Punjab News: ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਪੰਜਾਬ ਵਿੱਚ ਰੁਕੇ ਪੇਂਡੂ ਵਿਕਾਸ ਫੰਡ (RDF) ਮੁੱਦੇ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਜ਼ੁਬਾਨੀ ਹਮਲਾ ਕੀਤਾ ਹੈ। ਆਪ ਵਿਧਾਇਕ ਦਿਨੇਸ਼ ਚੱਢਾ ਨੇ ਪ੍ਰੈਸ ਕਾਨਫਰੰਸ ਵਿੱਚ ਦੋਸ਼ ਲਾਇਆ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਆਰਡੀਐਫ ਬੰਦ ਕਰਕੇ ਪੰਜਾਬ ਦੇ ਮੰਡੀ ਬੋਰਡ ਸਿਸਟਮ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।


'ਆਪ' ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੇ ਦੋਸਤਾਨਾ ਕਾਰਪੋਰੇਟ ਘਰਾਣੇ ਪੰਜਾਬ ਦੀਆਂ ਮੰਡੀਆਂ 'ਤੇ ਕਬਜ਼ਾ ਕਰਨ ਪਰ ਉਹ ਅਜਿਹਾ ਨਹੀਂ ਹੋਣ ਦੇਣਗੇ। ਉਨ੍ਹਾਂ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵੀ ਸਵਾਲ ਕੀਤਾ ਹੈ ਕਿ ਉਹ ਇਸ ਮੁੱਦੇ 'ਤੇ ਚੁੱਪ ਕਿਉਂ ਹਨ। ਉਨ੍ਹਾਂ ਪੰਜਾਬ ਦੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਨੂੰ ਸੰਸਦ ਵਿੱਚ ਪ੍ਰਮੁੱਖਤਾ ਨਾਲ ਉਠਾਉਣ।






ਵਿਧਾਇਕ ਨੇ ਕਿਹਾ ਕਿ ਤੁਸੀਂ ਆਪਣੇ ਸਾਹਮਣੇ ਕਿਵੇਂ ਪੰਜਾਬ ਦਾ ਮੰਡੀ ਸਿਸਟਮ ਕਿਵੇਂ ਦੇਖ ਸਕਦੇ ਹੋ, ਤੁਹਾਡੀ ਆਪਣੀ ਕੇਂਦਰ ਦੀ ਸਰਕਾਰ ਪੰਜਾਬ ਦੇ ਮੰਡੀ ਸਿਸਟਮ ਨੂੰ ਖ਼ਰਾਬ ਕਰ ਰਹੀ ਹੈ। ਇਹ ਭਾਜਪਾ ਦੇ ਕਾਰਪੋਰੇਟ ਮਿੱਤਰਾਂ ਨੂੰ ਮੁੜ ਤੋਂ ਕਬਜ਼ਾ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੁਨੀਲ ਜਾਖੜ ਜੀ ਇਹ ਤੁਹਾਡੇ ਬੋਲਣ ਦਾ ਵੇਲਾ ਹੈ। ਤੁਸੀਂ ਸਪੱਸ਼ਟ ਕਰੋ ਕਿ ਤੁਸੀਂ ਭਾਜਪਾ ਦੀ ਕਿਸਾਨ ਵਿਰੋਧੀ ਨੀਤੀ ਨਾਲ ਖੜਨਾ ਜਾਂ ਫਿਰ ਪੰਜਾਬ ਦੇ ਨਾਲ ਖੜ੍ਹੇ ਹੋਣਾ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।