ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਸਕੀਮਾਂ ਲਈ 646 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ। ਵਿੱਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਕੀਮਾਂ ਤਹਿਤ 345 ਕਰੋੜ ਰੁਪਏ ਦੀ ਰਾਸ਼ੀ ਜਾਰੀ ਹੋਣ ਉਪਰੰਤ ਖਜ਼ਾਨੇ ਕੋਲ ਕਿਸੇ ਵੀ ਕੇਂਦਰੀ ਸਪੌਂਸਰਡ ਸਕੀਮ ਜਾਂ ਇਸ ਦੇ ਸਬੰਧਤ ਸੂਬੇ ਦੇ ਹਿੱਸੇ ਸਬੰਧੀ ਕੋਈ ਬਕਾਇਆ ਨਹੀਂ ਹੈ।


ਠੇਕੇ 'ਤੇ ਰੱਖੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਜਲਦ ਮਿਲ ਸਕਦੀ ਵੱਡੀ ਖੁਸ਼ਖਬਰੀ, ਪੰਜਾਬ ਸਰਕਾਰ ਨੇ ਖਿੱਚੀ ਤਿਆਰੀ

ਵਿੱਤ ਮੰਤਰੀ ਹਰਪਾਲ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਫੰਡਾਂ ਦੀ ਸਮਾਂਬੱਧ ਢੰਗ ਨਾਲ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਵੱਲੋਂ ਫੰਡਾਂ ਦੇ ਲੈਪਸ ਹੋਣ ਵਾਲੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ‘ਮੇਜਰ ਵਰਕਸ’ ਹੈੱਡ ਤਹਿਤ 240 ਕਰੋੜ, ਮਿਲਕਫੈੱਡ ਨੂੰ 36 ਕਰੋੜ ਤੇ ਸਰਬੱਤ ਸਿਹਤ ਬੀਮਾ ਯੋਜਨਾ ਲਈ 25 ਕਰੋੜ ਰੁਪਏ ਜਾਰੀ ਕੀਤੇ ਹਨ।


ਕੇਂਦਰ ਵੱਲੋਂ ਪੰਜਾਬ ਲਈ ਸੀਸੀਐਲ ਦੀ ਪਹਿਲੀ ਕਿਸ਼ਤ 'ਚ 36,999 ਕਰੋੜ ਜਾਰੀ


ਉਧਰ, ਭਾਰਤੀ ਰਿਜ਼ਰਵ ਬੈਂਕ ਨੇ ਝੋਨੇ ਦੇ ਅਗਾਮੀ ਖਰੀਦ ਸੀਜ਼ਨ ਲਈ ਨਕਦ ਕਰਜ਼ਾ ਹੱਦ (ਸੀਸੀਐਲ) 36,999 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ। ਇਹ ਰਾਸ਼ੀ ਵਰਤਣ ਤੋਂ ਬਾਅਦ ਨਵੰਬਰ 2022 ਮਹੀਨੇ ਲਈ 7,500 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਇਸ ਨਾਲ ਕਿਸਾਨਾਂ ਨੂੰ ਫਸਲਾਂ ਦੀ ਅਦਾਇਗੀ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ਇਸ ਤੋਂ ਇਹ ਵੀ ਤੈਅ ਹੈ ਕਿ ਪੰਜਾਬ ਸਰਕਾਰ ਹਰ ਪ੍ਰਬੰਧ ਵੇਲੇ ਸਿਰ ਕਰਕੇ ਕਿਸਾਨਾਂ ਦੇ ਦਿਲ ਜਿੱਤਣਾ ਚਾਹੁੰਦੀ ਹੈ।



ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਨਕਦ ਕਰਜ਼ਾ ਹੱਦ ਦੀ ਜਲਦੀ ਪ੍ਰਵਾਨਗੀ ਝੋਨੇ ਦੇ ਅਗਾਮੀ ਖਰੀਦ ਸੀਜ਼ਨ ਲਈ ਸਮੇਂ ਸਿਰ ਤਿਆਰੀਆਂ ਨੂੰ ਯਕੀਨੀ ਬਣਾਏਗੀ ਤੇ ਪਹਿਲੀ ਅਕਤੂਬਰ ਤੋਂ ਹੀ ਕਿਸਾਨਾਂ ਦੇ ਖਾਤਿਆਂ ’ਚ ਸਿੱਧੇ ਤੌਰ ’ਤੇ ਭੁਗਤਾਨ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਉਣੀ ਸੀਜ਼ਨ ‘ਆਪ’ ਸਰਕਾਰ ਦਾ ਪਹਿਲਾ ਝੋਨੇ ਦਾ ਖਰੀਦ ਸੀਜ਼ਨ ਹੈ। ਇਸ ਲਈ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ, ਇਸ ਦੇ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਹਨ।