(Source: ECI/ABP News)
Holiday in Punjab: ਪੰਜਾਬ ਦੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, ਪੰਜਾਬ ਸਰਕਾਰ ਨੇ ਕੀਤਾ ਛੁੱਟੀ ਦਾ ਐਲਾਨ
Holiday in Punjab: ਅੱਠ ਮਾਰਚ ਨੂੰ ਸੂਬੇ ਭਰ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ-ਕਾਲਜਾਂ, ਵਿਦਿਅਕ ਅਦਾਰਿਆਂ ਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
![Holiday in Punjab: ਪੰਜਾਬ ਦੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, ਪੰਜਾਬ ਸਰਕਾਰ ਨੇ ਕੀਤਾ ਛੁੱਟੀ ਦਾ ਐਲਾਨ Punjab government announce holiday on 8 march Holiday in Punjab: ਪੰਜਾਬ ਦੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, ਪੰਜਾਬ ਸਰਕਾਰ ਨੇ ਕੀਤਾ ਛੁੱਟੀ ਦਾ ਐਲਾਨ](https://feeds.abplive.com/onecms/images/uploaded-images/2023/11/11/b29995467b1e4d074440c37831478c251699682370101367_original.jpg?impolicy=abp_cdn&imwidth=1200&height=675)
Holiday in Punjab: ਭਲਕੇ ਯਾਨੀ ਸ਼ੁੱਕਰਵਾਰ ਨੂੰ ਸ਼੍ਰੀ ਮਹਾ ਸ਼ਿਵਰਾਤਰੀ ਕਾਰਨ ਪੂਰੇ ਰਾਜ ਵਿੱਚ ਜਨਤਕ ਛੁੱਟੀ ਹੋਵੇਗੀ। ਅੱਠ ਮਾਰਚ ਨੂੰ ਸੂਬੇ ਭਰ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ-ਕਾਲਜਾਂ, ਵਿਦਿਅਕ ਅਦਾਰਿਆਂ ਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਭਗਵਾਨ ਭੋਲੇਨਾਥ ਦਾ ਤਿਉਹਾਰ ਮਹਾਸ਼ਿਵਰਾਤਰੀ 8 ਮਾਰਚ ਨੂੰ ਦੇਸ਼ ਭਰ ਵਿੱਚ ਮਨਾਇਆ ਜਾਵੇਗਾ।
ਇਸ ਦਿਨ ਲੋਕ ਭਗਵਾਨ ਭੋਲੇਨਾਥ ਦੀ ਪੂਜਾ ਕਰਦੇ ਹਨ, ਉਨ੍ਹਾਂ ਲਈ ਵਰਤ ਰੱਖਦੇ ਹਨ ਤੇ ਭਗਵਾਨ ਭੋਲੇਨਾਥ ਨੂੰ ਖੁਸ਼ ਕਰਨ ਲਈ ਕਈ ਤਰ੍ਹਾਂ ਦੇ ਯਤਨ ਕਰਦੇ ਹਨ। ਪੰਜਾਬ ਵਿੱਚ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੇ ਇਹ ਫੈਸਲਾ ਲਿਆ ਹੈ। ਇਸ ਸਬੰਧੀ ਪੰਜਾਬ ਦੇ ਸਮੂਹ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ: Sangrur news: ਪੰਜਾਬ ਲੰਬੜਦਾਰ ਯੂਨੀਅਨ ਨੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ, ਕਿਹਾ- ਮੰਗਾਂ ਪੂਰੀਆਂ ਨਾ ਹੋਈਆਂ ਤਾਂ ਲੋਕ ਸਭਾ ਚੋਣਾਂ...
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)