ਪੜਚੋਲ ਕਰੋ
Advertisement
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ SC-BC ਵਰਗ ਨੂੰ ਮੁਫ਼ਤ ਬਿਜਲੀ ਦੇਣ ਦੇ ਮੁੱਦੇ ’ਤੇ ਕਹੀ ਇਹ ਗੱਲ
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਹੈ ਕਿ ਜਿਹੜੇ ਲੋਕ ਇਨਕਮ ਟੈਕਸ ਅਦਾ ਕਰਦੇ ਹਨ, ਉਨ੍ਹਾਂ ਨੂੰ 300 ਯੂਨਿਟ ਮੁਫਤ ਬਿਜਲੀ ਦਾ ਲਾਭ ਨਹੀਂ ਮਿਲੇਗਾ। ਆਮ ਆਦਮੀ ਪਾਰਟੀ ਨੇ 1 ਜੁਲਾਈ ਤੋਂ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਸੀ।
ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਹੈ ਕਿ ਜਿਹੜੇ ਲੋਕ ਇਨਕਮ ਟੈਕਸ ਅਦਾ ਕਰਦੇ ਹਨ, ਉਨ੍ਹਾਂ ਨੂੰ 300 ਯੂਨਿਟ ਮੁਫਤ ਬਿਜਲੀ ਦਾ ਲਾਭ ਨਹੀਂ ਮਿਲੇਗਾ। ਆਮ ਆਦਮੀ ਪਾਰਟੀ ਨੇ 1 ਜੁਲਾਈ ਤੋਂ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਸੀ। ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਸਾਰੇ ਐਸਸੀ, ਬੀਸੀ ਅਤੇ ਬੀਪੀਐਲ ਵਰਗ ਨਾਲ ਸਬੰਧਤ ਲੋਕ ਜੇਕਰ 600 ਯੂਨਿਟ ਤੋਂ ਵੱਧ ਬਿਜਲੀ ਖਰਚ ਕਰਦੇ ਹਨ ਤਾਂ ਇਹ ਲਗਜ਼ਰੀ ਸ਼੍ਰੇਣੀ ਵਿੱਚ ਆਉਂਦੇ ਹਨ। ਆਮ ਵਰਗ ਦੇ ਇੱਕ ਗਰੀਬ ਪਰਿਵਾਰ ਲਈ 600 ਯੂਨਿਟ ਮੁਫਤ ਬਿਜਲੀ ਕਾਫੀ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਜੁਲਾਈ 2022 ਤੋਂ ਪੰਜਾਬ ਦੇ ਸਾਰੇ ਪਰਿਵਾਰਾਂ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ। ਪਹਿਲਾਂ ਬੀਸੀ, ਬੀਪੀਐਸ ਅਤੇ ਸੁਤੰਤਰਤਾ ਸੈਨਾਨੀ ਪਰਿਵਾਰਾਂ ਨੂੰ 200 ਯੂਨਿਟ ਮੁਫ਼ਤ ਬਿਜਲੀ ਮਿਲਦੀ ਸੀ, ਹੁਣ ਉਨ੍ਹਾਂ ਨੂੰ ਵੀ 300 ਯੂਨਿਟ ਮੁਫ਼ਤ ਮਿਲੇਗੀ।
Punjab | If people falling in the sub SC, BC, and BPL categories in Punjab spend more than 600 units of electricity, then it has come to luxury. For a common poor family of the general category, 600 units of free electricity are enough: Punjab Power Minister Harbhajan Singh pic.twitter.com/BMvHWd9MhD
— ANI (@ANI) April 19, 2022
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਅਜਿਹੇ ਪਰਿਵਾਰ ਜੋ 2 ਮਹੀਨਿਆਂ ਵਿੱਚ 600 ਯੂਨਿਟ ਤੋਂ ਵੱਧ ਬਿਜਲੀ ਦੀ ਖਪਤ ਕਰਦੇ ਹਨ, ਜਿਵੇਂ ਕਿ 640 ਯੂਨਿਟ ਤਾਂ ਉਨ੍ਹਾਂ ਨੂੰ 40 ਜਾਂ 45 ਯੂਨਿਟਾਂ ਦੀ ਹੀ ਅਦਾਇਗੀ ਕਰਨੀ ਪਵੇਗੀ। ਯਾਨੀ ਹੁਣ ਪੂਰੀ 640 ਯੂਨਿਟਾਂ ਦੀ ਖਪਤ ਵਾਲੇ ਬਿਜਲੀ ਬਿੱਲ ਦਾ ਭੁਗਤਾਨ ਨਹੀਂ ਕਰਨਾ ਪਵੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ 2 ਕਿਲੋਵਾਟ ਤੱਕ ਬਿਜਲੀ ਲੋਡ ਕਰਨ ਵਾਲੇ ਪਰਿਵਾਰਾਂ ਦੇ 31 ਦਸੰਬਰ 2021 ਤੱਕ ਦੇ ਪੁਰਾਣੇ ਬਿਜਲੀ ਬਿੱਲਾਂ ਨੂੰ ਮੁਆਫ ਕਰਨ ਦਾ ਵੀ ਐਲਾਨ ਕੀਤਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਵਿਸ਼ਵ
ਪੰਜਾਬ
ਅੰਮ੍ਰਿਤਸਰ
Advertisement