ਚੰਡੀਗੜ੍ਹ: ਪੰਜਾਬ ਦੀ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਲੀਡਰ ਰਾਜਿੰਦਰ ਕੌਰ ਭੱਠਲ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਪੰਜਾਬ ਕਾਂਗਰਸ ਨੇ ਆਪਣੇ ਪੇਜ 'ਤੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।
ਪੰਜਾਬ ਕਾਂਗਰਸ ਦੇ ਪੇਜ 'ਤੇ ਲਿਖਿਆ ਗਿਆ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਜੋ ਕਿ ਕੋਰੋਨਾ ਪੌਜ਼ੇਟਿਵ ਹੋ ਗਏ ਹਨ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਜਾਂਦੀ ਹੈ।
ਪੰਜਾਬ 'ਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧ ਰਹੇ ਹਨ। ਜਿਸ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸਖਤੀ ਵਧਾ ਦਿੱਤੀ ਹੈ। ਬੁੱਧਵਾਰ ਤੋਂ 30 ਅਪ੍ਰੈਲ ਤਕ ਪੂਰੇ ਸੂਬੇ 'ਚ ਰਾਤ 9 ਵਜੇ ਤੋਂ ਸਵੇਰ ਪੰਜ ਵਜੇ ਤਕ ਕਰਫਿਊ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮਾਸਕ ਪਹਿਣਨ ਜਿਹੇ ਹੋਰ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਗਈ ਹੈ।