ਪੜਚੋਲ ਕਰੋ

Punjab news: ਪੰਜਾਬ ਸੰਭਾਵੀ ਹਾਦਸਿਆਂ ਵਾਲੇ 784 ਬਲੈਕ ਸਪਾਟਾਂ ਦੀ ਸ਼ਨਾਖ਼ਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ: ਲਾਲਜੀਤ ਸਿੰਘ ਭੁੱਲਰ

Punjab news: ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸੜਕ ਹਾਦਸਿਆਂ ਵਿੱਚ ਮੌਤ ਦਰ ਨੂੰ ਹੋਰ ਘਟਾਉਣ ਲਈ ਐਨ.ਐਚ.ਏ.ਆਈ. ਦੀ ਮਦਦ ਨਾਲ ਹੁਣ ਤੱਕ ਇਨ੍ਹਾਂ ਬਲੈਕ ਸਪਾਟਾਂ ਨੂੰ ਦਰੁਸਤ ਕਰਨ ਲਈ ਲਗਭਗ 700 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ।

Punjab news: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਪੰਜਾਬ ਨਵੀਨਤਮ ਇੰਜੀਨੀਅਰਿੰਗ ਤਕਨੀਕਾਂ ਦੀ ਸਹਾਇਤਾ ਨਾਲ ਸੰਭਾਵੀ ਹਾਦਸਿਆਂ ਵਾਲੇ ਸਾਰੇ 784 ਬਲਾਕ ਸਪਾਟਸ ਦੀ ਸ਼ਨਾਖ਼ਤ ਕਰਨ ਅਤੇ ਇਨ੍ਹਾਂ ਵਿੱਚੋਂ 60 ਫ਼ੀਸਦੀ ਨੂੰ ਦਰੁਸਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ। 

ਇੱਥੇ ਮਗਸੀਪਾ ਵਿਖੇ 'ਸੜਕ ਸੁਰੱਖਿਆ ਮਹੀਨੇ' ਦੇ ਸਮਾਪਤੀ ਸਮਾਰੋਹ ਦੌਰਾਨ ਪੀ.ਆਰ.ਟੀ.ਸੀ./ਪੀ.ਬੀ. ਰੋਡਵੇਜ਼, ਟਰੱਕਾਂ ਅਤੇ ਸਕੂਲ ਬੱਸਾਂ ਦੇ ਡਰਾਈਵਰਾਂ, ਪ੍ਰਾਈਵੇਟ ਬੱਸ ਅਪਰੇਟਰਾਂ ਅਤੇ ਟੈਕਸੀ ਆਪਰੇਟਰਾਂ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸੜਕ ਹਾਦਸਿਆਂ ਵਿੱਚ ਮੌਤ ਦਰ ਨੂੰ ਹੋਰ ਘਟਾਉਣ ਲਈ ਐਨ.ਐਚ.ਏ.ਆਈ. ਦੀ ਮਦਦ ਨਾਲ ਹੁਣ ਤੱਕ ਇਨ੍ਹਾਂ ਬਲੈਕ ਸਪਾਟਾਂ ਨੂੰ ਦਰੁਸਤ ਕਰਨ ਲਈ ਲਗਭਗ 700 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੜਕੀ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ, ਜਿਸ ਲਈ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ, ਜੰਕਸ਼ਨਾਂ 'ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਸਪੀਡੋ ਅਤੇ ਐਲਕੋ-ਮੀਟਰਾਂ ਦੀ ਵਰਤੋਂ ਵਰਗੇ ਵੱਖ-ਵੱਖ ਕਦਮ ਚੁੱਕੇ ਗਏ ਹਨ।

ਡਰਾਈਵਰਾਂ ਨੂੰ ਸੇਫਟੀ ਬੈਲਟ ਨਿਯਮਿਤ ਤੌਰ 'ਤੇ ਲਾਉਣ ਦੀ ਅਪੀਲ ਕੈਬਨਿਟ ਮੰਤਰੀ ਨੇ ਕਿਹਾ ਕਿ ਟੈਕਸੀਆਂ ਅਤੇ ਕਾਰਾਂ ਵਿੱਚ ਪਿਛਲੀ ਸੀਟ ਦੀ ਬੈਲਟ ਦੀ ਵਰਤੋਂ ਵੀ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ: Jalandhar News: ਸੰਯੁਕਤ ਕਿਸਾਨ ਮੋਰਚਾ ਨੇ ਜਲੰਧਰ ਵਿੱਚ ਕੀਤੀ ਅਹਿਮ ਮੀਟਿੰਗ,ਪੰਜਾਬ ਦੇ ਟੋਲ ਪਲਾਜੇ ਕੀਤੇ ਫਰੀ

ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟ ਰਤਨਮ ਨੇ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਦੌਰਾਨ ਸੂਬੇ ਭਰ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਸਾਈਕਲ/ਦੋ-ਪਹੀਆ ਵਾਹਨ ਰੈਲੀਆਂ, ਟਰਾਂਸਪੋਰਟ ਵਾਹਨਾਂ 'ਤੇ ਰੀਟਰੋ-ਰਿਫਲੈਕਟਿਵ ਟੇਪ ਲਗਾਉਣਾ, ਡਰਾਈਵਰਾਂ ਨਾਲ ਨੁੱਕੜ ਟਾਕ, ਸੀਟ ਬੈਲਟ ਤੇ ਹੈਲਮੇਟ ਅਤੇ ਲਾਲ ਬੱਤੀ ਦੀ ਉਲੰਘਣਾ ਬਾਰੇ ਜਾਗਰੂਕਤਾ ਮੁਹਿੰਮਾਂ, ਤੇਜ਼ ਰਫਤਾਰ ਅਤੇ ਸ਼ਰਾਬ ਪੀ ਕੇ ਡਰਾਈਵਿੰਗ ਵਿਰੁੱਧ ਵਿਸ਼ੇਸ਼ ਮੁਹਿੰਮਾਂ, ਸੜਕ ਕਿਨਾਰੇ ਉੱਗੀ ਬਨਸਪਤੀ ਦੀ ਸਫ਼ਾਈ, ਰੋਡ ਸਾਈਨਜ਼ ਲਗਾਉਣਾ,

ਡਰਾਈਵਰਾਂ ਲਈ ਮੈਡੀਕਲ/ਅੱਖਾਂ ਦਾ ਚੈਕਅੱਪ ਕੈਂਪ ਅਤੇ ਸੰਭਾਵੀ ਹਾਦਸੇ ਵਾਲੀਆਂ ਥਾਵਾਂ ਦੀ ਸ਼ਨਾਖ਼ਤ ਕਰਨਾ ਸ਼ਾਮਲ ਸੀ। ਇਸ ਤੋਂ ਇਲਾਵਾ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਵਿਭਾਗਾਂ ਦੇ ਸਹਿਯੋਗ ਨਾਲ ਸਮਾਜ ਸੇਵੀ ਸੰਗਠਨਾਂ ਅਤੇ ਸੜਕ ਸੁਰੱਖਿਆ ਮਾਹਿਰਾਂ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਬਾਰੇ ਭਾਸ਼ਣ, ਵਾਕਥੌਨ, ਪੋਸਟਰ ਮੇਕਿੰਗ ਤੇ ਕੁਇਜ਼ ਮੁਕਾਬਲੇ, ਪ੍ਰਦਰਸ਼ਨੀਆਂ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ।

ਇਸ ਮੌਕੇ ਐਕਸੀਡੈਂਟ ਬਲੈਕ ਸਪਾਟਸ ਦੀ ਸ਼ਨਾਖ਼ਤ ਤੇ ਸੁਧਾਰ ਅਤੇ ਇਸ ਦੇ ਪ੍ਰਭਾਵ" ਵਿਸ਼ੇ 'ਤੇ ਵਰਕਸ਼ਾਪ ਕਰਵਾਈ ਗਈ, ਜਿਸ ਵਿੱਚ ਸੜਕੀ ਮਾਮਲਿਆਂ ਨਾਲ ਸਬੰਧਤ ਵਿਭਾਗ ਜਿਵੇਂ ਐਨ.ਐਚ.ਏ.ਆਈ., ਪੀ.ਡਬਲਿਊ.ਡੀ. (ਬੀ ਐਂਡ ਆਰ), ਸਥਾਨਕ ਸਰਕਾਰਾਂ, ਪੰਜਾਬ ਮੰਡੀ ਬੋਰਡ ਵੱਲੋਂ ਇਸ ਮਹੀਨੇ ਦੌਰਾਨ ਕੀਤੀਆਂ ਪਹਿਲਕਦਮੀਆਂ ਦੀ ਰਿਪੋਰਟ ਪੇਸ਼ ਕੀਤੀ ਗਈ।

ਇਸ ਮੌਕੇ ਏ.ਡੀ.ਜੀ.ਪੀ.(ਟ੍ਰੈਫਿਕ) ਸ੍ਰੀ ਏ.ਐਸ. ਰਾਏ, ਟਰੈਫਿਕ ਸਲਾਹਕਾਰ ਪੰਜਾਬ ਸ੍ਰੀ ਨਵਦੀਪ ਅਸੀਜਾ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ। ਸਮਾਗਮ ਦੌਰਾਨ ਡਰਾਈਵਰਾਂ ਨੂੰ ਵਾਹਨਾਂ ਵਿੱਚ ਰੱਖਣ ਲਈ ਲਗਭਗ 400 ਫਸਟ-ਏਡ ਕਿੱਟਾਂ ਵੰਡੀਆਂ ਗਈਆਂ। ਇਹ ਕਿੱਟਾਂ ਐਮ.ਡੀ. ਮਿਲਕਫੈੱਡ ਸ੍ਰੀ ਕਮਲ ਗਰਗ, ਆਈ.ਏ.ਐਸ. ਵੱਲੋਂ ਸਪਾਂਸਰ ਕੀਤੀਆਂ ਗਈਆਂ।

ਇਹ ਵੀ ਪੜ੍ਹੋ: Farmers Protest: ਕਿਸਾਨ ਅੰਦੋਲਨ ਵਿਚਾਲੇ 10ਵੀਂ ਅਤੇ 12ਵੀਂ ਦੀ ਬੋਰਡ ਪ੍ਰੀਖਿਆ, CBSE ਨੇ ਵਿਦਿਆਰਥੀਆਂ ਅਤੇ ਪਰਿਵਾਰਾਂ ਲਈ ਐਡਵਾਈਜ਼ਰੀ ਕੀਤੀ ਜਾਰੀ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget