ਅੰਮ੍ਰਿਤਸਰ: ਮਹਾਰਾਸ਼ਟਰ ਦੇ ਨਾਂਦੇੜ ਤੋਂ ਪਰਤ ਰਹੇ ਸ਼ਰਧਾਲੂਆਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਅੰਮ੍ਰਿਤਸਰ ਪ੍ਰਸ਼ਾਸਨ ਦੀ ਇੱਕ ਵਾਰ ਫਿਰ ਵੱਡੀ ਲਾਪ੍ਰਵਾਹੀ ਸਾਹਮਣੇ ਆਈ ਹੈ। ਜਿਸ ਤਹਿਤ ਅੱਜ ਸ਼ਾਮ ਨੂੰ ਅੰਮ੍ਰਿਤਸਰ ਪਹੁੰਚੀਆਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਜਿਨ੍ਹਾਂ ਦੇ ਵਿੱਚ ਕਰੀਬ 240 ਸ਼ਰਧਾਲੂ ਸਵਾਰ ਸੀ। ਇਨ੍ਹਾਂ ਨੂੰ ਮਜਬੂਰਨ ਨਿਊ ਅੰਮ੍ਰਿਤਸਰ ਦੇ ਗੋਲਡਨ ਗੇਟ ਬਾਹਰ ਖੜ੍ਹੇ ਰਹਿਣਾ ਪਿਆ ਕਿਉਂਕਿ ਸਰਕਾਰ ਵੱਲੋਂ ਇਨ੍ਹਾਂ ਡਰਾਈਵਰਾਂ ਨੂੰ ਕਿਸੇ ਕਿਸਮ ਦੀ ਜਾਣਕਾਰੀ ਨਹੀਂ ਦਿੱਤੀ ਗਈ।


ਬੱਸਾਂ ਦੇ ਡਰਾਈਵਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਉਂਦਿਆ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਜਾਣਕਾਰੀ ਦੇਣੀ ਚਾਹੀਦੀ ਸੀ ਕਿ ਇਨ੍ਹਾਂ ਸ਼ਰਧਾਲੂਆਂ ਨੂੰ ਕਿਸ ਥਾਂ ‘ਤੇ ਲਿਜਾਇਆ ਜਾਵੇ। ਪਰ ਜਦੋਂ ਉਹ ਅੰਮ੍ਰਿਤਸਰ ਪਹੁੰਚੇ ਤਾਂ ਉਨ੍ਹਾਂ ਕੋਲ ਕੋਈ ਜਾਣਕਾਰੀ ਨਹੀਂ ਸੀ ਤੇ ਦੋ ਘੰਟੇ ਲਗਾਤਾਰ ਉਨ੍ਹਾਂ ਨੂੰ ਗੋਲਡਨ ਗੇਟ ਬਾਹਰ ਖੜ੍ਹੇ ਰਹਿਣਾ ਪਿਆ। ਜਿਸ ਕਰਕੇ ਉਨ੍ਹਾਂ ਨੂੰ ਪਰੇਸ਼ਾਨੀ  ਹੋਈ ਅਤੇ ਬਾਅਦ ‘ਚ ਸਿਹਤ ਵਿਭਾਗ ਨੇ ਜਾਣਕਾਰੀ ਦਿੱਤੀ ਕਿ ਇਨ੍ਹਾਂ ਨੂੰ ਕਿਹੜੇ ਸੈਂਟਰਾਂ ਦੇ ਵਿੱਚ ਪਹੁੰਚਾਇਆ ਜਾਣਾ ਹੈ।



ਹੁਣ ਬੱਸ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਰੋਡਵੇਜ਼ ਦੇ ਸਾਰੇ ਸਟਾਫ ਨੂੰ ਸਰਕਾਰ ਵੱਲੋਂ ਵੱਖਰੇ ਥਾਂ ਕੁਆਰੰਟੀਨ ਕੀਤਾ ਜਾਵੇ, ਸ਼ਰਧਾਲੂਆਂ ਦੇ ਨਾਲ ਨਹੀਂ।