ਪੜਚੋਲ ਕਰੋ

Punjab Government: ਨਵੇਂ ਮੰਤਰੀ ਦਾ ਗ਼ੈਰ ਕਾਨੂੰਨੀ ਮਾਈਨਿੰਗ 'ਤੇ ਐਕਸ਼ਨ ! 7 ਗ੍ਰਿਫ਼ਤਾਰ, ਮਸ਼ੀਨਰੀ ਜ਼ਬਤ

ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਨਾ-ਕਾਬਿਲੇ-ਬਰਦਾਸ਼ਤ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਤੇਜ਼ੀ ਨਾਲ ਜਾਰੀ ਰਹਿਣਗੀਆਂ ਅਤੇ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Punjab News: ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖ਼ਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਖਣਨ ਦਾ ਪਤਾ ਲੱਗਣ ’ਤੇ ਤੁਰੰਤ ਕਾਰਵਾਈ ਕਰਦਿਆਂ ਖਣਨ ਅਤੇ ਭੂ-ਵਿਗਿਆਨ ਵਿਭਾਗ ਨੇ ਪੁਲਿਸ ਵਿਭਾਗ ਨੂੰ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਲਈ ਕਿਹਾ।

ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਅਤੇ ਪੁਲਿਸ ਦੀ ਸਫ਼ਲ ਕਾਰਵਾਈ ਤਹਿਤ ਦੋ ਵੱਖ-ਵੱਖ ਥਾਵਾਂ ’ਤੇ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਖਣਨ ਗਤੀਵਿਧੀਆਂ ਵਿੱਚ ਸ਼ਾਮਲ 7 ਵਿਅਕਤੀਆਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਇਲਾਵਾ ਕਰੱਸ਼ਿੰਗ ਲਈ ਕੱਚੇ ਮਾਲ ਨਾਲ ਲੱਦੇ ਚਾਰ ਟਿੱਪਰਾਂ, ਇੱਕ ਜੇ.ਸੀ.ਬੀ ਮਸ਼ੀਨ ਸਮੇਤ ਬਜਰੀ-ਗਟਕੇ ਨਾਲ ਲੱਦੇ ਟਰੈਕਟਰ-ਟਰਾਲੀ ਨੂੰ ਵੀ ਜ਼ਬਤ ਕੀਤਾ ਗਿਆ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਈਨਿੰਗ ਐਂਡ ਮਿਨਰਲਜ਼ ਐਕਟ ਦੀ ਧਾਰਾ 4(1), 21(1) ਅਤੇ  ਆਈ.ਪੀ.ਸੀ. ਦੀ ਧਾਰਾ 379 ਤਹਿਤ ਥਾਣਾ ਮਾਮੂਨ ਅਤੇ ਥਾਣਾ ਨੰਗਲ ਭੂਰ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।

ਖਣਨ ਮੰਤਰੀ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ ਸਿਟੀ ਪਠਾਨਕੋਟ ਦੀ ਮੁਸਤੈਦ ਨਿਗਰਾਨੀ ਹੇਠ ਚਲਾਏ ਗਏ ਆਪ੍ਰੇਸ਼ਨ ਦੌਰਾਨ ਥਾਣਾ ਨੰਗਲ ਭੂਰ ਦੀ ਮਹਿਲਾ ਐਸ.ਐਚ.ਓ. ਵੱਲੋਂ ਬਹਾਦਰੀ ਨਾਲ ਦਰਿਆ ਪਾਰ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਪੰਜਾਬ ਸਰਕਾਰ ਦੀ ਸੁਹਿਰਦਤਾ ਅਤੇ ਸੂਬੇ ਦੇ ਕੁਦਰਤੀ ਸੋਮਿਆਂ ਦੀ ਰਾਖੀ ਲਈ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਖਣਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਨਾ-ਕਾਬਿਲੇ-ਬਰਦਾਸ਼ਤ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਤੇਜ਼ੀ ਨਾਲ ਜਾਰੀ ਰਹਿਣਗੀਆਂ ਅਤੇ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Advertisement
ABP Premium

ਵੀਡੀਓਜ਼

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Embed widget