Jalandhar News: ਜਲੰਧਰ ਵਿੱਚ ਰਾਜ ਪੱਧਰੀ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸ ਦਾ ਇੰਚਾਰਜ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਸਰਕਾਰ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕ ਕਿਸੇ ਵੀ ਸਮੇਂ 0181- 2240064 'ਤੇ ਸੰਪਰਕ ਕਰ ਸਕਦੇ ਹਨ।
ਦੱਸ ਦਈਏ ਕਿ ਜਲੰਧਰ ਵਿੱਚ ਜਿਹੜਾ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਉਸ ਦੀ ਸਥਿਤੀ ਦੀ ਨਿਗਰਾਨੀ ਸਲਾਹਕਾਰ ਪੰਜਾਬ ਸੱਭਿਆਚਾਰ ਵਿਭਾਗ ਡਿਪਟੀ ਕਮਿਸ਼ਨਰ ਕਰਨਗੇ। ਇਸ ਤੋਂ ਇਲਾਵਾ ਪੂਰੇ ਪੰਜਾਬ ਵਿੱਚ ਹੜ੍ਹ ਦੀ ਸਥਿਤੀ 'ਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆਂ ਅਤੇ ਬਰਿੰਦਰ ਕੁਮਾਰ ਗੋਇਲ ਨਜ਼ਰ ਰੱਖਣਗੇ।
ਕਪੂਰਥਲਾ ਲਈ ਮੰਤਰੀ ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆ, ਤਰਨਤਾਰਨ ਲਈ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਅਤੇ ਫਾਜ਼ਿਲਕਾ ਲਈ ਡਾ. ਬਲਜੀਤ ਕੌਰ ਅਤੇ ਤਰੁਣਪ੍ਰੀਤ ਸਿੰਘ ਸੌਂਧ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਜ਼ਿਕਰ ਕਰ ਦਈਏ ਕਿ ਪੂਰੇ ਪੰਜਾਬ ਵਿੱਚ ਕੱਲ੍ਹ ਤੋਂ ਮੀਂਹ ਦੀ ਝੜੀ ਲੱਗੀ ਹੋਈ ਹੈ, ਉੱਥੇ ਹੀ ਕਈ ਇਲਾਕਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਰਕੇ ਕਈ ਪਿੰਡਾਂ ਦੇ ਪਿੰਡ ਰੁੜ੍ਹ ਗਏ ਹਨ। ਇਸ ਦੇ ਨਾਲ ਹੀ ਦਰਿਆ ਨੇੜੇ ਲੱਗਦੇ ਕਈ ਪਿੰਡਾਂ ਵਿੱਚ ਹੜ੍ਹ ਆ ਗਿਆ ਹੈ ਅਤੇ ਕਈ ਰੁੜ੍ਹ ਗਏ ਹਨ ਅਤੇ ਕਈਆਂ ਵਿੱਚ ਖਤਰਾ ਬਣਿਆ ਹੋਇਆ ਹੈ।.ਇਸ ਕਰਕੇ ਹਰ ਵੇਲੇ ਲੋਕਾਂ ਦੀ ਜਾਨ ਖਤਰੇ ਵਿੱਚ ਪਈ ਹੋਈ ਹੈ।
ਉੱਥੇ ਹੀ ਭਗਵੰਤ ਮਾਨ ਸਰਕਾਰ ਨੇ ਸ਼ਲਾਘਾਯੋਗ ਉਪਰਾਲਾ ਕਰਦਿਆਂ ਹੋਇਆਂ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਇੰਨਾ ਹੀ ਨਹੀਂ ਆਪਣੇ ਮੰਤਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ, ਵੱਖ-ਵੱਖ ਸ਼ਹਿਰਾਂ ਵਿੱਚ ਹਰੇਕ ਮੰਤਰੀ ਨਿਗਰਾਨੀ ਰੱਖੇਗਾ। ਤਾਂ ਜੋ ਕਿ ਕਿਸੇ ਵੀ ਤਰ੍ਹਾਂ ਦੀ ਮੁਸੀਬਤ ਆਵੇ ਤਾਂ ਉਸ ਤੋਂ ਬਚਿਆ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।