ਪੜਚੋਲ ਕਰੋ
Advertisement
Punjab News: ਪੰਜਾਬ ਸਰਕਾਰ ਹੁਣ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਦੂਜਾ ਬੈਚ ਭੇਜੇਗੀ ਸਿੰਗਾਪੁਰ, 4 ਮਾਰਚ ਨੂੰ 30 ਪ੍ਰਿੰਸੀਪਲ ਜਾਣਗੇ ਸਿੰਗਾਪੁਰ
Punjab News : ਪੰਜਾਬ ਸਰਕਾਰ ਹੁਣ ਫ਼ਿਰ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਇੱਕ ਹੋਰ ਬੈਚ ਸਿੰਗਾਪੁਰ ਭੇਜੇਗੀ। ਜਾਣਕਾਰੀ ਅਨੁਸਾਰ 4 ਮਾਰਚ ਨੂੰ 30 ਪ੍ਰਿੰਸੀਪਲ ਸਿੰਗਾਪੁਰ ਜਾਣਗੇ।
Punjab News: ਪੰਜਾਬ ਸਰਕਾਰ ਹੁਣ ਫ਼ਿਰ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਦੂਜਾ ਬੈਚ ਸਿੰਗਾਪੁਰ ਭੇਜੇਗੀ। ਹਾਸਲ ਜਾਣਕਾਰੀ ਅਨੁਸਾਰ 4 ਮਾਰਚ ਨੂੰ 30 ਪ੍ਰਿੰਸੀਪਲ ਸਿੰਗਾਪੁਰ ਜਾਣਗੇ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਦਿੱਤੀ ਹੈ। ਇਹ ਟਰੇਨਿੰਗ 4 ਤੋਂ 11 ਮਾਰਚ ਤੱਕ ਹੋਵੇਗੀ।
As per vision of my CM @BhagwantMann ji to make standard of School Education of Punjab world class, we are sending second group of 30 school principals of the state to the World Renowned National Institute of Education in Singapore from March 4 to March 11 for Foreign training.
— Harjot Singh Bains (@harjotbains) March 2, 2023
ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਜੀ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਅਸੀਂ ਸੂਬੇ ਦੇ 30 ਸਕੂਲਾਂ ਦੇ ਪ੍ਰਿੰਸੀਪਲਾਂ ਦੇ ਦੂਜੇ ਗਰੁੱਪ ਨੂੰ 4 ਮਾਰਚ ਤੋਂ 11 ਮਾਰਚ ਤੱਕ ਸਿੰਗਾਪੁਰ ਦੇ ਵਿਸ਼ਵ ਪ੍ਰਸਿੱਧ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਵਿਦੇਸ਼ੀ ਸਿਖਲਾਈ ਲਈ ਭੇਜ ਰਹੇ ਹਾਂ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਬੀਤੇ ਮਹੀਨੇ 36 ਪ੍ਰਿੰਸੀਪਲ ਟ੍ਰੇਨਿੰਗ ਲਈ ਸਿੰਗਾਪੁਰ ਭੇਜੇ ਗਏ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 36 ਪ੍ਰਿੰਸੀਪਲਾਂ ਨੂੰ ਸਿੰਗਾਪਰ ਟ੍ਰੇਨਿੰਗ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ। ਰਵਾਨਗੀ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਸਾਰੇ ਪਿੰਸੀਪਲਾਂ ਨਾਲ ਇਕੱਲੇ-ਕੱਲੇ ਪ੍ਰਿੰਸੀਪਲ ਨਾਲ ਜਾਣ ਪਛਾਣ ਕੀਤੀ ਗਈ ਸੀ। ਉਸ ਮੌਕੇ ਉਨ੍ਹਾਂ ਨਾਲ ਸਿੱਖਿਆ ਮਤਰੀ ਹਰਜੋਤ ਬੈਂਸ ਵੀ ਨਾਲ ਰਹੇ ਸਨ।
ਮੁੱਖ ਮੰਤਰੀ ਨੇ ਕੀ ਕਿਹਾ ਸੀ
ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਨੂੰ ਵਿਦੇਸ਼ ਭੇਜਣ ਤੋਂ ਬਾਅਦ ਭਗਵੰਤ ਮਾਨ ਨੇ ਮੀਡੀਆ ਨੂੰ ਸੰਬੋਧਨ ਹੁੰਦਿਆਂ ਕਿਹਾ ਸੀ ਕਿ ਸਿੰਗਾਪੁਰ ਵਿੱਚ ਪ੍ਰਿੰਸੀਪਲਾਂ ਦੀ ਸਿਖਲਾਈ ਲਈ ਅਕੈਡਮੀ ਹੈ ,ਜਿੱਥੇ ਜਾ ਕੇ ਇਹ ਆਧੁਨਿਕ ਪੜ੍ਹਾਈ ਦੀ ਟ੍ਰੇਨਿੰਗ ਲੈ ਕੇ ਆਉਣਗੇ ਅਤੇ ਆ ਕੇ ਆਪਣੇ ਸਹਿ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਿੱਖਿਅਤ ਕਰਨਗੇ। ਉਨ੍ਹਾਂ ਕਿਹਾ ਸੀ ਕਿ ਪਹਿਲਾਂ ਦਿੱਲੀ ਦੇ ਸਕੂਲਾਂ ਦੇ ਅਧਿਆਪਕ ਉੱਥੋਂ ਸਿਖਲਾਈ ਲੈ ਕੇ ਆਏ ਹਨ। ਜਿਸ ਤਰ੍ਹਾਂ ਦਿੱਲੀ ਵਿਚ ਸਕੂਲਾਂ ਦਾ ਕਾਇਆਕਲਪ ਹੋਇਆ ਹੈ ,ਉਸੇ ਤਰ੍ਹਾਂ ਪੰਜਾਬ ਦੇ ਸਕੂਲਾਂ ਵਿੱਚ ਵੱਡੇ ਸੁਧਾਰ ਲਿਆਵਾਂਗੇ।
ਜਿਸ ਤੋਂ ਲੈ ਕੇ ਸੀਐਮ ਭਗਵੰਤ ਮਾਨ ਅਤੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਵਿਵਾਦ ਚਲ ਰਿਹਾ ਹੈ। ਗਵਰਨਰ ਨੇ ਸੀਐਮ ਨੂੰ ਪੁਛਿਆ ਸੀ ਕਿ ਤੁਸੀ ਕਿਸ ਦੀ ਮਨਜ਼ੂਰੀ ਨਾਲ ਪ੍ਰਿੰਸੀਪਲਾਂ ਨੂੰ ਵਿਦੇਸ਼ ਵਿੱਚ ਟ੍ਰੇਨਿੰਗ ਲਈ ਭੇਜਿਆ । ਜਿਸ ਦਾ ਹਾਲੇ ਤੱਕ ਪੰਜਾਬ ਸਰਕਾਰ ਨੇ ਜਵਾਬ ਨਹੀਂ ਭੇਜਿਆ ਹੈ।
Education Loan Information:
Calculate Education Loan EMI
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਤਕਨਾਲੌਜੀ
ਪੰਜਾਬ
ਸਿਹਤ
Advertisement