ਉਨ੍ਹਾਂ ਨੇ ਇੱਕ ਟਵੀਟ ਵਿੱਚ ਲਿਖਿਆ ਸੀ , "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ, ਜੋ ਕਿ ਸਾਡੇ ਦੋਵਾਂ ਲਈ ਹਮੇਸ਼ਾ ਪ੍ਰਮੁੱਖ ਰਿਹਾ ਹੈ ਅਤੇ ਰਹੇਗਾ।
ਕੀ ਆਪਣੀ ਪਾਰਟੀ ਦਾ ਭਾਜਪਾ 'ਚ ਕਰਨਗੇ ਰਲੇਵਾਂਗੇ ?
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਕਰੀਬ ਦੋ ਹਫ਼ਤਿਆਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਸੂਤਰਾਂ ਅਨੁਸਾਰ ਅਮਰਿੰਦਰ ਸਿੰਘ ਵੱਲੋਂ ਆਪਣੀ ਨਵੀਂ ਬਣੀ ਪੰਜਾਬ ਲੋਕ ਕਾਂਗਰਸ (PLC) ਦੇ ਭਾਜਪਾ ਵਿੱਚ ਰਲੇਵੇਂ ਅਤੇ ਭਵਿੱਖ ਵਿੱਚ ਸੰਭਾਵਿਤ ਸੀਟਾਂ ਦੀ ਵੰਡ ਬਾਰੇ ਵਿਚਾਰ ਵਟਾਂਦਰਾ ਕਰਨ ਦੀ ਸੰਭਾਵਨਾ ਹੈ।
ਭਾਜਪਾ ਨਾਲ ਮਿਲ ਕੇ ਲੜੀਆਂ ਸੀ ਚੋਣਾਂ
ਅਮਰਿੰਦਰ ਸਿੰਘ 2002-2007 ਦੌਰਾਨ ਅਤੇ ਫਿਰ 2017-2021 ਦੌਰਾਨ ਕਰੀਬ ਨੌਂ ਸਾਲ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ। ਪਿਛਲੇ ਸਾਲ ਸਤੰਬਰ ਵਿੱਚ ਉਨ੍ਹਾਂ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਅਤੇ ਬਾਅਦ ਵਿੱਚ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ (PLC) ਬਣਾਈ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਭਾਜਪਾ ਨਾਲ ਗਠਜੋੜ ਕਰਕੇ ਚੋਣ ਲੜੀ ਸੀ। ਹਾਲਾਂਕਿ ਗਠਜੋੜ ਨੇ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਨਹੀਂ ਕੀਤਾ ਅਤੇ ਅਮਰਿੰਦਰ ਸਿੰਘ ਆਪਣੀ ਸੀਟ ਵੀ ਨਹੀਂ ਬਚਾ ਸਕੇ। ਸੂਬੇ ਵਿੱਚ ਪਹਿਲੀ ਵਾਰ ਆਮ ਆਦਮੀ ਪਾਰਟੀ (ਆਪ) ਸੱਤਾ ਵਿੱਚ ਆਈ ਸੀ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।