ਪੜਚੋਲ ਕਰੋ

Punjab News: ਪੰਜਾਬ ਸਰਕਾਰ ਤੇ ਕਿਸਾਨਾਂ ਵੱਲੋਂ ਕਣਕ ਦੇ ਭਾਅ 'ਚ ਵਾਧਾ ਰੱਦ, ਕੇਂਦਰ ਦੀ ਨੀਅਤ 'ਤੇ ਉਠਾਏ ਸਵਾਲ

Punjab News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਬੁੱਧਵਾਰ ਨੂੰ 2024-25 ਲਈ ਹਾੜ੍ਹੀ ਦੀਆਂ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ।

Punjab News: ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤ ਸਰਕਾਰ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦੇ ਐਲਾਨੇ ਭਾਅ ਨੂੰ ਰੱਦ ਕੀਤਾ ਹੈ ਤੇ ਕਿਹਾ ਹੈ ਕਿ ਕਿਸਾਨਾਂ ਨੂੰ ਪਿਛਲੇ ਸਮੇਂ ਦੌਰਾਨ ਕੁਦਰਤੀ ਮਾਰਾਂ ਝੱਲਣੀਆਂ ਪਈਆਂ ਹਨ। ਉਨ੍ਹਾਂ ਕਿਹਾ ਕਿ ਖੇਤੀ ਲਾਗਤਾਂ ਕਈ ਗੁਣਾ ਵਧ ਗਈਆਂ ਹਨ ਤੇ ਕੇਂਦਰ ਨੇ ਇਨ੍ਹਾਂ ਲਾਗਤਾਂ ਦੇ ਲਿਹਾਜ਼ ਨਾਲ ਕਣਕ ਦੀ ਫ਼ਸਲ ਦੇ ਭਾਅ ਵਿੱਚ ਵਾਧਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨੀਅਤ ਕਿਸਾਨ ਮਾਰੂ ਹੈ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਬੁੱਧਵਾਰ ਨੂੰ 2024-25 ਲਈ ਹਾੜ੍ਹੀ ਦੀਆਂ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ। ਭਾਰਤ ਸਰਕਾਰ ਵੱਲੋਂ ਕਣਕ ਦੇ ਭਾਅ ਵਿੱਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਐਲਾਨਿਆ ਗਿਆ ਹੈ ਜੋ ਹੁਣ 2125 ਰੁਪਏ ਤੋਂ ਵੱਧ ਕੇ 2275 ਰੁਪਏ ਹੋਵੇਗਾ। 

ਉਧਰ, ਕਿਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਜਦੋਂ ਹਾੜ੍ਹੀ ਦੀ ਫ਼ਸਲ ਦੇ ਲਾਗਤ ਖ਼ਰਚਿਆਂ ’ਤੇ ਨਜ਼ਰ ਮਾਰਦੇ ਹਾਂ ਤਾਂ ਕੇਂਦਰ ਵੱਲੋਂ ਕਣਕ ਦੇ ਭਾਅ ਵਿੱਚ ਐਲਾਨਿਆ ਵਾਧਾ ਨਿਗੂਣਾ ਜਾਪਦਾ ਹੈ।

ਯਾਦ ਰਹੇ ਪਿਛਲੇ ਵਰ੍ਹੇ ਇਹ ਵਾਧਾ ਪ੍ਰਤੀ ਕੁਇੰਟਲ 110 ਰੁਪਏ ਦਾ ਸੀ। 2022-23 ਵਿੱਚ ਕਣਕ ਦੇ ਭਾਅ ਵਿੱਚ 40 ਰੁਪਏ ਦਾ ਵਾਧਾ ਕੀਤਾ ਗਿਆ ਜਦੋਂਕਿ 2021-22 ਵਿਚ 50 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਸੀ। ਇਸੇ ਤਰ੍ਹਾਂ 2020-21 ਵਿੱਚ 85 ਰੁਪਏ ਪ੍ਰਤੀ ਕੁਇੰਟਲ ਅਤੇ 2019-20 ਵਿਚ 105 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਸੀ। ਮਈ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ 2018-19 ਵਿਚ ਕਣਕ ਦਾ ਭਾਅ 110 ਰੁਪਏ ਵਧਾਇਆ ਗਿਆ ਸੀ।

ਜਦੋਂ ਮਈ 2014 ਵਿਚ ਲੋਕ ਸਭਾ ਚੋਣਾਂ ਹੋਈਆਂ ਸਨ ਤਾਂ ਉਸ ਤੋਂ ਪਹਿਲਾਂ 2012-13 ਵਿਚ ਕਣਕ ਦੇ ਭਾਅ ਵਿੱਚ 165 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਸੀ। ਡੇਢ ਦਹਾਕੇ ਦੌਰਾਨ ਅੱਠ ਵਰ੍ਹੇ ਅਜਿਹੇ ਵੀ ਹਨ ਜਦੋਂ ਕਣਕ ਦੇ ਭਾਅ ਵਿਚ ਵਾਧੇ ਦਾ ਅੰਕੜਾ 100 ਰੁਪਏ ਨੂੰ ਵੀ ਨਹੀਂ ਛੂਹਿਆ ਹੈ। ਜਦੋਂ ਕੇਂਦਰ ਵਿਚ ਭਾਜਪਾ ਹਕੂਮਤ ਆਈ ਸੀ ਤਾਂ ਉਦੋਂ ਕਣਕ ਦਾ ਭਾਅ ਸਾਲ 2014-15 ਵਿਚ 1400 ਰੁਪਏ ਪ੍ਰਤੀ ਕੁਇੰਟਲ ਸੀ ਤੇ ਹੁਣ ਇਹ ਭਾਅ 2275 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ। ਨੌਂ ਵਰ੍ਹਿਆਂ ਦੌਰਾਨ ਭਾਜਪਾ ਸਰਕਾਰ ਨੇ ਕਣਕ ਦੇ ਭਾਅ ਵਿਚ 875 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Embed widget