ਪੰਜਾਬ ਵਿੱਚ ਹੜ੍ਹ ਦੀ ਚਪੇਟ ਵਿੱਚ ਆਉਣ ਕਾਰਨ ਮੌਤਾਂ ਦਾ ਅੰਕੜਾ ਵੱਧ ਗਿਆ ਹੈ। ਦਰਅਸਲ ਪੰਜਾਬ ਸਰਕਾਰ ਨੇ ਤਾਜ਼ਾ ਅੰਕੜੇ ਜਾਰੀ ਕੀਤੇ ਹਨ, ਜਿਨ੍ਹਾਂ ਅਨੁਸਾਰ ਪੰਜਾਬ ਵਿੱਚ ਹੁਣ ਤੱਕ 46 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ 7-7 ਮੌਤਾਂ ਰਿਪੋਰਟ ਕੀਤੀਆਂ ਗਈਆਂ ਹਨ, ਜਦਕਿ ਪੰਜਾਬ ਵਿੱਚ ਹੁਣ ਤੱਕ 3,87,013 ਲੋਕ ਹੜ੍ਹ ਦੀ ਚਪੇਟ ਵਿੱਚ ਆਏ ਹਨ। ਪੰਜਾਬ ਵਿੱਚ ਹੜ੍ਹ ਕਾਰਨ 1,996 ਪਿੰਡ ਪ੍ਰਭਾਵਿਤ ਹੋਏ ਹਨ। ਹੜ੍ਹ ਦੇ ਸੰਕਟ ਦੌਰਾਨ ਪ੍ਰਸ਼ਾਸਨ ਵੱਲੋਂ 22,854 ਲੋਕਾਂ ਨੂੰ ਬਚਾਇਆ ਗਿਆ ਹੈ, ਜਦਕਿ 3 ਵਿਅਕਤੀ ਲਾਪਤਾ ਹਨ।

ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਸਭ ਤੋਂ ਜ਼ਿਆਦਾ ਮੌਤਾਂ

ਜਾਣਕਾਰੀ ਮੁਤਾਬਕ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਤਬਾਹੀ ਹੋਈ ਹੈ, ਜਿੱਥੇ 7-7 ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਹੋਰ ਕਈ ਜ਼ਿਲ੍ਹਿਆਂ ਤੋਂ ਵੀ ਮੌਤਾਂ ਅਤੇ ਤਬਾਹੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1,996 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਪ੍ਰਸ਼ਾਸਨ ਅਤੇ ਰਾਹਤ ਦਲਾਂ ਵੱਲੋਂ ਲਗਾਤਾਰ ਬਚਾਅ ਅਭਿਆਨ ਚਲਾਏ ਜਾ ਰਹੇ ਹਨ। ਹੁਣ ਤੱਕ 22,854 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਚੁੱਕਾ ਹੈ, ਜਦਕਿ 3 ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। ਫੌਜ, ਐਨਡੀਆਰਐਫ ਅਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਦਿਨ-ਰਾਤ ਰਾਹਤ ਕਾਰਜਾਂ ਵਿੱਚ ਜੁੱਟੀਆਂ ਹੋਈਆਂ ਹਨ। ਸਰਕਾਰ ਤੋਂ ਇਲਾਵਾ ਬਹੁਤ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਵੀ ਰਾਹਤ ਕਾਰਜਾਂ ਵਿੱਚ ਵੱਧ ਚੜ੍ਹ ਕੇ ਸਹਾਇਤਾ ਕਰ ਰਹੀਆਂ ਹਨ। ਪੰਜਾਬੀ ਕਲਾਕਾਰਾਂ ਵੱਲੋਂ ਵੀ ਲੋਕਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ।

ਹਾਲਾਤ ਇੰਨੇ ਗੰਭੀਰ ਹਨ ਕਿ ਹਜ਼ਾਰਾਂ ਲੋਕ ਆਪਣੇ ਘਰ ਛੱਡ ਕੇ ਅਸਥਾਈ ਕੈਂਪਾਂ ਅਤੇ ਸਕੂਲਾਂ ਵਿੱਚ ਸ਼ਰਨ ਲੈਣ ਲਈ ਮਜਬੂਰ ਹਨ। ਲੋਕ ਦਿਨ-ਰਾਤ ਇਸ ਉਮੀਦ ਵਿੱਚ ਜੀ ਰਹੇ ਹਨ ਕਿ ਹਾਲਾਤ ਜਲਦੀ ਸਧਾਰਨ ਹੋਣਗੇ ਅਤੇ ਉਹ ਆਪਣੇ ਘਰ ਵਾਪਸ ਜਾ ਸਕਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।