ਪੜਚੋਲ ਕਰੋ

ਪੰਜਾਬ ਸਰਕਾਰ ਅਤੇ ਟਾਟਾ ਸਟੀਲ ਫਾਊਂਡੇਸ਼ਨ ਵੱਲੋਂ ਸਕਿੱਲ ਟ੍ਰੇਨਿੰਗ ਬਾਬਤ ਸਮਝੌਤਾ ਸਹੀਬੱਧ

ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਟਾਟਾ ਸਟੀਲ ਫਾਊਂਡੇਸ਼ਨ ਨਾਲ ਇਲੈਕਟ੍ਰੀਕਲ ਲੈਬਜ਼ ਅਤੇ ਸੋਫਟ ਸਕਿੱਲ ਟ੍ਰੇਨਿੰਗ ਬਾਬਤ ਇੱਕ ਸਮਝੌਤਾ ਸਹੀਬੱਧ ਕਰਨ ਮੌਕੇ ਸੌਂਦ ਨੇ ਕਿਹਾ ਕਿ..

ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੋਹਰਾਉਂਦਿਆਂ ਸੂਬੇ ‘ਚ ਕਿਸੇ ਵੀ ਉਦਯੋਗਪਤੀ ਨੂੰ ਕੋਈ ਵੀ ਸਮੱਸਿਆ ਨਾ ਆਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਉਦਯੋਗਿਕ ਖੇਤਰ ਵਿੱਚ ਅੱਵਲ ਸੂਬਾ ਬਣੇ ਅਤੇ ਦੇਸ਼ ਦੀ ਮਜ਼ਬੂਤ ਆਰਥਿਕਤਾ ਵਿੱਚ ਪੰਜਾਬ ਦੀ ਸਨਅਤ ਦਾ ਖਾਸ ਯੋਗਦਾਨ ਹੋਵੇ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਸਰਕਾਰੀ ਸਕੀਮਾਂ, ਨੀਤੀਆਂ ਤੇ ਯੋਜਨਾਵਾਂ ਨੂੰ ਸਨਅਤ ਪੱਖੀ ਬਣਾਉਣ ਲਈ ਯਤਨ ਜਾਰੀ ਹਨ। 

ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਸੂਬਾ ਸਮੁੰਦਰੀ ਬੰਦਰਗਾਹ ਤੋਂ ਵਾਂਝਾ ਹੋਣ ਦੇ ਬਾਵਜੂਦ (ਲੈਂਡਲਾਕ) ਉਦਯੋਗਿਕ ਖੇਤਰ ਵਿੱਚ ਚੰਗਾ ਨਾਮਣਾ ਖੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇਸ਼-ਵਿਦੇਸ਼ ਦੀਆਂ ਨਾਮੀਂ ਸਨਅਤੀ ਇਕਾਈਆਂ ਨਾਲ ਮੀਟਿੰਗਾਂ ਕਰਕੇ ਪੰਜਾਬ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆ ਰਹੇ ਹਨ ਅਤੇ ਅਜਿਹੇ ਵਿੱਚ ਆਉਣ ਵਾਲੇ ਸਮੇਂ ਵਿੱਚ ਸਕਿੱਲਡ ਨੌਜਵਾਨਾਂ ਦੀ ਮੰਗ ਵਿੱਚ ਵਾਧਾ ਹੋਵੇਗਾ। ਪੰਜਾਬ ਵਿੱਚ ਨੌਕਰੀਆਂ ਦੇ ਮੌਕੇ ਵੱਧ ਜਾਣ ਨਾਲ ਨੌਜਵਾਨ ਵਿਦੇਸ਼ਾਂ ਵਿੱਚ ਜਾਣ ਤੋਂ ਗੁਰੇਜ਼ ਕਰਨਗੇ ਅਤੇ ਪੰਜਾਬ ਮੁੜ ਤੋਂ ਤਰੱਕੀ ਦੀਆਂ ਨਵੀਆਂ ਇਬਾਰਤਾਂ ਲਿਖੇਗਾ। 

ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਟਾਟਾ ਸਟੀਲ ਫਾਊਂਡੇਸ਼ਨ ਨਾਲ ਇਲੈਕਟ੍ਰੀਕਲ ਲੈਬਜ਼ ਅਤੇ ਸੋਫਟ ਸਕਿੱਲ ਟ੍ਰੇਨਿੰਗ ਬਾਬਤ ਇੱਕ ਸਮਝੌਤਾ ਸਹੀਬੱਧ ਕਰਨ ਮੌਕੇ ਸੌਂਦ ਨੇ ਕਿਹਾ ਕਿ ਪ੍ਰੈਕਟੀਕਲ ਸਿਖਲਾਈ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਕਰਨ ਵਿਚ ਮਦਦ ਮਿਲਦੀ ਹੈ। ਟਾਟਾ ਸਟੀਲ ਫਾਊਂਡੇਸ਼ਨ ਆਈਟੀਆਈ ਸਮਰਾਲਾ ਅਤੇ ਆਈਟੀਆਈ ਗਿੱਲ ਰੋਡ, ਲੁਧਿਆਣਾ ਵਿਖੇ ਨੌਜਵਾਨਾਂ ਨੂੰ ਸਿਖਲਾਈ ਦੇਵੇਗੀ ਤਾਂ ਜੋ ਅਜਿਹੇ ਸਿਖਲਾਈ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਉਦਯੋਗਾਂ ਵਿਚ ਵਧੀਆ ਨੌਕਰੀਆਂ ਮਿਲ ਸਕਣ। 

ਸੌਂਦ ਨੇ ਕਿਹਾ ਕਿ ਆਈਟੀਆਈ ਪ੍ਰੈਕਟੀਕਲ ਗਿਆਨ ਹਾਸਲ ਕਰਨ ਦੇ ਉੱਤਮ ਸ੍ਰੋਤਾਂ ‘ਚੋਂ ਇੱਕ ਹੈ ਅਤੇ ਟਾਟਾ ਸਟੀਲ ਵੱਲੋਂ ਦਿੱਤੀ ਸਿਖਲਾਈ ਤੋਂ ਬਾਅਦ ਨੌਜਵਾਨ ਟਾਟਾ ਸਟੀਲ ਵੱਲੋਂ 115 ਏਕੜ ‘ਚ ਲੁਧਿਆਣਾ ਵਿਖੇ ਸਥਾਪਤ ਕੀਤੇ ਜਾ ਰਹੇ ਪਲਾਂਟ ਵਿੱਚ ਹੀ ਨੌਕਰੀ ਲੈਣ ਦੇ ਯੋਗ ਹੋ ਸਕਣਗੇ। ਇੱਥੇ 700 ਦੇ ਕਰੀਬ ਨੌਜਵਾਨਾਂ ਨੂੰ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਰੋਜ਼ਗਾਰ ਮਿਲੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਟਾਟਾ ਵਰਗੀ ਦੇਸ਼ ਦੀ ਨਾਮੀਂ ਕੰਪਨੀ ਪੰਜਾਬ ਦੀ ਤਰੱਕੀ ‘ਚ ਆਪਣਾ ਯੋਗਦਾਨ ਪਾਵੇਗੀ ਅਤੇ ਵੱਧ ਤੋਂ ਵੱਧ ਪੰਜਾਬੀ ਮੁੰਡੇ-ਕੁੜੀਆਂ ਨੂੰ ਰੋਜ਼ਗਾਰ ਦੇਵੇਗੀ। ਉਨ੍ਹਾਂ ਕਿਹਾ ਕਿ ਉਂਝ ਵੀ “ਟਾਟਾ” ਭਾਰਤੀਆਂ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਹੈ। 

ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਟਾਟਾ ਸਟੀਲ ਦੇ ਵਾਈਸ ਪ੍ਰਧਾਨ (ਕਾਰਪੋਰੇਟ ਸੇਵਾਵਾਂ) ਚਾਣੱਕਿਆ ਚੌਧਰੀ, ਟਾਟਾ ਸਟੀਲ ਫਾਊਂਡੇਸ਼ਨ ਦੇ ਸੀਈਓ ਸੌਰਵ ਰੌਏ, ਟਾਟਾ ਸਟੀਲ ਫਾਊਂਡੇਸ਼ਨ ਸਕਿੱਲ ਡਿਵੈਲਪਮੈਂਟ ਦੇ ਮੁਖੀ ਕੈਪਟਨ ਅਮਿਤਾਬ, ਟਾਟਾ ਸਟੀਲ ਦੇ ਰੈਜ਼ੀਡੈਂਟ ਐਗਜ਼ੀਕਿਊਟਿਵ ਵਿਨਮਰਾ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ
ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

14 ਦਸੰਬਰ 2024 ਕਿਸਾਨਾਂ ਲਈ ਅਹਿਮ, ਪੰਧੇਰ ਨੇ ਕਰ ਦਿੱਤਾ ਵੱਡਾ ਐਲਾਨDhallewal Health Update: ਡੱਲੇਵਾਲ ਦੇ ਆਲੇ ਦੁਆਲੇ ਕਿਲ੍ਹੇ ਨੁਮਾ ਬਣਾ ਕੇ ਖੜਾ ਦਿੱਤੀਆਂ ਟਰਾਲੀਆਂਮੋਸਮ ਦੀ ਪਹਿਲੀ ਬਰਫਬਾਰੀ ਨੇ ਲਿਆਂਦੀ ਰੋਣਕ, ਸੈਲਾਨੀਆਂ ਦੇ ਚਿਹਰੇ ਖਿੜੇKullu Bus Accident : ਯਾਤਰੀਆਂ ਨਾਲ ਭਰੀ ਬਸ ਖੱਡ 'ਚ ਡਿੱਗੀ, ਬੱਸ ਦੇ ਉੱਡ ਗਏ ਪਰਖੱਚੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ
ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
Biggest Car Discount: ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?
ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ
ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ
Embed widget