Punjab News : ਪੰਜਾਬ ਸਰਕਾਰ ਨੇ 4 ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ ਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਫਤਿਹਗੜ੍ਹ ਸਾਹਿਬ ਦੇ ਆਂਗਣਵਾੜੀ ਸੈਂਟਰਾਂ ਵਿੱਚ 10 ਜੁਲਾਈ ਲਈ ਇੱਕ ਦਿਨ ਦੀ ਛੁੱਟੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਹੋ ਰਹੀ ਲਗਾਤਾਰ ਬਰਸਾਤ ਕਾਰਨ  ਸੂਬੇ ਦੇ  4 ਜ਼ਿਲ੍ਹੇ ਰੂਪਨਗਰ, ਐਸ.ਏ.ਐਸ ਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਫਤਿਹਗੜ੍ਹ ਸਾਹਿਬ ਦੇ ਆਂਗਣਵਾੜੀ ਸੈਂਟਰਾਂ ਵਿੱਚ 10 ਜੁਲਾਈ ਲਈ ਇੱਕ ਦਿਨ ਦੀ ਛੁੱਟੀ ਕੀਤੀ ਹੈ।


 

ਇਸ ਤੋਂ ਪਹਿਲਾਂ ਪੰਜਾਬ ਵਿਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਵੱਲੋਂ ਭਲਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ,ਮੋਹਾਲੀ ਅਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

 

ਬੀਤੇ ਦਿਨ ਤੋਂ ਲਗਾਤਾਰ ਪੈ ਰਹੀ ਬਾਰਿਸ਼ ਨਾਲ ਰੂਪਨਗਰ ਜ਼ਿਲ੍ਹੇ ਦੇ ਸਕੂਲਾਂ, ਪਿੰਡਾਂ ਅਤੇ ਸ਼ਹਿਰਾਂ ਦੇ ਕਾਫੀ ਹਿੱਸਿਆਂ ਵਿੱਚ ਬਰਸਾਤੀ ਪਾਣੀ ਭਰ ਜਾਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ/ਕਾਲਜਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਸੋਮਵਾਰ ਦੀ ਛੁੱਟੀ ਦਾ ਐਲਾਨ ਕੀਤਾ ਗਿਆਾ ਹੈ।

 

 ਇਸ ਤੋਂ ਬਾਅਦ ਸ਼ਹੀਦ ਭਗਤ ਸਿੰਘ ਨਗਰ ਅਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੌਸਮ ਖਰਾਬ ਹੋਣ ਕਾਰਨ ਡਿਪਟੀ ਕਮਿਸ਼ਨਰ ਮੋਹਾਲੀ ਵੱਲੋਂ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ਵਿੱਚ ਭਲਕੇ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 


ਇਹ ਵੀ ਪੜ੍ਹੋ :  ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਪੈਰ ਹੋਇਆ ਫਰੈਕਚਰ , ਲੱਗਿਆ ਪਲਸਤਰ


ਇਹ ਵੀ ਪੜ੍ਹੋ : ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਪਾਣੀ ਨਾਲ ਭਰੀਆਂ ਸੜਕਾਂ ਦੀ ਸੂਚੀ ਕੀਤੀ ਜਾਰੀ, MC ਨੇ ਕਿਹਾ ਟੀਮਾਂ ਸੜਕਾਂ ਨੂੰ ਸਾਫ਼ ਕਰਨ ਦਾ ਕਰ ਰਹੀਆਂ ਕੰਮ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ