Punjab: ਦਿੱਲੀ ਤੋਂ ਫੜੇ ਗਏ ਚਾਰ ਅੱਤਵਾਦੀ ਪੰਜਾਬ ਲਿਆਂਦੇ ਗਏ
ਪੰਜਾਬ ਪੁਲਿਸ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਚਲਾਈ ਗਈ ਸਾਂਝੀ ਕਾਰਵਾਈ ਦੌਰਾਨ ਐਤਵਾਰ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤੇ ਗਏ ਚਾਰ ਅੱਤਵਾਦੀਆਂ ਨੂੰ ਪੰਜਾਬ ਲਿਆਂਦਾ ਗਿਆ।
ਚੰਡੀਗੜ੍ਹ: ਪੰਜਾਬ ਪੁਲਿਸ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਚਲਾਈ ਗਈ ਸਾਂਝੀ ਕਾਰਵਾਈ ਦੌਰਾਨ ਐਤਵਾਰ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤੇ ਗਏ ਚਾਰ ਅੱਤਵਾਦੀਆਂ ਨੂੰ ਪੰਜਾਬ ਲਿਆਂਦਾ ਗਿਆ। ਇਹ ਅੱਤਵਾਦੀ ਕੈਨੇਡਾ ਅਤੇ ਆਸਟ੍ਰੇਲੀਆ ਦੇ ਗੈਂਗਸਟਰਾਂ ਨਾਲ ਜੁੜੇ ਹੋਏ ਸਨ।
ਆਜ਼ਾਦੀ ਦਿਵਸ ਤੋਂ ਠੀਕ ਇੱਕ ਦਿਨ ਪਹਿਲਾਂ, ਪੰਜਾਬ ਅਤੇ ਦਿੱਲੀ ਪੁਲਿਸ ਨੇ ਐਤਵਾਰ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ISI ਵੱਲੋਂ ਸਮਰਥਤ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ। ਦਿੱਲੀ 'ਚ ਕੈਨੇਡਾ ਅਤੇ ਆਸਟ੍ਰੇਲੀਆ 'ਚ ਬੈਠੇ ਗੈਂਗਸਟਰਾਂ ਨਾਲ ਸਬੰਧਤ ਚਾਰ ਅੱਤਵਾਦੀਆਂ ਨੂੰ ਦੋਵਾਂ ਸੂਬਿਆਂ ਦੀ ਪੁਲਸ ਨੇ ਗ੍ਰਿਫਤਾਰ ਕੀਤਾ ਹੈ।
Punjab | Four terrorists arrested from Delhi yesterday in a joint operation conducted by Punjab Police and State Special Operation Cell were brought to Punjab. The terrorists were connected with gangsters in Canada and Australia. pic.twitter.com/Cc8ljsMAQ9
— ANI (@ANI) August 15, 2022
ਫੜੇ ਗਏ ਅੱਤਵਾਦੀਆਂ ਦਾ ਸਬੰਧ ਕੈਨੇਡਾ ਦੇ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਅਤੇ ਆਸਟ੍ਰੇਲੀਆ ਸਥਿਤ ਗੈਂਗਸਟਰ ਗੁਰਜੰਟ ਸਿੰਘ ਉਰਫ ਜੰਟਾ ਨਾਲ ਹੈ। ਇਨ੍ਹਾਂ ਅੱਤਵਾਦੀਆਂ ਨੂੰ ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਦੀ ਮਦਦ ਨਾਲ ਖੁਫੀਆ ਮੁਹਿੰਮ ਦੌਰਾਨ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਤਵਾਰ ਨੂੰ ਦੱਸਿਆ ਕਿ ਪੁਲਿਸ ਨੇ ਫੜੇ ਗਏ ਵਿਅਕਤੀਆਂ ਦੇ ਕਬਜ਼ੇ ਵਿੱਚੋਂ ਤਿੰਨ ਹੈਂਡ ਗ੍ਰਨੇਡ (ਪੀ-86), ਇੱਕ ਆਈਈਡੀ ਅਤੇ ਦੋ 9 ਐਮਐਮ ਪਿਸਤੌਲ ਅਤੇ 40 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਅੱਤਵਾਦੀਆਂ ਦੀ ਪਛਾਣ ਪ੍ਰੀਤ ਨਗਰ ਮੋਗਾ ਦੇ ਰਹਿਣ ਵਾਲੇ ਦੀਪਕ ਸ਼ਰਮਾ, ਫਿਰੋਜ਼ਪੁਰ ਦੇ ਪਿੰਡ ਕੋਟ ਕਰੋੜ ਕਲਾਂ ਦੇ ਸੰਦੀਪ ਸਿੰਘ, ਸੰਨੀ ਡਾਗਰ ਪਿੰਡ ਈਸ਼ਾਪੁਰ, ਨਜਫਗੜ੍ਹ, ਦਿੱਲੀ ਅਤੇ ਵਿਪਨ ਜਾਖੜ ਵਾਸੀ ਗੋਇਲਾ ਖੁਰਦ, ਨਵੀਂ ਦਿੱਲੀ ਵਜੋਂ ਹੋਈ ਹੈ।
ਡੀਜੀਪੀ ਨੇ ਦੱਸਿਆ ਕਿ ਇਹ ਸਾਰੇ ਮੁਲਜ਼ਮ ਵਿਪਨ ਜਾਖੜ ਦੇ ਘਰ ਛੁਪੇ ਹੋਏ ਸਨ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਐਸ.ਐਸ.ਓ.ਸੀ. ਮੋਹਾਲੀ ਦੀਆਂ ਟੀਮਾਂ ਨੇ ਦਵਾਰਕਾ ਪੁਲਿਸ ਨਾਲ ਮਿਲ ਕੇ ਨਵੀਂ ਦਿੱਲੀ ਦੇ ਪਿੰਡ ਗੋਇਲਾ ਖੁਰਦ ਵਿੱਚ ਉਨ੍ਹਾਂ ਦੇ ਠਿਕਾਣਿਆਂ 'ਤੇ ਛਾਪਾ ਮਾਰਿਆ ਅਤੇ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ।
ਪੰਜਾਬ 'ਚ ਮਿਲੇ ਹਥਿਆਰ
ਡੀਜੀਪੀ ਨੇ ਦੱਸਿਆ ਕਿ ਫੜੇ ਗਏ ਅੱਤਵਾਦੀਆਂ ਤੋਂ ਪੁੱਛਗਿੱਛ ਦੌਰਾਨ ਮਿਲੇ ਸੁਰਾਗ ਦੇ ਆਧਾਰ 'ਤੇ ਪੰਜਾਬ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਅੱਤਵਾਦੀਆਂ ਦੇ ਨਿਸ਼ਾਨੇ ਤੋਂ ਇੱਕ ਆਈਈਡੀ ਅਤੇ ਤਿੰਨ ਹੈਂਡ ਗ੍ਰੇਨੇਡ ਬਰਾਮਦ ਹੋਏ ਹਨ। ਮੁਲਜ਼ਮਾਂ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਅਰਸ਼ ਡੱਲਾ ਨੇ ਉਨ੍ਹਾਂ ਨੂੰ ਆਜ਼ਾਦੀ ਦਿਵਸ ਤੋਂ ਪਹਿਲਾਂ ਦਿੱਲੀ ਅਤੇ ਪੰਜਾਬ ਦੇ ਇਲਾਕਿਆਂ ਵਿੱਚ ਸ਼ਾਂਤੀ ਭੰਗ ਕਰਨ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਸੀ।