Punjab News : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ  (Summer Vacation in Punjab 2023)  ਦਾ ਐਲਾਨ ਕਰ ਦਿੱਤਾ ਗਿਆ ਹੈ। ਸਕੂਲਾਂ ਵਿਚ 1 ਜੂਨ ਤੋਂ 2 ਜੁਲਾਈ ਤੱਕ ਛੁੱਟੀਆਂ ਰਹਿਣਗੀਆਂ।  ਇਸ ਸਬੰਧੀ, ਪੱਤਰ ਜਾਰੀ ਕਰ ਦਿੱਤਾ ਗਿਆ।



 

ਦਰਅਸਲ 'ਚ ਵਧਦੀ ਗਰਮੀ ਅਤੇ ਹੀਟ ਸਟ੍ਰੋਕ ਦੇ ਪ੍ਰਕੋਪ ਦੇ ਮੱਦੇਨਜ਼ਰ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਇਸ ਸਾਲ 2023 ਦੌਰਾਨ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਗਰਮੀਆਂ ਦੀਆ ਛੁੱਟੀਆਂ ਲਈ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ।

 

 




ਇਸ ਪੱਤਰ ਮੁਤਾਬਕਿ ਪੰਜਾਬ ਵਿੱਚ ਹੁਣ 1 ਜੂਨ ਤੋਂ 2 ਜੁਲਾਈ ਤੱਕ (Summer Vacation in Punjab 2023) ਛੁੱਟੀਆਂ ਹੋਣਗੀਆਂ। ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਸਨ। ਸੂਬੇ ਦੇ ਸਾਰੇ ਸਕੂਲ 1 ਜੂਨ ਤੋਂ 2 ਜੁਲਾਈ ਤੱਕ  ਗਰਮੀਆਂ ਦੀਆਂ ਛੁੱਟੀਆਂ ਕਰਕੇ ਬੰਦ ਰਹਿਣਗੇ।

 

ਦੱਸ ਦੇਈਏ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪ੍ਰੀ ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਮਰ ਕੈਂਪ ਲਗਾਏ ਜਾਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ 03 ਤੋਂ 15 ਜੁਲਾਈ 2023 ਤੱਕ ਸਮਰ ਕੈਂਪ ਲਗਾਏ ਜਾਣਗੇ। ਸਿੱਖਿਆ ਮੰਤਰੀ ਨੇ ਕਿਹਾ, ‘ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਮਿਤੀ 01 ਜੂਨ ਤੋਂ 02 ਜੁਲਾਈ 2023 ਤੱਕ ਸੂਬੇ ਦੇ ਸਾਰੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਕਰ ਦਿੱਤੀਆ ਗਈਆਂ ਹਨ । 03 ਤੋਂ 15 ਜੁਲਾਈ 2023 ਤੱਕ ਸਾਰੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਦਾ ਸਵੇਰੇ 8 ਤੋਂ 11 ਵਜੇ ਤੱਕ ਸਮਰ ਕੈਂਪ ਲਗਾਇਆ ਜਾਵੇਗਾ ।
 

 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।