Punjab News : ਪੰਜਾਬ ਸਰਕਾਰ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ 'ਤੇ 16 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧ 'ਚ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

 



 

 

 ਇਸ ਤੋਂ ਪਹਿਲਾਂ ਬੀਤੇ ਕੱਲ ਪੰਜਾਬ ਸਰਕਾਰ ਨੇ ਜ਼ਿਲ੍ਹਾ ਕਪੂਰਥਲਾ 'ਚ 15 ਮਈ ਦਿਨ ਸੋਮਵਾਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਸੀ। ਜ਼ਿਲ੍ਹਾ ਕਪੂਰਥਲਾ 'ਚ ਮਾਤਾ ਭੱਦਰਕਾਲੀ ਜੀ ਦਾ ਮੇਲਾ 15 ਮਈ ਨੂੰ ਪਿੰਡ ਸ਼ੇਖੂਪੁਰ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਇਤਿਹਾਸਿਕ ਮੇਲੇ ਦੀ ਮਹੱਤਤਾ ਨੂੰ ਦੇਖਦੇ ਹੋਏ ਸਰਕਾਰੀ ਸੰਸਥਾਵਾਂ 'ਚ 15 ਮਈ ਦਿਨ ਸੋਮਵਾਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਦੀ ਮੇਲੇ ਦੌਰਾਨ ਡਿਊਟੀ ਲੱਗੀ ਹੋਈ ਹੈ, ਉਨ੍ਹਾਂ ਅਧਿਕਾਰੀਆਂ 'ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।