/W377rK0ZNs
— ANI (@ANI) February 1, 2025
ਉਨ੍ਹਾਂ ਜ਼ਿਲ੍ਹਿਆਂ ਦਾ ਵਿਸਤਾਰ ਕੀਤਾ ਜਾ ਸਕਦਾ ਹੈ..... ਸਰਹੱਦੀ ਖੇਤਰਾਂ ਵਿੱਚ ਹੋਰ ਪੁਲਿਸ ਫ਼ੋਰਸ ਤਾਇਨਾਤ ਕੀਤੀ ਜਾ ਸਕਦੀ ਹੈ। ਜਿਸ ਲਈ 1000 ਕਰੋੜ ਰੁਪਏ ਦੀ ਮੰਗ ਕੀਤੀ ਗਈ। ਉਨ੍ਹਾਂ ਨੇ ਵੰਦੇ ਭਾਰਤ ਰੇਲ ਗੱਡੀਆਂ ਜਿਨ੍ਹਾਂ ਵਿੱਚ ਅੰਮ੍ਰਿਤਸਰ-ਦਿੱਲੀ ਅਤੇ ਬਠਿੰਡਾ-ਦਿੱਲੀ ਦੀ ਮੰਗ ਕੀਤੀ। ਇਸ ਤੋਂ ਇਲਾਵਾ ਰਾਜਪੁਰਾ ਤੋਂ ਚੰਡੀਗੜ੍ਹ ਤਕ ਨਵੇਂ ਰੇਲਵੇ ਟਰੈਕ ਬਣਾਉਣ ਦੀ ਮੰਗ ਕੀਤੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਹਿਲਾਂ ਜਿਹੜੇ ਬਜਟ ਪੇਸ਼ ਕੀਤੇ ਜਾ ਚੁੱਕੇ ਹਨ ਉਨ੍ਹਾਂ ਵਿਚ ਪੰਜਾਬ ਨਾਲ ਵਿਤਕਰਾ ਹੁੰਦਾ ਰਿਹਾ ਹੈ। ਇਸ ਵਾਰ ਉਮੀਦ ਹੈ ਕਿ ਉਹ ਇਸ ਵਾਰ ਪੰਜਾਬ ਨਾਲ ਇਨਸਾਫ਼ ਹੋਵੇਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
