Punjab Breaking News Live 22 September 2024: ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਤੋਂ CM ਮਾਨ ਨੂੰ ਖਤਰਾ, ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਪ੍ਰਸ਼ਾਸਨ ਵੱਲੋਂ ਕੱਲ੍ਹ ਛੁੱਟੀ ਦਾ ਐਲਾਨ

Punjab Breaking News Live 22 September 2024: ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਤੋਂ CM ਮਾਨ ਨੂੰ ਖਤਰਾ, ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਪ੍ਰਸ਼ਾਸਨ ਵੱਲੋਂ ਕੱਲ੍ਹ ਛੁੱਟੀ ਦਾ ਐਲਾਨ

ABP Sanjha Last Updated: 22 Sep 2024 11:54 AM

ਪਿਛੋਕੜ

Punjab Breaking News Live 22 September 2024: ਪੰਜਾਬ ਸਰਕਾਰ ਨੇ ਕਰੀਬ ਡੇਢ ਸਾਲ ਤੋਂ ਡਿਬਰੂਗੜ੍ਹ ਜੇਲ 'ਚ ਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ...More

ਨਾਬਾਲਗ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ, ਭੀੜ ਦੇ ਸਾਹਮਣੇ ਨੰਗਾ ਕਰਕੇ ਘੁਮਾਇਆ, ਮੂਕ ਦਰਸ਼ਕ ਬਣ ਕੇ ਦੇਖਦੇ ਰਹੇ ਲੋਕ, ਜਾਣੋ ਪੂਰਾ ਮਾਮਲਾ

Crime News: ਚੰਡੀਗੜ੍ਹ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲੇ ਸਾਹਮਣੇ ਆਇਆ ਹੈ। ਇੱਕ ਨਾਬਾਲਗ ਲੜਕੇ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ ਅਤੇ ਉਸਦੇ ਕੱਪੜੇ ਵੀ ਪਾੜ ਦਿੱਤੇ ਗਏ। ਇੱਥੋਂ ਤੱਕ ਕਿ ਲੋਕਾਂ ਦੇ ਸਾਹਮਣੇ ਉਸ ਨੂੰ ਨੰਗਾ ਵੀ ਕਰ ਦਿੱਤਾ ਗਿਆ। ਪਰ ਭੀੜ ਵਿੱਚੋਂ ਕੋਈ ਵੀ ਨੌਜਵਾਨ ਨੂੰ ਬਚਾਉਣ ਲਈ ਨਹੀਂ ਆਇਆ। ਇਸ ਨਾਲ ਜੁੜਿਆ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਹਮਲਾਵਰਾਂ ਦੀ ਭਾਲ ਕਰ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਨੌਜਵਾਨ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।


ਇਹ ਘਟਨਾ ਗਣੇਸ਼ ਵਿਸਰਜਨ ਰੈਲੀ ਦੇ ਮੌਕੇ ਦੀ ਦੱਸੀ ਜਾ ਰਹੀ ਹੈ। ਇਸ ਦੌਰਾਨ ਪੀੜਤ ਨੌਜਵਾਨ ਦਾ ਕਿਸੇ ਗੱਲ ਨੂੰ ਲੈਕੇ ਬਾਕੀ ਨੌਜਵਾਨਾਂ ਨਾਲ ਵਿਵਾਦ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਹ ਉਸ ਦੀ ਕੁੱਟਮਾਰ ਕਰਦੇ ਹੋਏ ਕਾਫੀ ਦੂਰ ਤੱਕ ਲੈ ਗਏ।