Captain Amarinder Singh On Sacrilege: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਮੰਗਲਵਾਰ ਨੂੰ ਅੰਮ੍ਰਿਤਸਰ ਅਤੇ ਕਪੂਰਥਲਾ ਵਿੱਚ ਕਥਿਤ ਤੌਰ 'ਤੇ ਬੇਅਦਬੀ (Sacrilege) ਦੀ ਕੋਸ਼ਿਸ਼ ਕਰਨ ਵਾਲੇ ਦੋ ਦੋਸ਼ੀਆਂ ਦੀ ਲਿੰਚਿੰਗ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ‘ਬਿਲਕੁਲ ਅਸਵੀਕਾਰਨਯੋਗ’ ਹੈ। ਸ਼ਨੀਵਾਰ ਨੂੰ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ (Sri Harmandir Sahib) 'ਚ ਦੋ ਵਿਅਕਤੀਆਂ ਦੀ ਕੁੱਟਮਾਰ ਕੀਤੀ ਗਈ ਜਦਕਿ ਐਤਵਾਰ ਨੂੰ ਕਪੂਰਥਲਾ ਜ਼ਿਲ੍ਹੇ ਦੇ ਇੱਕ ਗੁਰਦੁਆਰੇ 'ਚ ਕਥਿਤ ਤੌਰ 'ਤੇ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਦੋਸ਼ 'ਚ ਦੋ ਵਿਅਕਤੀਆਂ ਦੀ ਕੁੱਟਮਾਰ ਕੀਤੀ ਗਈ ਸੀ।


ਅਮਰਿੰਦਰ ਸਿੰਘ ਨੇ ਕਿਹਾ, "ਬੇਅਦਬੀ ਗਲਤ ਹੈ, ਪਰ ਕਿਸੇ ਵਿਅਕਤੀ ਨੂੰ ਮਾਰਨਾ ਵੀ ਗਲਤ ਹੈ। ਇਹ ਕੀ ਤਰੀਕਾ ਹੈ? ਦੇਸ਼ ਵਿੱਚ ਕਾਨੂੰਨ ਹੈ। ਜੇਕਰ ਤੁਸੀਂ ਉਸ (ਮੁਲਜ਼ਮ) ਨੂੰ SGPC ਦਫ਼ਤਰ ਲੈ ਜਾਂਦੇ ਤਾਂ ਉਸ ਤੋਂ ਪੁੱਛ-ਗਿੱਛ ਕਰਦੇ ਅਤੇ ਫਿਰ ਉਸ ਨੂੰ ਮਾਰ ਦਿੰਦੇ ਹੋ। ਕੀ ਇਹ ਤਰੀਕਾ ਹੈ? ਇਹ ਗੈਰ-ਕਾਨੂੰਨੀ ਹੈ ਅਤੇ ਬਿਲਕੁਲ ਅਸਵੀਕਾਰਨਯੋਗ ਹੈ।"



ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਪੁਲਿਸ ਹਵਾਲੇ ਕਰਨਾ ਚਾਹੀਦਾ ਸੀ ਅਤੇ ਕੋਈ ਵੀ ਸੱਭਿਅਕ ਸਮਾਜ ਅਜਿਹੇ ਕਤਲ ਨੂੰ ਸਵੀਕਾਰ ਨਹੀਂ ਕਰ ਸਕਦਾ। 2015 ਦੀਆਂ ਬੇਅਦਬੀ ਦੀਆਂ ਘਟਨਾਵਾਂ 'ਚ ਇਨਸਾਫ਼ ਨਾ ਮਿਲਣ 'ਤੇ ਲੋਕਾਂ 'ਚ ਗੁੱਸੇ ਦੇ ਮੁੱਦੇ 'ਤੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਇਸ 'ਤੇ ਕੰਮ ਸ਼ੁਰੂ ਕਰ ਦਿੱਤਾ ਸੀ।


ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਨੂੰ ਸੀਬੀਆਈ ਤੋਂ ਜਾਂਚ ਵਾਪਸ ਲੈਣ ਲਈ ਲੰਬੀ ਕਾਨੂੰਨੀ ਲੜਾਈ ਲੜਨੀ ਪਈ ਸੀ, ਜਿਸ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਗਈ ਸੀ ਅਤੇ ਪੁਲਿਸ ਅਧਿਕਾਰੀਆਂ ਸਮੇਤ 22 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜੋ ਹੁਣ ਜ਼ਮਾਨਤ 'ਤੇ ਬਾਹਰ ਹਨ। ਉਨ੍ਹਾਂ ਕਿਹਾ ਕਿ ਭੀੜ ਵੱਲੋਂ ਕੁੱਟਮਾਰ ਨੂੰ ਕਿਸੇ ਵੀ ਹਾਲਤ ਵਿੱਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਅਤੇ ਇਹ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ।



ਇਹ ਵੀ ਪੜ੍ਹੋ: Omicron in India: ਦੇਸ਼ 'ਚ Omicron ਦੀ ਵੱਧ ਰਹੀ ਰਫ਼ਤਾਰ ਦੇ ਖ਼ਤਰੇ ਕਰਕੇ ਕੇਂਦਰ ਵਲੋਂ ਸੂਬਿਆਂ ਨੂੰ ਨਾਈਟ ਕਰਫਿਊ ਦੀ ਸਲਾਹ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904