ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਨੇ ਬਟਾਲਾ, ਕਪੂਰਥਲਾ ਤੇ ਅਬੋਹਰ ਸਥਾਨਕ ਸੰਸਥਾਵਾਂ ਨੂੰ ਨਗਰ ਨਿਗਮ ਵਜੋਂ ਅਪਗ੍ਰੇਡ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਖੇਤਰਾਂ ਦੇ ਸਥਾਨਕ ਲੋਕ ਲੰਮੇ ਸਮੇਂ ਤੋਂ ਇਸ ਦੀ ਮੰਗ ਕਰ ਰਹੇ ਸੀ। ਇਸ ਦੇ ਨਾਲ ਹੀ ਹੁਣ ਪੰਜਾਬ ਵਿੱਚ ਕੁੱਲ 14 ਨਗਰ ਨਿਗਮ ਹੋ ਗਈਆਂ ਹਨ।


ਸਰਕਾਰੀ ਬਿਆਨ ਮੁਤਾਬਕ ਇਸ ਯੋਜਨਾ ਦਾ ਉਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪ੍ਰਕਾਸ਼ ਦੇ ਮੱਦੇਨਜ਼ਰ ਇਤਿਹਾਸਕ ਸ਼ਹਿਰਾਂ ਬਟਾਲਾ ਤੇ ਕਪੂਰਥਲਾ ਵਿੱਚ ਬੁਨਿਆਦੀ ਢਾਂਚੇ ਨੂੰ ਉਤਸ਼ਾਹਿਤ ਕਰਨਾ ਹੈ। ਇਸ ਦੇ ਨਾਲ ਹੀ ਇਹ ਅਬੋਹਰ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗਾ। ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਇਨ੍ਹਾਂ ਇਤਿਹਾਸਕ ਸ਼ਹਿਰਾਂ ਦੇ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰੇਗਾ।

ਸਰਕਾਰ ਨੇ ਕਿਹਾ ਹੈ ਕਿ ਨਗਰ ਨਿਗਮ ਦੇ ਤੌਰ ਤੇ ਇਨ੍ਹਾਂ ਤਿੰਨਾਂ ਕਸਬਿਆਂ ਦੀ ਅਪਗ੍ਰੇਡੇਸ਼ਨ ਲਈ ਸਰਕਾਰ ਵੱਖ-ਵੱਖ ਵਿਭਾਗਾਂ ਤੇ ਏਜੰਸੀਆਂ ਨੂੰ ਫੰਡਾਂ ਦੀ ਸਹੀ ਵੰਡ ਯਕੀਨੀ ਬਣਾਏਗੀ।